Punjab News: ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
Advertisement
Article Detail0/zeephh/zeephh1786435

Punjab News: ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

 Punjab School of Eminence news: ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖਰੀਦਣ ਲਈ ਸਰਕਾਰ 4000 ਰੁਪਏ ਪ੍ਰਤੀ ਵਿਦਿਆਰਥੀ ਦੇਵੇਗੀ। 

Punjab News: ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Punjab School of Eminence Dress news: ਪੰਜਾਬ ਵਿੱਚ ਸਕੂਲ ਆਫ਼ ਐਮੀਨੈਂਸ (SOC) ਦੇ ਵਿਦਿਆਰਥੀਆਂ ਲਈ ਸੂਬਾ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਲਈ ਵਰਦੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਟਵੀਟ ਕੀਤਾ ਗਿਆ। 

ਪੰਜਾਬ ਸਰਕਾਰ ਦਾ ਵੱਡਾ ਫੈਸਲਾ ਇਹ ਹੈ ਕਿ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਰਦੀਆਂ ਖ਼ਰੀਦਣ ਲਈ ਵੀ ਸਰਕਾਰ ਹੀ ਪੈਸੇ ਦੇਵੇਗੀ। 

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਵਿਦਿਆਰਥੀਆਂ ਲਈ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਪਹਿਨੇ ਜਾਣ ਵਾਲੇ ਪਹਿਰਾਵੇ ਦੇ ਨਮੂਨੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖਰੀਦਣ ਲਈ ਸਰਕਾਰ 4000 ਰੁਪਏ ਪ੍ਰਤੀ ਵਿਦਿਆਰਥੀ ਦੇਵੇਗੀ। 

ਪੰਜਾਬ ਸਰਕਾਰ ਵੱਲੋਂ ਲਗਾਤਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀ ਚੰਦਰਯਾਨ-3 ਲਈ ਲਾਂਚਿੰਗ ਦੇਖਣ ਲਈ ਸ੍ਰੀਹਰਿਕੋਟਾ ਭੇਜੇ ਗਏ ਸਨ।  

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ "ਮਜਬੂਰੀ ਵੱਸ ਕਿਸੇ ਦੀ ਪੜ੍ਹਾਈ ਅੱਧ ਵਿਚਾਲੇ ਨਹੀਂ ਰਹਿਣ ਦੇਵਾਂਗੇ…ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ ਤਾਂ ਜੋ ਦੂਰੋਂ ਬੱਚੇ ਆਰਾਮ ਨਾਲ ਸਕੂਲ ਆ-ਜਾ ਸਕਣ…ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦੇਵਾਂਗੇ..." 

ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ "ਇਸਰੋ ਨਾਲ ਗੱਲਬਾਤ ਕੀਤੀ ਗਈ ਹੈ ਕਿ 13 ਸੈਟਾਲਾਈਟਾਂ ਜਿਹੜੀਆਂ ਆਉਣ ਵਾਲੇ ਸਮੇਂ ‘ਚ ਲਾਂਚ ਕੀਤੀਆਂ ਜਾਣਗੀਆਂ, ਉੱਥੇ ਸਾਡੇ ਬੱਚੇ ਲਾਂਚਿੰਗ ਸਮਾਗਮ ‘ਤੇ ਜਾਣਗੇ…ਇੱਕ ਹੋਰ ਖ਼ੁਸ਼ੀ ਦੀ ਗੱਲ ਹੈ ਕਿ ਇਸਰੋ ਸਪੇਸ ਮਿਊਜ਼ੀਅਮ ਪੰਜਾਬ ‘ਚ ਖੋਲ੍ਹਣ ਜਾ ਰਿਹਾ ਹੈ…"

ਇਹ ਵੀ ਪੜ੍ਹੋ: Shamlat Land case: ਸਿਉਂਕ ਪਿੰਡ ਦੀ 102 ਏਕੜ ਸ਼ਾਮਲਾਤ ਜ਼ਮੀਨ ਹੜੱਪਣ ਦਾ ਮਾਮਲਾ, ED ਨੇ ਪੇਸ਼ ਕੀਤਾ ਧੂਤ ਦੇ ਖਿਲਾਫ ਚਲਾਨ 

(For more news apart from Punjab School of Eminence Dress news, stay tuned to Zee PHH)

Trending news