Muktsar News: ਪੁਲਿਸ ਨੇ ਮੁਕਤਸਰ ਸਾਹਿਬ ਵਿੱਚ ਇੱਕ ਮਹਿਲਾ ਤਸਕਰ ਦੀ ਡਰੱਗ ਨਸਕਰੀ ਰਾਹੀ ਬਣਾਈ ਗਈ 24 ਲੱਖ ਦੀ ਪ੍ਰਾਪਰਟੀ ਨੂੰ ਪੁਲਿਸ ਨੇ ਸੀਲ ਕੀਤਾ ਹੈ।
Trending Photos
Muktsar News(Anmol Singh Warring): ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਮੁਕਤਸਰ ਸਾਹਿਬ ਵਿੱਚ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ। ਉਨ੍ਹਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰ ਕੇ ਕੰਪੀਟੈਂਟ ਅਥਾਰਿਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ। ਇਸ ਕਾਰਵਾਈ ਦੇ ਤਹਿਤ ਅੱਜ ਮੁਕਤਸਰ ਸਾਹਿਬ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਦੀ 23 ਲੱਖ 24 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਹੈ।
ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਨਾਵੀ ਮਾਲਟੀ ਪਤਨੀ ਵਕੀਲ ਚੰਦ ਵਾਸੀ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 230 ਮਿਤੀ 02.07.2020 ਅ/ਧ 20/61 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਹੈ। ਪੁਲਿਸ ਨੂੰ ਦੋਸ਼ੀ ਪਾਸੋਂ ਕਮਰਸ਼ੀਅਲ ਮਾਤਰਾ ਦਾ ਨਸ਼ਾ ਬਰਾਮਦ ਹੋਇਆ ਸੀ। ਉਸ ਵੱਲੋਂ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਾ ਤਸਕਰੀ ਕਰ ਕੇ ਪ੍ਰਾਪਰਟੀ ਬਣਾਈ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 23 ਲੱਖ 24 ਹਜ਼ਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰ ਕੇ ਕੰਪੀਟੈਂਟ ਅਥਾਰਿਟੀ ਦਿੱਲੀ ਭੇਜਿਆ ਸੀ।
ਇਹ ਵੀ ਪੜ੍ਹੋ: Drug News: ਅੰਤਰਰਾਸ਼ਟਰੀ ਨਸ਼ਾ ਗਰੋਹ ਦਾ ਪਰਦਾ ਫਾਸ਼, ਇਕ ਕਰੋੜ 76 ਲੱਖ ਡਰੱਗ ਮਨੀ ਸਮੇਤ ਚਾਰ ਗ੍ਰਿਫ਼ਤਾਰ
ਜਦੋਂ ਪੁਲਿਸ ਨੂੰ ਇਸ ਦੇ ਆਰਡਰ ਮਿਲੇ ਤਾਂ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ। ਹੁਣ ਉਹ ਇਹ ਘਰ ਵੇਚ ਨਹੀਂ ਸਕੇਗੀ ਅਤੇ ਜਿਸ ਦਾ ਕੇਸ ਕੰਪੀਟੈਂਟ ਅਥਾਰਿਟੀ ਦਿੱਲੀ ਪਾਸ ਚੱਲੇਗਾ। ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਦੇ ਟਿਕਾਣਿਆਂ 'ਤੇ ਸਰਚ ਅਪਰੇਸ਼ਨ ਚਲਾਇਆ ਜਾ ਗਿਆ ਹੈ। ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਨਾਲ ਰਾਬਤਾ ਬਣਾਉਂਦਿਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: CM Bhagwant Mann: ਚੰਡੀਗੜ੍ਹ ਮੇਅਰ ਚੋਣ 'ਚ ਹੋਏ ਉਲਟਫੇਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਜਪਾ ਉਪਰ ਨਿਸ਼ਾਨਾ