Salman Khan: ਸਲਮਾਨ ਖਾਨ ਦੇ ਘਰ ਪਹੁੰਚੀ ਲਾਰੈਂਸ ਬਿਸ਼ਨੋਈ ਦੀ ਬੁੱਕ ਕੀਤੀ OLA ਕੈਬ!
Advertisement
Article Detail0/zeephh/zeephh2213076

Salman Khan: ਸਲਮਾਨ ਖਾਨ ਦੇ ਘਰ ਪਹੁੰਚੀ ਲਾਰੈਂਸ ਬਿਸ਼ਨੋਈ ਦੀ ਬੁੱਕ ਕੀਤੀ OLA ਕੈਬ!

Salman Khan News: ਇਸ ਘਟਨਾ ਨੇ ਮੁੰਬਈ ਪੁਲਿਸ ਨੂੰ ਚੌਕਸ ਕਰ ਦਿੱਤਾ ਹੈ। ਮੁੰਬਈ ਪੁਲਿਸ ਹੁਣ ਅਲਰਟ 'ਤੇ ਹੈ। ਹਾਲਾਂਕਿ, ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਤੋਂ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ 'ਤੇ ਕੈਬ ਬੁੱਕ ਕਰਨ ਵਾਲੇ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ।

 

Salman Khan: ਸਲਮਾਨ ਖਾਨ ਦੇ ਘਰ ਪਹੁੰਚੀ ਲਾਰੈਂਸ ਬਿਸ਼ਨੋਈ ਦੀ ਬੁੱਕ ਕੀਤੀ OLA ਕੈਬ!

Salman Khan News:  ਸੁਪਰਸਟਾਰ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਵੀ ਸਮਾਜ ਵਿਰੋਧੀ ਅਨਸਰ ਪਿੱਛੇ ਨਹੀਂ ਹਟ ਰਹੇ ਹਨ। ਇਸ ਵਿਚਾਲੇ ਸ਼ੁੱਕਰਵਾਰ ਨੂੰ ਉਸ ਸਮੇਂ ਹਲਚਲ ਮਚ ਗਈ ਜਦੋਂ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਂ 'ਤੇ ਬੁੱਕ ਕੀਤੀ ਗਈ ਕੈਬ ਗਲੈਕਸੀ ਅਪਾਰਟਮੈਂਟ ਪਹੁੰਚੀ। ਇਸ ਦੀ ਸੂਚਨਾ ਮਿਲਦੇ ਹੀ ਉਥੇ ਮੌਜੂਦ ਚੌਕੀਦਾਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕੈਬ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਬੁਕਿੰਗ ਦੀ ਜਾਣਕਾਰੀ ਇਕੱਠੀ ਕੀਤੀ। 

ਅਭਿਨੇਤਾ ਸਲਮਾਨ ਖਾਨ (Salman Khan) ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ 'ਚ ਗਾਜ਼ੀਆਬਾਦ ਦਾ ਕਨੈਕਸ਼ਨ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਨੇ ਗਾਜ਼ੀਆਬਾਦ ਤੋਂ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਨੌਜਵਾਨਾਂ ਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਤੋਂ ਬਾਂਦਰਾ ਪੁਲਿਸ ਸਟੇਸ਼ਨ 'ਚ ਲਾਰੇਂਸ ਬਿਸ਼ਨੋਈ ਦੇ ਨਾਂ 'ਤੇ ਓਲਾ ਕੈਬ ਬੁੱਕ ਕਰਵਾਈ ਸੀ। ਓਲਾ ਕੈਬ ਦਾ ਡਰਾਈਵਰ ਜਦੋਂ ਸਲਮਾਨ ਖਾਨ ਦੇ ਘਰ ਦੇ ਬਾਹਰ ਪਹੁੰਚਿਆ ਅਤੇ ਉੱਥੇ ਮੌਜੂਦ ਗਾਰਡ ਨੂੰ ਬੁਕਿੰਗ ਦੀ ਸੂਚਨਾ ਦਿੱਤੀ ਤਾਂ ਗਾਰਡ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: Gurdaspur News: ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ! ਬੁਰਜ ਖਲੀਫਾ ਟਾਵਰ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ

ਫਿਰ ਲਾਰੇਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਇਸ ਘਟਨਾ ਨੇ ਮੁੰਬਈ ਪੁਲਿਸ ਨੂੰ ਚੌਕਸ ਕਰ ਦਿੱਤਾ ਹੈ। ਮੁੰਬਈ ਪੁਲਿਸ ਹੁਣ ਅਲਰਟ 'ਤੇ ਹੈ। ਹਾਲਾਂਕਿ, ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਤੋਂ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ 'ਤੇ ਕੈਬ ਬੁੱਕ ਕਰਨ ਵਾਲੇ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਮੁੰਬਈ ਪੁਲਿਸ ਨੇ ਇਹ ਗ੍ਰਿਫ਼ਤਾਰੀ ਗਾਜ਼ੀਆਬਾਦ ਤੋਂ ਕੀਤੀ ਹੈ। ਮੁਲਜ਼ਮ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ।

ਜਦੋਂ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੇ ਇਹ ਹਰਕਤ ਸਿਰਫ ਮਜ਼ੇ ਲਈ ਕੀਤੀ ਸੀ। ਪਰ ਇਹ ਮਜ਼ਾਕ ਉਸ ਨੂੰ ਬਹੁਤ ਮਹਿੰਗਾ ਸਾਬਤ ਹੋਇਆ ਅਤੇ ਹੁਣ ਪੁਲਿਸ ਨੇ ਉਸ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਹੈ।

Trending news