Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ
Advertisement
Article Detail0/zeephh/zeephh2250020

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ

Shiromani Akali Dal: ਸ਼੍ਰੋਮਣੀ ਅਕਾਲੀ ਦਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪਾਰਟੀ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ।

 

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ

Ravikaran Singh Kahlon/ਅਵਤਾਰ ਸਿੰਘ: ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ  ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚਲਦਿਆਂ ਰਵੀਕਰਨ ਸਿੰਘ ਕਾਹਲੋਂ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ।

ਰਮਨਦੀਪ ਸਿੰਘ ਸੰਧੂ ਦਾ ਬਿਆਨ 
ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਤਾਂ ਦੀ ਭਾਵਨਾ ਦਾ ਧਿਆਨ ਰੱਖ ਸਰਬ ਸਹਿਮਤੀ ਨਾਲ ਫੈਸਲਾ ਲਿਆ ਹੈ। ਰਵੀਕਰਨ ਸਿੰਘ ਕਾਹਲੋਂ ਦੀ ਪਾਰਟੀ ਲਈ ਗਤੀਵਿਧੀਆਂ ਸਹੀ ਨਹੀਂ ਸੀ। 

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਵਾਲੇ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ। ਜਿਸ ਦੀ ਜਾਣਕਾਰੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਨੇ ਆਪਣੀ ਫੇਸਬੁੱਕ ' ਤੇ ਇੱਕ ਸੰਦੇਸ਼ ਪਾ ਕੇ ਦਿੱਤੀ ਹੈ।

ਇਹ ਵੀ ਪੜ੍ਹੋ: Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ 'ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇ

ਡਾ.ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਕਾਹਲੋ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰਵੀ ਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਤੇ ਵਧਣ ਸਭਾ ਦੇ ਸਪੀਕਰ ਰਹੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿੱਚ ਕਈ ਉੱਚ ਅਹੁਦਿਆਂ ’ਤੇ ਰਹੇ ਹਨ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਗੱਲਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਕਾਹਲੋਂ ਲਗਾਤਾਰ ਨਕਾਰ ਰਹੇ ਸਨ। ਹੁਣ ਜਦੋਂ ਕਾਹਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ ।

Trending news