Gangster Lawrence Bishnoi News: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਕੀਤਾ ਸ਼ਿਫਟ
Advertisement
Article Detail0/zeephh/zeephh1739355

Gangster Lawrence Bishnoi News: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਕੀਤਾ ਸ਼ਿਫਟ

Gangster Lawrence Bishnoi News: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਦਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

Gangster Lawrence Bishnoi News: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਕੀਤਾ ਸ਼ਿਫਟ

Gangster Lawrence Bishnoi News: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਵੱਲੋਂ ਅਦਾਲਤ ਨੂੰ ਕੀਤੀ ਗਈ ਅਪੀਲ ਮਗਰੋਂ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਵਕੀਲ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਤਿਹਾੜ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਦਾ ਕਤਲ ਹੋ ਸਕਦਾ ਹੈ। ਇਸ ਤੋਂ ਬਾਅਦ ਬੀਤੀ ਰਾਤ ਪੁਲਿਸ ਵੱਲੋਂ  ਬਿਸ਼ਨੋਈ ਨੂੰ ਬਠਿੰਡਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਹੈ।  ਕਾਬਿਲੇਗੌਰ ਹੈ ਕਿ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਪੰਜਾਬ ਸਮੇਤ ਹੋਰ ਸੂਬਿਆਂ ਦੀ ਪੁਲਿਸ ਵੀ ਕਈ ਮਾਮਲਿਆਂ 'ਚ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ।

ਕਾਰੋਬਾਰੀ ਤੋਂ ਰੰਗਦਾਰੀ ਅਤੇ ਗੋਲੀ ਚਲਾਉਣ ਦੇ ਕੇਸ ਵਿੱਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬੀਤੀ ਅੱਧੀ ਰਾਤ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰੱਖਿਆ ਦੇ ਮੱਦੇਨਜ਼ਰ ਲਿਆਂਦਾ ਗਿਆ। 

ਕਾਬਿਲੇਗੌਰ ਹੈ ਕਿ 9 ਜੂਨ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਪਟਿਆਲਾ ਕੋਰਟ 'ਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ ਲਾਰੈਂਸ ਨੂੰ ਉਸ ਦੀ ਪੁਰਾਣੀ ਜੇਲ੍ਹ ਬਠਿੰਡਾ ਵਿੱਚ ਭੇਜਿਆ ਜਾਵੇ। ਇਸ 'ਚ ਜੇਲ੍ਹ ਪ੍ਰਸ਼ਾਸਨ ਦਾ ਤਰਕ ਸੀ ਕਿ ਲਾਰੈਂਸ ਖ਼ਿਲਾਫ਼ ਜ਼ਿਆਦਾਤਰ ਕੇਸ ਪੰਜਾਬ ਤੇ ਰਾਜਸਥਾਨ ਵਿੱਚ ਦਰਜ ਹਨ, ਇਸ ਲਈ ਉਸ ਨੂੰ ਪ੍ਰੋਡੈਕਸ਼ਨ ਲਈ ਰਾਜਸਥਾਨ ਤੇ ਪੰਜਾਬ ਲਿਜਾਣ ਦੀ ਪ੍ਰਕਿਰਿਆ ਜਾਰੀ ਹੈ। ਇਸ ਲਈ ਉਸ ਨੂੰ ਬਠਿੰਡਾ ਜੇਲ੍ਹ 'ਚ ਹੀ ਭੇਜਿਆ ਜਾਵੇ। 

ਦਿੱਲੀ ਭੇਜਣ ਤੋਂ ਪਹਿਲਾਂ ਉਹ ਬਠਿੰਡਾ ਜੇਲ੍ਹ 'ਚ ਬੰਦ ਸੀ। ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਇਸ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਗਈ ਤੇ 14 ਜੂਨ ਨੂੰ ਪੁਲਿਸ ਰਿਮਾਂਡ ਖਤਮ ਹੋਣ ਪਿੱਛੋਂ ਦਿੱਲੀ ਪੁਲਿਸ ਅੱਧੀ ਰਾਤ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਖੇ ਗੈਂਗਸਟਰ ਲਾਰੈਂਸ ਬਿਸ਼ਨੋਈ ਲੈ ਕੇ ਪੁੱਜੀ ਤੇ ਕਰੀਬ ਇੱਕ ਵਜੇ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਕਰ ਦਿੱਤਾ ਗਿਆ।  ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਪੁਲਿਸ ਦੇ ਨਾਲ ਪੰਜਾਬ ਪੁਲਿਸ ਟੀਮਾਂ ਵੀ ਤਾਇਨਾਤ ਸਨ।

ਇਹ ਵੀ ਪੜ੍ਹੋ : New Zealand Recession news: 2020 ਤੋਂ ਬਾਅਦ ਪਹਿਲੀ ਵਾਰ ਨਿਊਜ਼ੀਲੈਂਡ ਵੇਖ ਰਿਹਾ ਹੈ ਆਰਥਿਕ ਮੰਦੀ!

ਕਾਬਿਲੇਗੌਰ ਹੈ ਕਿ ਸਾਕੇਤ ਅਦਾਲਤ ਨੇ 11 ਜੂਨ ਨੂੰ ਦਿੱਲੀ ਦੇ ਇੱਕ ਵਪਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ 'ਚ ਚਾਰ ਦਿਨ ਦਾ ਹੋਰ ਇਜ਼ਾਫਾ ਕੀਤਾ ਸੀ। ਅਦਾਲਤ ਦੀ ਇਜਾਜ਼ਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਲਿਆ ਕੇ ਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ “ਪਾਗਲ ਜਿਹਾ” ਵਾਲੇ ਬਿਆਨ 'ਤੇ CM ਭਗਵੰਤ ਮਾਨ ਨੇ ਦਿੱਤੀ ਪ੍ਰਤੀਕ੍ਰਿਆ, ਕਿਹਾ "...ਦਿਮਾਗੀ ਸੰਤੁਲਨ ਖਰਾਬ"

Trending news