Ludhiana News: ਦਿਲ ਦਹਿਲਾ ਦੇਣ ਵਾਲੀ ਵਾਰਦਾਤ; ਨਾਬਾਲਿਗ ਭੈਣ 'ਤੇ ਜਾਨਲੇਵਾ ਹਮਲਾ ਕਰਨ ਪਿਛੋਂ ਭਰਾ ਨੇ ਖੁਦ ਦਾ ਗਲ਼ਾ ਵੀ ਰੇਤਿਆ
Advertisement
Article Detail0/zeephh/zeephh1852666

Ludhiana News: ਦਿਲ ਦਹਿਲਾ ਦੇਣ ਵਾਲੀ ਵਾਰਦਾਤ; ਨਾਬਾਲਿਗ ਭੈਣ 'ਤੇ ਜਾਨਲੇਵਾ ਹਮਲਾ ਕਰਨ ਪਿਛੋਂ ਭਰਾ ਨੇ ਖੁਦ ਦਾ ਗਲ਼ਾ ਵੀ ਰੇਤਿਆ

Ludhiana News: ਲੁਧਿਆਣਾ ਵਿੱਚ ਚਚੇਰੇ ਭਰਾ ਵੱਲੋਂ ਨਾਬਾਲਿਗ ਭੈਣ ਉਪਰ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਮਗਰੋਂ ਭਰਾ ਨੇ ਆਪਣੇ ਗਲੇ ਉਤੇ ਵੀ ਚਾਕੂ ਮਾਰ ਲਏ।

Ludhiana News: ਦਿਲ ਦਹਿਲਾ ਦੇਣ ਵਾਲੀ ਵਾਰਦਾਤ; ਨਾਬਾਲਿਗ ਭੈਣ 'ਤੇ ਜਾਨਲੇਵਾ ਹਮਲਾ ਕਰਨ ਪਿਛੋਂ ਭਰਾ ਨੇ ਖੁਦ ਦਾ ਗਲ਼ਾ ਵੀ ਰੇਤਿਆ

Ludhiana News: ਲੁਧਿਆਣਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆ ਰਹੀ ਹੈ। ਚਚੇਰੇ ਭਰਾ ਵੱਲੋਂ ਨਾਬਾਲਿਗ ਭੈਣ ਉਪਰ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਮਗਰੋਂ ਭਰਾ ਨੇ ਆਪਣੇ ਗਲੇ ਉਤੇ ਚਾਕੂ ਮਾਰ ਲਏ। ਦੋਵਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਦੋਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਦੇ ਬਾੜੇਵਾਲ ਇਲਾਕੇ ਵਿਚੋਂ ਇਹ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਚਚੇਰੇ ਭਰਾ ਵੱਲੋਂ ਨਾਬਾਲਿਗ ਭੈਣ ਉਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Ludhiana News: ਸਾਹਨੇਵਾਲ ਥਾਣੇ 'ਚ ਹਾਈ ਵੋਲਟੇਜ ਡਰਾਮਾ! ਕਾਰੋਬਾਰੀਆਂ ਨੇ ਲਗਾਇਆ ਧਰਨਾ

ਮੁਲਜ਼ਮ ਵੱਲੋਂ ਲੜਕੀ ਉਪਰ ਕੁਹਾੜੇ ਨਾਲ ਹਮਲਾ ਕੀਤਾ ਗਿਆ ਹੈ। ਦੋਸ਼ੀ ਨੇ ਆਪਣੇ ਆਪ ਨੂੰ ਵੀ ਚਾਕੂ ਮਾਰ ਲਏ ਹਨ, ਜਿਸ ਕਾਰਨ ਉਹ ਵੀ ਬੁਰੀ ਤਰੀਕੇ ਨਾਲ ਜ਼ਖਮੀ ਹੋਇਆ ਹੈ। ਜ਼ਖਮੀ ਲੜਕੀ ਨੂੰ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਹਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਲੜਕੇ ਨੂੰ ਲੁਧਿਆਣੇ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿੱਥੋਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਉਤੇ ਮੌਕੇ ਉਪਰ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Bill Lao Inam Pao Scheme: ਹਰਪਾਲ ਸਿੰਘ ਚੀਮਾ ਦਾ ਦਾਅਵਾ- 15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ

ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ

Trending news