Indian Student Attacked in Australia News: ਪੀੜਤ ਨੇ ਕਿਹਾ ਕਿ ਉਨ੍ਹਾਂ 'ਚੋਂ ਦੋ ਆਪਣੇ ਫੋਨ 'ਤੇ ਵੀਡੀਓ ਬਣਾ ਰਹੇ ਸਨ ਅਤੇ 4-5 ਉਸ ਨੂੰ ਕੁੱਟ ਰਹੇ ਸਨ ਅਤੇ ਇਸ ਦੌਰਾਨ ਉਹ ਸਾਰੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਗਾ ਰਹੇ ਸਨ
Trending Photos
Australia's Khalistan Suporters attack Indian Student News: ਆਸਟ੍ਰੇਲੀਆ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਖਾਲਿਸਤਾਨੀ ਸਮਰਥਕਾਂ ਵੱਲੋਂ ਲਗਾਤਾਰ ਭਾਰਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਬੀਤੇ ਦਿਨ ਸਾਹਮਣੇ ਆਇਆ ਜਦੋਂ ਸਿਡਨੀ ਦੇ ਪੱਛਮੀ ਉਪਨਗਰ ਮੈਰੀਲੈਂਡਜ਼ 'ਚ ਖਾਲਿਸਤਾਨ ਸਮਰਥਕਾਂ ਵੱਲੋਂ ਇੱਕ ਭਾਰਤੀ ਵਿਦਿਆਰਥੀ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਦੇ ਮੁਤਾਬਕ ਇਹ ਵਿਦਿਆਰਥੀ ਸਵਪਨਿਲ ਸਿੰਘ, ਤੇ ਇਹ ਵੀ ਨਾਮ ਬਦਲਿਆ ਹੋਇਆ ਹੈ, ਉਸਨੇ ਦੱਸਿਆ ਕਿ ਉਹ ਪੜ੍ਹਾਈ ਦੇ ਨਾਲ-ਨਾਲ ਡਰਾਈਵਰ ਦਾ ਕੰਮ ਵੀ ਕਰਦਾ ਹੈ ਅਤੇ ਜਦੋਂ ਉਹ ਸਵੇਰੇ ਕੰਮ 'ਤੇ ਜਾ ਰਿਹਾ ਸੀ ਤਾਂ ਚਾਰ ਤੋਂ ਪੰਜ ਖਾਲਿਸਤਾਨੀ ਸਮਰਥਕਾਂ ਵੱਲੋਂ ਉਸ 'ਤੇ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ ਉਹ ਗੱਡੀ 'ਚ ਬੈਠਾ, ਤਾਂ ਉਸਨੂੰ ਨਹੀਂ ਪਤਾ ਲੱਗਿਆ ਕਿ ਖਾਲਿਸਤਾਨੀ ਸਮਰਥਕ ਕਿੱਥੋਂ ਆ ਗਏ।
ਲੋਹੇ ਦੀ ਰਾਡ ਹੋਇਆ ਹਮਲਾ!
ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਸਵਪਨਿਲ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇੱਕ ਖਾਲਿਸਤਾਨੀ ਸਮਰਥਕ ਵੱਲੋਂ ਉਲਟੇ ਹੱਥ ਨਾਲ ਦਰਵਾਜ਼ਾ ਖੋਲ੍ਹਿਆ ਗਿਆ ਅਤੇ ਉਸ ਦੀ ਅੱਖ ਦੇ ਹੇਠਾਂ ਲੋਹੇ ਦੀ ਰਾਡ ਮਾਰੀ ਗਈ ਜਿਸ ਤੋਂ ਬਾਅਦ ਬਦਮਾਸ਼ਾਂ ਨੇ ਉਸ ਨੂੰ ਗੱਡੀ ਤੋਂ ਉਤਾਰਿਆ ਅਤੇ ਲੋਹੇ ਦੀ ਰਾਡ ਨਾਲ ਉਸ ਨੂੰ ਕੁੱਟਿਆ।
ਪੀੜਤ ਦਾ ਕਹਿਣਾ ਹੈ ਕਿ ਉਨ੍ਹਾਂ 'ਚੋਂ ਦੋ ਆਪਣੇ ਫੋਨ 'ਤੇ ਵੀਡੀਓ ਬਣਾ ਰਹੇ ਸਨ ਅਤੇ 4-5 ਉਸ ਨੂੰ ਕੁੱਟ ਰਹੇ ਸਨ ਅਤੇ ਇਸ ਦੌਰਾਨ ਉਹ ਸਾਰੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਗਾ ਰਹੇ ਸਨ।
ਸਵਪਨਿਲ ਨੂੰ ਜ਼ਖਮੀ ਦੇਖ ਆਸਪਾਸ ਦੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ NSW ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ। ਉਨ੍ਹਾਂ ਵਿਦਿਆਰਥੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਅਤੇ ਦੱਸਿਆ ਉਹ ਜੇਰੇ ਇਲਾਜ ਹੈ। ਫਿਲਹਾਲ ਇਸ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਭਾਰਤ ਸਰਕਾਰ ਵੱਲੋਂ ਇਸ ਮੁੱਦੇ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab News: ਮੰਦਭਾਗੀ ਖ਼ਬਰ! ਟਰਾਂਸਫਾਰਮਰ ਠੀਕ ਕਰਦੇ ਹੋਏ ਬਿਜਲੀ ਬੋਰਡ ਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ