Punjab Agriculture News: ਵਿਅਕਤੀਗਤ ਕਿਸਾਨਾਂ ਨੂੰ 40 ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਅਤੇ ਗ੍ਰਾਹਕ ਹਾਇਰਿੰਗ ਸੈਂਟਰਾਂ ਨੂੰ ਸਰਫੇਸ ਸੀਡਰ ਦੀ ਖਰੀਦ 'ਤੇ 64 ਹਜ਼ਾਰ ਰੁਪਏ ਦੀ ਸਬਸਿਡੀ ਮਿਲੇਗੀ।
Trending Photos
Punjab Stubble Burning News: ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਪ੍ਰਬੰਧਨ ਲਈ ਢੁੱਕਵੇਂ ਤਰੀਕੇ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੇ ਖੇਤਾਂ ਵਿੱਚ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਦਰਾਂ 'ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾ ਰਹੀ ਹੈ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੱਸਿਆ ਗਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਅਤੇ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com 'ਤੇ ਜਾ ਕੇ 10 ਸਤੰਬਰ 2023, ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਤੌਰ 'ਤੇ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦਕਿ ਸਰਫੇਸ ਸੀਡਰ ਦੀ ਖਰੀਦ 'ਤੇ ਗਾਹਕ ਹਾਇਰਿੰਗ ਸੈਂਟਰ ਵੱਲੋਂ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਖੇਤੀਬਾੜੀ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਸਰਕਾਰ ਵਾਤਾਵਰਨ ਨੂੰ ਬਚਾਉਣ ਲਈ ਸੂਬੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਸਿਫਰ ਤੱਕ ਲਿਆਉਣ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਮਸ਼ੀਨਰੀ ਦੀ ਖਰੀਦ 'ਤੇ ਸਬਸਿਡੀਆਂ ਵੀ ਮੁਹੱਈਆ ਕਰਵਾ ਰਹੀ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਇਹ ਵੀ ਕਿਹਾ ਕਿ ਵਧੇਰੀ ਜਾਣਕਾਰੀ ਲਈ ਕਿਸਾਨਾਂ ਵੱਲੋਂ ਟੋਲ-ਫ੍ਰੀ ਨੰਬਰ 1800-180-1551 'ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਫਿਰ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਆਪਣੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ ਜਾ ਸਕਦਾ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਇਹ ਵੀ ਕਿਹਾ ਕਿ ਮਸ਼ੀਨੀਕਰਨ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਬਚਾ ਸਕਦੇ ਹਨ।
ਇਹ ਵੀ ਪੜ੍ਹੋ: Punjab News: ਹੜ੍ਹਾਂ ਕਾਰਨ 2 ਮਹੀਨਿਆਂ ਤੋਂ ਫਸੇ ਰਹਿਣ ਤੋਂ ਬਾਅਦ ਕਿਸਾਨ ਦੀ JCB ਨੂੰ ਕੱਢਿਆ ਗਿਆ