Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2251352

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Latest News From Punjab Live: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। 

 

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Haryana Himachal News 16 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।

17 May 2024
18:18 PM

ਸੀਨੀਅਰ ਕਾਂਗਰਸੀ ਆਗੂ ਸੁਰਜੀਤ ਭਾਟੀਆ ਤੇ ਸੰਦੀਪ ਭਾਟੀਆ ਭਾਜਪਾ 'ਚ ਸ਼ਾਮਲ

ਪੰਜਾਬ ਚ ਭਾਰਤੀ ਜਨਤਾ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਅੱਜ ਇਸ ਕਾਫ਼ਲੇ ਚ ਉਸ ਵੇਲੇ ਹੋਰ ਵਾਧਾ ਹੋਇਆ, ਜਦੋਂ ਨਵਾਂ ਸ਼ਹਿਰ ਤੇ ਬਲਾਚੌਰ ਦੇ ਸੀਨੀਅਰ ਕਾਂਗਰਸੀ ‌ਆਗੂਆਂ ਨੇ ਭਾਜਪਾ ਦਾ ਪੱਲਾ ਫੜਿਆ। ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ‌ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਤੇ ਨਵਾਂ ਸ਼ਹਿਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਹਾਜ਼ਰੀ ਚ ਅੱਜ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਭਾਟੀਆ, ਜਿਨ੍ਹਾਂ ਨੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਚੋਣ ਲੜੀ ਸੀ, ਨੇ ਭਾਜਪਾ ਦੀ ਵਿਚਾਰਧਾਰਾ ਨੂੰ ਅਪਣਾਉਂਦੇ ਹੋਏ ਪਾਰਟੀ ਜੁਆਇਨ ਕਰ ਲਈ। ਇਸ ਮੌਕੇ ਸੰਦੀਪ ਭਾਟੀਆ ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂ ਸ਼ਹਿਰ ਦੇ ਸਾਬਕਾ ਪ੍ਰਧਾਨ ਨੇ ਵੀ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਲਿਆ। ਇਸ ਮੌਕੇ ਭਾਜਪਾ ਚ ਸ਼ਾਮਲ ਆਗੂਆਂ ਸੁਰਜੀਤ ਭਾਟੀਆ ਤੇ ਸੰਦੀਪ ਭਾਟੀਆ ਨੇ ਕਿਹਾ ਕਿ ਉਨ੍ਹਾਂ ਨੇ ਮੋਦੀ ਸਰਕਾਰ ਦੇ ਵਿਕਾਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਤਾਂ ਕਿ ਪੰਜਾਬ ਨੂੰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਜ਼ਰੀਏ ਮੁੜ ਤਰੱਕੀ ਦੀ ਰਾਹੇ ਪਾਇਆ ਜਾ ਸਕੇ। ਇਸ ਮੌਕੇ ਭਾਜਪਾ ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਤੇ ਭਾਜਪਾ ਦੇ ‌ਜ਼ਿਲ੍ਹਾ ਨਵਾਂ ਸ਼ਹਿਰ ਤੋਂ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਤੇ ਹੋਰਾਂ ਨੇ ਸਨਮਾਨ ਕੀਤਾ।

17:32 PM

ਭੁਲੱਥ ਹਲਕੇ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਗੁਰਮੀਤ ਥਾਪਰ 'ਆਪ' 'ਚ ਸ਼ਾਮਲ
ਹੁਸ਼ਿਆਰਪੁਰ ਹਲਕੇ 'ਚ ਆਮ ਆਦਮੀ ਪਾਰਟੀ ਵਿੱਚ ਹੋਰ ਮਜ਼ਬੂਤ ਹੋ ਗਈ ਹੈ।  ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ਆਪ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਗੁਰਮੀਤ ਸਿੰਘ ਥਾਪਰ ਅਕਾਲੀ ਦਲ ਦੇ SC ਵਿੰਗ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਰਾਜਕੁਮਾਰ ਚੱਬੇਵਾਲ ਤੇ ਭੁਲੱਥ ਹਲਕਾ ਇੰਚਾਰਜ ਹਰਸਿਮਰਨ ਵੀ ਮੌਜੂਦ ਸਨ।

 

17:21 PM

ਲਾਲੀ ਮਜੀਠੀਆ ਅਕਾਲੀ ਦਲ ਵਿੱਚ ਸ਼ਾਮਲ
ਵਿਧਾਨ ਸਭਾ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਦੇ ਕਾਂਗਰਸ ਪਾਰਟੀ ਦੇ ਵੱਖ ਵੱਖ ਅਹੁਦਿਆ ਉਤੇ ਰਹੇ ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਬਟਾਲਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕੀ ਲਾਲੀ ਮਜੀਠੀਆ ਉਹਨਾਂ ਦੇ ਕਈ ਸਾਲ ਵਿਰੋਧੀ ਰਹੇ ਅਤੇ ਜਦ ਕਿ ਮਹਿਜ ਰਾਜਨੀਤਿਕ ਵਿਰੋਧੀ ਹੀ ਨਹੀਂ ਉਨ੍ਹਾਂ ਦੇ ਨਿੱਜੀ ਰੰਜਿਸ਼ ਤਕ ਬਣੀ ਰਹੀ ਪਰ ਅੱਜ ਉਹਨਾਂ ਲਈ ਅਤੇ ਅਕਾਲੀ ਦਲ ਪਾਰਟੀ ਲਈ ਵੱਡਾ ਦਿਨ ਹੈ ਕੀ ਉਹ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ ਅਤੇ ਇਸ ਨਾਲ ਅਕਾਲੀ ਦਲ ਨੂੰ ਵੱਡਾ ਫਾਇਦਾ ਹੋਵੇਗਾ।

14:38 PM

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਣਵਾਈ ਹੋਈ

ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ 19 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਅਤੇ ਪੰਕਜ ਬਾਂਸਲ ਨਿੱਜੀ ਤੌਰ 'ਤੇ ਸੁਣਵਾਈ ਮੌਕੇ ਹਾਜ਼ਰ ਹੋਏ। ਜਦਕਿ ਬਾਕੀ ਵੀਡੀਓ ਕਾਨਫਰੰਸ ਰਾਹੀਂ ਹੋਏ ਪੇਸ਼, ਦੋਹਾਂ ਮਾਮਲਿਆਂ ਵਿਚ ਐਸਆਈਟੀ ਵਲੋਂ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਚਾਰਜ ਫਰੇਮ ਕਰਨ ਦੀ ਪ੍ਰੀਕਿਆ ਚੱਲ ਰਹੀ ਹੈ।

13:13 PM

ਕੇਜਰੀਵਾਲ ਹੇਠਲੀ ਅਦਾਲਤ ਵਿੱਚ ਲਗਾ ਸਕੇ ਜ਼ਮਾਨਤ-ਸੁਪਰੀਮ ਕੋਰਟ
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਪੂਰੀ ਹੋ ਗਈ ਹੈ। ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਕਿਹਾ ਕਿ ਸਾਰੀਆਂ ਧਿਰਾਂ 1 ਹਫ਼ਤੇ ਦੇ ਅੰਦਰ ਲਿਖਤੀ ਦਲੀਲ ਪੇਸ਼ ਕਰ ਸਕਦੀਆਂ ਹਨ। ਅਦਾਲਤ ਨੇ ਗ੍ਰਿਫਤਾਰੀ ਦੀ ਕਾਨੂੰਨੀਤਾ 'ਤੇ ਫੈਸਲਾ ਸੁਰੱਖਿਅਤ ਰੱਖਦੇ ਹੋਏ ਕਿਹਾ ਕਿ ਜੇਕਰ ਕੇਜਰੀਵਾਲ ਚਾਹੁਣ ਤਾਂ ਹੇਠਲੀ ਅਦਾਲਤ 'ਚ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ।

12:59 PM

ਨਾਭਾ 'ਚ ਐਸਡੀਐਮ ਦਫਤਰ ਲੋਕਾਂ ਨੇ ਕੀਤਾ ਪ੍ਰਦਰਸ਼ਨ

ਨਾਭਾ ਦੇ ਐਸਡੀਐਮ ਦਫਤਰ ਬਾਹਰ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਵੱਲੋਂ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਨਰੇਗਾ ਕਾਮਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਐਸਡੀਐਮ ਨਾਭਾ ਨੂੰ ਮੰਗ ਪੱਤਰ ਦਿੱਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਡੀਆਂ ਮੰਗਾਂ ਵੱਲ ਕਿਸੇ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਆਖਿਆ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।

12:45 PM

ਕੇਜਰੀਵਾਲ ਨੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਅੱਜ ਅੰਮ੍ਰਿਤਸਰ ਵਿੱਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਅੱਜ ਪਹਿਲੀ ਵਾਰ ਉਨ੍ਹਾਂ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਮੁਲਾਕਾਤ ਕਰਕੇ 2024 ਦੀਆਂ ਇਲੈਕਸ਼ਨ ਦੇ ਵਿੱਚ 13-0 ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਦੇ ਵਿੱਚ ਸਫਾਇਆ ਹੋ ਚੁੱਕਾ ਹੈ ਅਤੇ ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਹੈ ਅਤੇ ਬੀਜੇਪੀ ਤੋਂ ਕਿਸਾਨ ਨਿਰਾਸ਼ ਹਨ ਤੇ ਇੱਕੋ ਪਾਰਟੀ ਦੇ ਉਮੀਦ ਪੰਜਾਬ ਦੇ ਲੋਕਾਂ ਦੀ ਹੈ ਉਹ ਹੈ ਆਮ ਆਦਮੀ ਪਾਰਟੀ।

12:23 PM

ਪੈਟਰੋਲ ਪੰਪ ਕਰਮਚਾਰੀ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
ਫਾਜ਼ਿਲਕਾ ਦੇ ਪਿੰਡ ਘਟਿਆਂਵਾਲੀ ਜੱਟਾਂ 'ਚ ਇੱਕ ਵਿਅਕਤੀ ਨੂੰ ਕਮਰੇ 'ਚ ਬੰਦ ਕਰਕੇ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਪੁਲਿਸ ਨੇ ਚਾਰ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਕਤਲ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

12:09 PM

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਜਾਅਲੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ USA ਵਿੱਚ ਲੋਕਾਂ ਨੂੰ ਧੋਖਾ ਦੇਣ ਵਾਲੇ 2 ਜਾਅਲੀ ਕਾਲ ਸੈਂਟਰਾਂ 'ਤੇ ਐਕਸ਼ਨ ਕੀਤਾ ਹੈ।

 

 

11:21 AM

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਬੈਠਕ ਜਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿੱਚ ਚੋਣ ਰਣਨੀਤੀ ਨੂੰ ਲੈ ਕੇ ਪਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਮਿਸ਼ਨ 13-0 ਨੂੰ ਲੈ ਕੇ ਰਣਨੀਤੀ ਬਣਾਉਣ ਵਿੱਚ ਲੱਗੀ ਹੋਈ ਹੈ।

11:09 AM

ਡਾ. ਸੁਭਾਸ਼ ਸ਼ਰਮਾ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਲਿਆ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਦੇ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

11:07 AM

ਸੁਨੀਲ ਜਾਖੜ ਨੇ ਜੋਗੀ ਯੋਗੀ ਅਦਿੱਤਿਆ ਨਾਥ ਨੂੰ ਲਿਖੀ ਚਿੱਠੀ; ਚੋਣ ਪ੍ਰਚਾਰ ਦਾ ਦਿੱਤਾ ਸੱਦਾ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਚਿੱਠੀ ਲਿਖ ਕੇ ਚੋਣ ਪ੍ਰਚਾਰ ਦਾ ਸੱਦਾ ਦਿੱਤਾ ਹੈ।

10:48 AM

Abohar News: ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਕੰਧ ਨਾਲ ਟਕਰਾਈ, ਤਿੰਨ ਜ਼ਖਮੀ

ਅਬੋਹਰ-ਸ਼੍ਰੀਗੰਗਾਨਗਰ ਰੋਡ 'ਤੇ ਪਿੰਡ ਸੱਪਾਂਵਾਲੀ ਨੇੜੇ ਇਕ ਤੇਜ਼ ਰਫਤਾਰ ਕਾਰ ਇਕ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇਕ ਕੰਧ ਨਾਲ ਟਕਰਾ ਗਈ। ਜਿਸ ਕਾਰਨ ਕਾਰ 'ਚ ਸਵਾਰ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਰੋਡ ਸੇਫਟੀ ਫੋਰਸ ਦੀ ਟੀਮ ਨੇ ਤੁਰੰਤ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। 

10:25 AM

ਫ਼ਰੀਦਕੋਟ- ਮਾਰੂ ਹਥਿਆਰ ਲੈ ਕੇ ਘੁੰਮਦੇ ਨੌਜਵਾਨਾਂ ਦੀ ਵੀਡੀਓ ਆਈ ਸਹਾਮਣੇ 

ਫ਼ਰੀਦਕੋਟ ਵਿਚ ਰਾਤ ਵੇਲੇ ਮਾਰੂ ਹਥਿਆਰ ਲੈ ਕੇ ਘੁੰਮਦੇ ਨੌਜਵਾਨਾਂ ਦੀ ਵੀਡੀਓ ਸਹਾਮਣੇ ਆਈ ਹੈ। ਜਿਸ ਵਿੱਚ ਕੁੱਝ ਨੌਜਵਾਨ ਮਾਰੂ ਹਥਿਆਰਾਂ ਨਾਲ ਲੈਂਸ ਹੋ ਕੇ ਮੋਟਰਸਾਈਕਲਾਂ 'ਤੇ ਘੁੰਮਦੇ ਨਜ਼ਰ ਆ ਰਹੇ ਹਨ। ਦੇਸ਼ ਭਰ ਵਿੱਚ ਚੋਣ ਜਾਬਤਾ ਲੱਗਿਆ ਹੋਇਆ ਹੈ। ਅਜਿਹੇ ਵਿੱਚ ਅਜਿਹੀਆਂ ਵੀਡੀਓ ਸਹਾਮਣੇ ਆਉਣੀਆਂ ਪੁਲਿਸ ਪ੍ਰਸ਼ਾਸਨ ਦੀ ਕਾਰਜਗੁਜਾਰੀ 'ਤੇ ਸਵਾਲ ਖੜ੍ਹੇ ਕਰਦਾ ਹੈ।

 

09:58 AM

ਫ਼ਰੀਦਕੋਟ ਜੇਲ੍ਹ ਵਿੱਚ ਮੋਬਾਇਲ ਪਹੁੰਚਾਉਣ ਵਾਲੀ ਮਹਿਲਾ ਕਾਬੂ 

ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੋਬਾਈਲ ਸਪਲਾਈ ਕਰਨ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਜੇਲ੍ਹ ਅੰਦਰ ਮੋਬਾਇਲ ਪਹੁੰਚਾਉਣ ਵਾਲੇ ਇੱਕ ਹਵਾਲਾਤੀ ਅਤੇ ਉਸਦੀ ਘਰਵਾਲੀ ਨੂੰ ਗ੍ਰਿਫਤਾਰੀ ਕੀਤਾ ਹੈ। ਫਿਲਹਾਲ ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਔਰਤ ਜਾਲੀ ਦਸਤਾਵੇਜਾਂ 'ਤੇ ਮੋਬਾਈਲ ਅਤੇ ਸਿਮ ਖਰੀਦ ਕੇ ਜੇਲ੍ਹ ਵਿੱਚ ਬੰਦ ਆਪਣੇ ਘਰਵਾਲੇ ਨੂੰ ਪਹੁੰਚਾਉਂਦੀ ਸੀ ਜੋ ਕਿ ਅੱਗੇ ਇਨ੍ਹਾਂ ਮੋਬਾਈਲ ਫੋਨਾਂ ਅਤੇ ਸਿਮ ਨੂੰ ਜੇਲ੍ਹ ਅੰਦਰ ਵੇਚਦਾ ਸੀ।

 

08:37 AM

ਦਿੱਲੀ ਵਿੱਚ ਅਜੇ ਗੋਲੀ ਦਾ ਐਨਕਾਊਂਟਰ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਵੱਲੋਂ ਗੈਂਗਸਟਰ ਹਿਮਾਂਸ਼ੂ ਭਾਊ ਗੈਂਗ ਦੇ ਬਦਮਾਸ਼ ਅਜੇ ਗੋਲੀ ਦਾ ਐਨਕਾਊਂਟਰ ਕਰ ਦਿੱਤਾ ਗਿਆ। ਇਹ ਮੁਕਾਬਲਾ ਸ਼ਾਹਬਾਦ ਡੇਅਰੀ ਥਾਣਾ ਖੇਤਰ ਦੇ ਰੋਹਿਣੀ ਸੈਕਟਰ 29 ਵਿੱਚ ਸਪੈਸ਼ਲ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਕੀਤਾ ਗਿਆ। ਅਜੇ ਉਰਫ਼ ਗੋਲੀ ਤਿਲਕ ਨਗਰ ਵਿੱਚ ਇੱਕ ਕਾਰ ਸ਼ੋਅਰੂਮ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ। 

 

07:30 AM

ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਅੱਜ ਆਖਰੀ  ਦਿਨ

ਪੰਜਾਬ ਭਰ ਵਿੱਚ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਅੱਜ ਆਖਰੀ ਦਿਨ ਹੈ, 13 ਲੋਕ ਸਭਾ ਹਲਕਿਆਂ ਲਈ ਆਮ ਚੋਣਾਂ ਲਈ 598 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਜਿਨ੍ਹਾਂ ਚੋਂ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ। 

07:27 AM

ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਈਡੀ ਦੀ ਗ੍ਰਿਫਤਾਰੀ ਦੇ ਖਿਲਾਫ ਸੀ.ਐੱਮ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਫਿਰ ਤੋਂ ਸੁਣਵਾਈ ਹੋਵੇਗੀ। ਇਸ ਮਾਮਲੇ ਦੀ ਆਖਰੀ ਸੁਣਵਾਈ ਵੀਰਵਾਰ 16 ਮਈ ਨੂੰ ਹੋਈ ਸੀ, ਜਿਸ 'ਚ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ 'ਤੇ ਕਿਹਾ ਕਿ ਉਨ੍ਹਾਂ ਨੂੰ ਕੋਈ ਵਿਸ਼ੇਸ਼ ਛੋਟ ਨਹੀਂ ਦਿੱਤੀ ਗਈ ਹੈ।

 

06:20 AM

Punjab Lok Sabha Election 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 2 ਵਜੇ ਟਾਂਡਾ (ਹੁਸ਼ਿਆਰਪੁਰ) ਅਤੇ ਸ਼ਾਮ 5 ਵਜੇ ਕਰਤਾਰਪੁਰ (ਜਲੰਧਰ) ਵਿੱਚ ਰੋਡ ਸ਼ੋਅ ਕਰਨਗੇ।

06:19 AM

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਮੀਟਿੰਗ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਪਾਰਟੀ ਅਧਿਕਾਰੀਆਂ ਦੀ ਮੀਟਿੰਗ ਕਰਨਗੇ ਅਤੇ ਚੋਣਾਂ ਬਾਰੇ ਚਰਚਾ ਕਰਨਗੇ, ਇਸ ਮੀਟਿੰਗ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੰਗਠਨ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ।

06:18 AM

Lok Sabha Election: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

Trending news