Bathinda Drugs News: ਦੱਸ ਦਈਏ ਕਿ ਧੋਬੀਆਂ ਬਸਤੀ ਤੋਂ ਪਹਿਲਾਂ ਵੀ ਵੱਡੀ ਮਾਤਰਾ ਵਿੱਚ ਨਸ਼ਾ ਬਰਾਮਦ ਕੀਤਾ ਗਿਆ ਸੀ।
Trending Photos
Punjab's Bathinda News, CIA team attacked: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਧੋਬੀਆਂ ਬਸਤੀ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਛਾਪੇਮਾਰੀ ਕਰਨ ਪਹੁੰਚੀ CIA ਦੀ ਟੀਮ 'ਤੇ ਹਮਲਾ ਕੀਤਾ ਗਿਆ ਹੈ। ਨਸ਼ਾ ਤਸਕਰਾਂ ਦੀ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕੀਤੀ ਗਈ ਸੀ।
ਮਿਲੀ ਜਾਣਕਾਰੀ ਦੇ ਮੁਤਾਬਕ ਇਸ ਹਮਲੇ ਦੌਰਾਨ ਪੁਲਿਸ ਦੇ ਤਿੰਨ ਤੋਂ ਚਾਰ ਮੁਲਾਜਮ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਸਿਵਲ ਲਾਈਨ ਵਿੱਚ ਟੀਮ 'ਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਧੋਬੀਆਂ ਬਸਤੀ ਤੋਂ ਪਹਿਲਾਂ ਵੀ ਵੱਡੀ ਮਾਤਰਾ ਵਿੱਚ ਨਸ਼ਾ ਬਰਾਮਦ ਕੀਤਾ ਗਿਆ ਸੀ ਅਤੇ ਇਸ ਕਰਕੇ ਇੱਕ ਹੋਰ ਗੁਪਤ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਸੀ। ਹਾਲਾਂਕਿ ਇਸ ਵਾਰ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਹਫਤੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਵੀ ਇਹ ਗੱਲ ਕਹਿ ਗਈ ਸੀ।
ਇਸ ਦੌਰਾਨ ਉਨ੍ਹਾਂ ਇੱਕ ਅਹਿਮ ਜਾਣਕਾਰੀ ਵੀ ਸਾਂਝੀ ਕੀਤੀ ਸੀ ਅਤੇ ਕਿਹਾ ਸੀ ਕਿ ਜਦੋਂ ਤੋਂ ਪੰਜਾਬ ਵਿੱਚ 'ਆਪ' ਦੀ ਸਰਕਾਰ ਆਈ ਹੈ ਉਦੋਂ ਤੋਂ ਹੁਣ ਤੱਕ ਤਕਰੀਬਨ 30,518 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, 17,632 ਐਫਆਈਆਰ ਦਰਜ ਕੀਤੀਆਂ ਗਈਆਂ ਹਨ, 1626.69 ਹੈਰੋਇਨ ਬਰਾਮਦ ਕੀਤੀ ਗਈ ਹੈ, 13.29 ਕਰੋੜ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ।
ਅਗਸਤ ਦੇ ਮਹੀਨੇ ਦੀ ਗੱਲ ਕੀਤੀ ਜਾਵੇ ਤਾਂ, ਐਸਟੀਐਫ ਵੱਲੋਂ 23 ਅਗਸਤ ਨੂੰ 27 ਕਿਲੋ ਹੈਰੋਇਨ, 21 ਅਗਸਤ ਨੂੰ ਫਿਰੋਜ਼ਪੁਰ ਤੋਂ 29.2 ਕਿਲੋ ਹੈਰੋਇਨ, 17 ਅਗਸਤ ਨੂੰ ਲੁਧਿਆਣਾ ਤੋਂ 8 ਕਿਲੋ, 11 ਅਗਸਤ ਨੂੰ 5 ਕਿਲੋ, ਅਤੇ 10 ਅਗਸਤ ਨੂੰ 12 ਕਿਲੋ ਹੈਰੋਇਨ ਦੇ ਨਾਲ ਨਾਲ ਹੋਰ ਛੋਟੀ ਮਾਤਰਾ ਵਿੱਚ ਵੀ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹੱਸਦਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ
(For more news apart from Punjab's Bathinda News, CIA team attacked, stay tuned to Zee PHH)