Moga Clash News: ਮੋਗਾ 'ਚ ਬੱਸ ਅੱਡੇ ਕੋਲ ਝਗੜੇ ਦੀ ਵੀਡੀਓ ਵਾਇਰਲ ਹੋਣ ਪਿਛੋਂ ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Advertisement
Article Detail0/zeephh/zeephh1802956

Moga Clash News: ਮੋਗਾ 'ਚ ਬੱਸ ਅੱਡੇ ਕੋਲ ਝਗੜੇ ਦੀ ਵੀਡੀਓ ਵਾਇਰਲ ਹੋਣ ਪਿਛੋਂ ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Moga Clash News: ਮੋਗਾ ਬੱਸ ਅੱਡੇ ਕੋਲ ਦੋ ਧਿਰਾਂ ਵਿਚਾਲੇ ਝੜਪ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Moga Clash News: ਮੋਗਾ 'ਚ ਬੱਸ ਅੱਡੇ ਕੋਲ ਝਗੜੇ ਦੀ ਵੀਡੀਓ ਵਾਇਰਲ ਹੋਣ ਪਿਛੋਂ ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Moga Clash News: ਬੱਸ ਸਟੈਂਡ 'ਤੇ ਲੜਾਈ ਦੀ ਅੱਜ ਦੀ ਵਾਇਰਲ ਹੋਈ ਵੀਡੀਓ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੋਗਾ ਸਿਟੀ ਥਾਣੇ ਤੋਂ 100 ਮੀਟਰ ਦੀ ਦੂਰੀ 'ਤੇ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ। ਦੋਵਾਂ ਧੜਿਆਂ ਵਿਚਾਲੇ ਕਾਫੀ ਹੰਗਾਮਾ ਹੋਇਆ।

ਇੱਕ ਗਰੁੱਪ ਦੂਜੇ ਗਰੁੱਪ ਦੇ ਨੌਜਵਾਨਾਂ ਨੂੰ ਡੰਡਿਆਂ ਨਾਲ ਕੁੱਟ ਰਿਹਾ ਹੈ। ਹੁਣ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮੋਗਾ ਦੇ ਬੱਸ ਸਟੈਂਡ ਕੋਲ ਭੀੜਭਾੜ ਵਾਲੇ ਮੁੱਖ ਚੌਕ ਵਿਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ। ਮੋਗਾ ਦੇ ਇਸ ਮਸ਼ਹੂਰ ਚੌਕ ਵਿੱਚ ਲਗਭਗ 20 ਮਿੰਟ ਤੱਕ ਗੁੰਡਾਗਰਦੀ ਦਾ ਨੰਗਾ ਨਾਚ ਚੱਲਦਾ ਰਿਹਾ ਪਰ ਬਾਵਜੂਦ ਇਸਦੇ ਕੋਈ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਮੌਕੇ ’ਤੇ ਨਹੀਂ ਪਹੁੰਚਿਆ।

ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਜੰਮ ਕੇ ਖੂਨ-ਖਰਾਬਾ ਕੀਤਾ ਗਿਆ। ਇਸ ਝੜਪ ਵਿੱਚ ਕਈ ਨੌਜਵਾਨ ਜ਼ਖਮੀ ਹੋਏ। ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਧਿਰ ਦੇ ਨੌਜਵਾਨ ਹੱਥ ਵਿੱਚ ਬਾਲੇ ਫੜ ਕੇ ਸੜਕ ਦੇ ਵਿਚਕਾਰ ਹੀ ਕੁੱਝ ਨੌਜਵਾਨਾਂ ਦੀ ਕੁੱਟਮਾਰ ਕਰ ਰਹੇ ਹਨ।  ਦੱਸਿਆ ਜਾ ਰਿਹਾ ਹੈ ਕਿ 9 ਲੋਕ ਜ਼ਖਮੀ ਹੋਏ ਸਨ। ਸਾਰਿਆਂ ਨੂੰ ਮੋਗਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : Punjab News: IIM ਅਹਿਮਦਾਬਾਦ 'ਚ ਸਿਖਲਾਈ ਲੈਣ ਲਈ ਪੰਜਾਬ ਦੇ ਹੈੱਡਮਾਸਟਰ ਰਵਾਨਾ, ਸੀਐਮ ਮਾਨ ਨੇ ਦਿੱਤੀ ਹਰੀ ਝੰਡੀ

ਜਾਣਕਾਰੀ ਅਨੁਸਾਰ ਇੱਕ ਗਰੁੱਪ ਲੰਡੇਕੇ ਦਾ ਰਹਿਣ ਵਾਲਾ ਹੈ ਅਤੇ ਦੂਜਾ ਗਰੁੱਪ ਪਿੰਡ ਮੋੜ ਦਾ ਹੈ। ਸ਼ਨਿੱਚਰਵਾਰ ਰਾਤ ਨੂੰ ਦੋਵੇਂ ਧੜੇ ਇੱਕ ਦਰਗਾਹ 'ਤੇ ਮੱਥਾ ਟੇਕਣ ਗਏ ਸਨ। ਵਾਪਸੀ ਵੇਲੇ ਲੋਹੜਾ ਚੌਕ ਨੇੜੇ ਪਹਿਲੀ ਲੜਾਈ ਹੋਈ। ਇਸ ਤੋਂ ਬਾਅਦ ਐਤਵਾਰ ਸਵੇਰੇ ਬੱਸ ਸਟੈਂਡ ਨੇੜੇ ਦੋਵੇਂ ਧੜਿਆਂ ਵਿੱਚ ਝੜਪ ਹੋ ਗਈ ਸੀ। ਦੋਵੇਂ ਧੜਿਆਂ ਨੇ ਇੱਕ ਦੂਜੇ 'ਤੇ ਲੁੱਟ ਦੇ ਦੋਸ਼ ਲਗਾਏ ਸਨ। ਇਸ ਸਬੰਧੀ ਮੋਗਾ ਸਿਟੀ 1 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਦੋ ਪਿੰਡਾਂ ਦੇ ਕੁਝ ਨੌਜਵਾਨ ਆਪਸ ਵਿੱਚ ਭਿੜ ਗਏ। ਕੁਝ ਨੌਜਵਾਨ ਜ਼ਖਮੀ ਹੋਏ ਹਨ। ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Batala Murder News: ਪੁਰਾਣੀ ਰੰਜਿਸ਼ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

 

Trending news