GST Meeting: ਨਵੀਂ ਦਿੱਲੀ ਵਿੱਚ ਹੋਈ ਜੀਐਸਟੀ ਕੌਂਸਲ ਦੀ 50ਵੀਂ ਬੈਠਕ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰਦਾਰ ਢੰਗ ਨਾਲ ਸੂਬੇ ਵੱਲੋਂ ਦਲੀਲਾਂ ਪੇਸ਼ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਆਈਜੀਐਸਟੀ ਐਕਟ ਦੀ ਧਾਰਾ 10 'ਚ ਸੋਧ ਲਈ ਬਹਿਸ ਕੀਤੀ ਅਤੇ ਆਨਲਾਈਨ ਗੇਮਿੰਗ ਉਤੇ ਟੈਕਸ ਦੀ ਹਮਾਇਤ ਕੀਤੀ।
Trending Photos
GST Meeting: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨਵੀਂ ਦਿੱਲੀ ਵਿੱਚ ਹੋਈ ਜੀਐਸਟੀ ਕੌਂਸਲ ਦੀ 50ਵੀਂ ਬੈਠਕ ਵਿੱਚ ਪੰਜਾਬ ਵੱਲੋਂ ਜ਼ੋਰਦਾਰ ਢੰਗ ਨਾਲ ਦਲੀਲਾਂ ਰੱਖੀਆਂ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਦੌਰਾਨ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਢਾਂਚਾਗਤ ਖਾਮੀਆਂ ਨੂੰ ਉਜਾਗਰ ਕਰਦਿਆਂ ਏਕੀਕ੍ਰਿਤ ਵਸਤਾਂ ਤੇ ਸੇਵਾਵਾਂ ਕਰ ਆਈਜੀਐਸਟੀ ਐਕਟ ਦੀ ਧਾਰਾ 10 ਵਿੱਚ ਸੋਧ ਸਬੰਧੀ ਪੰਜਾਬ ਵੱਲੋਂ ਜ਼ੋਰਦਾਰ ਢੰਗ ਨਾਲ ਦਲੀਲ ਪੇਸ਼ ਕੀਤੀ ਗਈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਮੰਜ਼ਿਲ ਅਧਾਰਤ ਖਪਤ ਕਰ ਦੇ ਸਿਧਾਂਤ ਅਨੁਸਾਰ ਬਿਜ਼ਨਸ ਟੂ ਕੰਜ਼ਿਊਮਰ ਟ੍ਰਾਂਜੈਕਸ਼ਨ (ਬੀ2ਸੀ) 'ਚ ਕਾਊਂਟਰ ਸਪਲਾਈ ਦੀ ਜਗ੍ਹਾ ਸਪਲਾਈ ਦੇ ਸਥਾਨ ਦੀ ਸਪੱਸ਼ਟ ਪਰਿਭਾਸ਼ਾ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਲਈ ਸਫਲਤਾਪੂਰਵਕ ਢੰਗ ਨਾਲ ਤਰਕ ਪੇਸ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੋਧ ਨਾਲ ਸੂਬੇ ਦੇ ਜੀਐਸਟੀ ਮਾਲੀਏ ਨੂੰ ਵੱਡਾ ਲਾਹਾ ਪੁੱਜਣ ਦੀ ਆਸ ਹੈ।
ਸਕਰੈਪ 'ਚ ਟੈਕਸ ਦੀ ਚੋਰੀ ਨੂੰ ਰੋਕਣ ਦਾ ਮੁੱਦਾ ਚੁੱਕਦੇ ਹੋਏ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਾਰੋਬਾਰ ਅਤੇ ਸਨਅਤ ਦੇ ਨਾਲ-ਨਾਲ ਟੈਕਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਸਣੇ ਪ੍ਰਮੁੱਖ ਭਾਈਵਾਲਾਂ ਨਾਲ ਮੀਟਿੰਗ ਦਾ ਪ੍ਰਸਤਾਵ ਪੇਸ਼ ਕੀਤਾ ਹੈ ਤਾਂ ਜੋ ਇਸ ਸਮੱਸਿਆ ਲਈ ਢੁੱਕਵੇਂ ਹੱਲ ਕੱਢੇ ਜਾ ਸਕਣ। ਆਨਲਾਈਨ ਗੇਮਿੰਗ ਉਪਰ ਟੈਕਸ ਲਗਾਉਣ ਦੇ ਮੁੱਦੇ 'ਤੇ ਉਨ੍ਹਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਇਸਦੇ ਦੇਸ਼ ਦੇ ਨੌਜਵਾਨਾਂ 'ਤੇ ਪੈਣ ਵਾਲੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ।
ਇਹ ਵੀ ਪੜ੍ਹੋ : Tomato Price News: ਟਮਾਟਰਾਂ ਦੇ ਭਾਅ ਨੇ ਆਮ ਲੋਕਾਂ ਦੇ ਚਿਹਰੇ ਕੀਤੇ 'ਲਾਲ'
ਸੂਬਾ ਸਰਕਾਰ ਨੇ ਆਨਲਾਈਨ ਗੇਮਿੰਗ 'ਤੇ 28 ਫੀਸਦੀ ਟੈਕਸ ਲਗਾਉਣ ਦੀ ਤਜਵੀਜ਼ ਦੀ ਹਮਾਇਤ ਕੀਤੀ ਹੈ ਤੇ ਟੈਕਸ ਦੀ ਅਦਾਇਗੀ ਕੁੱਲ ਗੇਮਿੰਗ ਮਾਲੀਏ ਦੀ ਬਜਾਏ ਫੇਸ ਵੈਲਿਊ ਅਨੁਸਾਰ ਕੀਤੀ ਜਾਵੇਗੀ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀਐਸਟੀ ਕੌਂਸਲ ਦੀ ਮੀਟਿੰਗ ਦਰਮਿਆਨ ਸਰਕਾਰ ਤੇ ਸਥਾਨਕ ਸਰਕਾਰਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਦਿੱਤੀ ਜਾ ਰਹੀ ਮੌਜੂਦਾ ਛੋਟ ਨੂੰ ਘਟਾਉਣ ਦੇ ਪ੍ਰਸਤਾਵ 'ਤੇ ਚਰਚਾ ਕਰਦੇ ਹੋਏ ਸੂਬੇ ਵੱਲੋਂ ਦਲੀਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Punjab Flood News: ਪੰਜਾਬ 'ਚ ਹੜ੍ਹ ਦੀ ਮਾਰ ਝੱਲ ਰਹੇ ਲੋਕ, ਵੀਡੀਓ ਰਾਹੀਂ ਵੇਖੋ ਵੱਖ-ਵੱਖ ਜ਼ਿਲ੍ਹਿਆਂ ਦਾ ਹਾਲ