Sandeep Nangal Ambian Murder Case: ਸੰਦੀਪ ਨੰਗਲ ਅੰਬੀਆ ਕਤਲ ਮਾਮਲਾ ; ਭਾਰੀ ਸੁਰੱਖਿਆ ਬਲ ਹੇਠ ਮੁਲਜ਼ਮਾਂ ਦੀ ਅਦਾਲਤ 'ਚ ਹੋਈ ਪੇਸ਼ੀ
Advertisement
Article Detail0/zeephh/zeephh1814457

Sandeep Nangal Ambian Murder Case: ਸੰਦੀਪ ਨੰਗਲ ਅੰਬੀਆ ਕਤਲ ਮਾਮਲਾ ; ਭਾਰੀ ਸੁਰੱਖਿਆ ਬਲ ਹੇਠ ਮੁਲਜ਼ਮਾਂ ਦੀ ਅਦਾਲਤ 'ਚ ਹੋਈ ਪੇਸ਼ੀ

Sandeep Nangal Ambian Murder Case: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਦੇ ਮੁਲਜ਼ਮਾਂ ਦੀ ਅੱਜ ਅਦਾਲਤ ਵਿੱਚ ਪੇਸ਼ੀ ਹੋਈ। ਮੁਲਜ਼ਮਾਂ ਦਾ ਅਦਾਲਤ ਵਿੱਚ ਟਰਾਇਲ ਸ਼ੁਰੂ ਹੋ ਗਿਆ ਹੈ।

Sandeep Nangal Ambian Murder Case: ਸੰਦੀਪ ਨੰਗਲ ਅੰਬੀਆ ਕਤਲ ਮਾਮਲਾ ; ਭਾਰੀ ਸੁਰੱਖਿਆ ਬਲ ਹੇਠ ਮੁਲਜ਼ਮਾਂ ਦੀ ਅਦਾਲਤ 'ਚ ਹੋਈ ਪੇਸ਼ੀ

Sandeep Nangal Ambian Murder Case: ਪੰਜਾਬੀ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕਾਂਡ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਅੱਜ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਜਿਥੇ ਪੁਲਿਸ ਨੇ ਮੁਲਜ਼ਮਾਂ ਨੂੰ ਜੱਜ ਕੇਕੇ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ ਕੁਲ 10 ਵਿਤੋਂ 8 ਮੁਲਜ਼ਮ ਅਦਾਲਤ ਵਿੱਚ ਪੇਸ਼ ਕੀਤੇ। ਇਸ ਦੌਰਾਨ ਪੁਲਿਸ ਨੇ ਫਤਹਿ ਸਿੰਘ ਉਰਫ਼ ਯੁਵਰਾਜ ਸਿੰਘ, ਅਮਿਤ ਡਾਗਰ, ਕੌਸ਼ਲ, ਮਨਜੋਤ ਕੌਰ ਉਰਫ਼ ਜੋਤ, ਰਾਜਿੰਦਰ ਸਿੰਘ, ਹਰਿੰਦਰ ਸਿੰਘ ਉਰਫ ਫੌਜੀ, ਸਚਿਨ ਕੁਮਾਰ ਉਰਫ਼ ਦੁਲੀਆ, ਵਿਕਾਸ ਮਹੇ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ।

ਜਦਕਿ ਜੁਝਾਰ ਸਿੰਘ ਉਰਫ਼ ਸਿਮਰਨਜੀਤ ਸਿੰਘ ਤੇ ਯਾਦਵਿੰਦਰ ਸਿੰਘ ਅੱਜ ਪੇਸ਼ ਨਹੀਂ ਹੋਏ। ਦੱਸ ਦੇਈਏ ਕਿ ਦੋਸ਼ੀ ਖਿਲਾਫ 2022 ਨੂੰ ਨਕੋਦਰ ਸਦਰ ਥਾਣੇ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਜਿਸ ਵਿੱਚ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 302, 307, 148, 149, 120ਬੀ, 212 ਅਤੇ 216 ਸਮੇਤ ਆਰਮਜ਼ ਐਕਟ 25,27 ਦਰਜ ਹਨ। ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਪੰਜ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਚੱਲ ਰਹੇ ਟੂਰਨਾਮੈਂਟ ਲਈ ਪਿੰਡ ਪੁੱਜਿਆ ਸੀ। ਮੈਚ ਦੇ ਵਿਚਕਾਰ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਸਫੇਦ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ 'ਤੇ ਕਰੀਬ 20 ਰਾਉਂਡ ਫਾਇਰ ਕੀਤੇ। ਉਸ ਦੇ ਮੂੰਹ ਤੋਂ ਛਾਤੀ ਤੱਕ ਗੋਲੀਆਂ ਮਾਰੀਆਂ ਗਈਆਂ ਸਨ।

ਇਹ ਵੀ ਪੜ੍ਹੋ : Sri Anandpur Sahib news: ਚੰਦ ਘੰਟਿਆਂ ਦੀ ਬਾਰਿਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਹੋਇਆ ਜਲਥਲ

ਜੇਲ੍ਹ ਤੋਂ ਰਿਮਾਂਡ 'ਤੇ ਆਏ ਗੈਂਗਸਟਰ ਫਤਿਹ ਨੇ ਕਬੂਲ ਕੀਤਾ ਕਿ ਉਸ ਨੇ ਕੈਨੇਡਾ 'ਚ ਬੈਠੇ ਸਨਾਵਰ ਢਿੱਲੋਂ ਦੇ ਕਹਿਣ 'ਤੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸ਼ੂਟਰਾਂ ਦਾ ਇੰਤਜ਼ਾਮ ਕੀਤਾ ਸੀ। ਉਸ ਦੇ ਇਸ਼ਾਰੇ 'ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਐਨਕਲੇਵ 'ਚ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਗੋਲੀ ਚਲਾਉਣ ਵਾਲਿਆਂ ਨੂੰ ਪਨਾਹ ਦਿੱਤੀ। ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਦੀ ਰਾਈਫਲ ਬਰਾਮਦ ਕੀਤੀ ਸੀ। ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Sri Kartarpur Sahib: ਕਰਤਾਰਪੁਰ ਲਾਂਘੇ 'ਤੇ ਮਿਲੇ ਵੰਡ ਵੇਲੇ ਵਿਛੜੇ ਭੈਣ-ਭਰਾ

Trending news