Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ
Advertisement
Article Detail0/zeephh/zeephh1878053

Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ

Canada expels Indian diplomat news: ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਕੈਨੇਡਾ 'ਚ ਭਾਰਤੀ ਖੁਫੀਆ ਏਜੰਸੀ ਦੇ ਮੁਖੀ ਨੂੰ ਕੱਢ ਦਿੱਤਾ ਗਿਆ ਹੈ।

Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ

Canada expels Indian diplomat as it investigates Hardeep Singh Nijjar murder: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਾਲ ਹੀ ਵਿੱਚ ਬਿਆਨ ਦਿੱਤਾ ਗਿਆ ਸੀ ਕਿ ਕੈਨੇਡਾ ਵਿੱਚ ਸਿੱਖ ਕਾਰਕੁਨ ਦੀ ਹੋਈ ਹੱਤਿਆ ਵਿੱਚ ਭਾਰਤ ਸਰਕਾਰ ਦੇ ਸਬੰਧ ਹੋ ਸਕਦੇ ਹਨ। ਇਸ ਮਾਮਲੇ 'ਚ ਫਿਲਹਾਲ ਕੈਨੇਡਾ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਕੈਨੇਡਾ ਵੱਲੋਂ  ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢ ਦਿੱਤਾ ਗਿਆ ਹੈ।  

ਜਸਟਿਨ ਟਰੂਡੋ ਵੱਲੋਂ ਸੰਸਦ ਵਿੱਚ ਕਿਹਾ ਗਿਆ ਸੀ ਕਿ ਕੈਨੇਡੀਅਨ ਖੁਫੀਆ ਏਜੰਸੀਆਂ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਸਿੱਖ ਸੱਭਿਆਚਾਰਕ ਕੇਂਦਰ ਦੇ ਬਾਹਰ ਖਾਲਿਸਤਾਨ ਸਮਰਥਕ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਦੋਸ਼ਾਂ ਦੀ ਜਾਂਚ ਕਰ ਰਹੀਆਂ ਹਨ।

ਟਰੂਡੋ ਵੱਲੋਂ ਸੰਸਦ ਨੂੰ ਦੱਸਿਆ ਗਿਆ ਸੀ ਕਿ ਉਨ੍ਹਾਂ ਨੇ ਪਿਛਲੇ ਹਫਤੇ ਜੀ-20 ਸਮਮੇਲਾਂ ਵਿੱਚ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਤਲੇਆਮ ਦੇ ਮਾਮਲੇ 'ਤੇ ਚਰਚਾ ਵੀ ਕੀਤੀ ਸੀ ਅਤੇ ਕਿਹਾ ਕਿ ਉਨ੍ਹਾਂ ਨੇ PM ਨਰਿੰਦਰ ਮੋਦੀ ਨੂੰ ਕਿਹਾ ਕਿ ਭਾਰਤ ਸਰਕਾਰ ਦੀ ਕਿਸੇ ਵੀ ਸ਼ਮੂਲੀਅਤ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। 

ਇਸ ਦੌਰਾਨ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਕੈਨੇਡਾ 'ਚ ਭਾਰਤੀ ਖੁਫੀਆ ਏਜੰਸੀ ਦੇ ਮੁਖੀ ਨੂੰ ਇਸ ਦੇ ਨਤੀਜੇ ਵਜੋਂ ਕੱਢ ਦਿੱਤਾ ਗਿਆ ਹੈ। ਜੌਲੀ ਨੇ ਕਿਹਾ, ਕਿ ਜੇਕਰ ਇਹ ਸੱਚ ਸਾਬਿਤ ਹੁੰਦਾ ਹੈ ਤਾਂ ਇਹ ਸਾਡੀ ਸਭ ਤੋਂ ਬੁਨਿਆਦੀ ਨਿਯਮ ਦੀ ਉਲੰਘਣਾ ਹੋਵੇਗੀ ਕਿ ਦੇਸ਼ ਇੱਕ ਦੂਜੇ ਨਾਲ ਕਿਵੇਂ ਪੇਸ਼ ਆਉਂਦੇ ਹਨ। 

ਫਿਲਹਾਲ ਭਾਰਤੀ ਦੂਤਾਵਾਸ ਵੱਲੋਂ ਇਸ ਮਾਮਲੇ 'ਤੇ ਕੋਈ ਟਿੱਪਣੀ ਨਹੀਂ ਦਿੱਤੀ ਗਈ ਹੈ ਅਤੇ ਇਹ ਬਰਖਾਸਤਗੀ ਉਦੋਂ ਹੋਈ ਹੈ ਜਦੋਂ ਕੈਨੇਡਾ ਅਤੇ ਭਾਰਤ ਦੇ ਸਬੰਧ ਤਣਾਅਪੂਰਨ ਹਨ। ਇੰਨਾ ਹੀ ਨਹੀਂ ਬਲਕਿ ਕੈਨੇਡਾ ਵੱਲੋਂ ਹੁਣੇ ਹੀ ਭਾਰਤ ਲਈ ਵਪਾਰਕ ਮਿਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। 

ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਜੀ-20 ਸੰਮੇਲਨ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਵਿੱਚ ਟਰੂਡੋ ਨਾਲ ਮੀਟਿੰਗ ਦੌਰਾਨ ਵਿਦੇਸ਼ਾਂ ਵਿੱਚ "ਪੰਜਾਬੀ ਸੁਤੰਤਰਤਾ ਅੰਦੋਲਨ" ਨੂੰ ਕੈਨੇਡਾ ਵੱਲੋਂ ਸੰਭਾਲਣ 'ਤੇ "ਸਖ਼ਤ ਚਿੰਤਾਵਾਂ" ਜ਼ਾਹਰ ਕੀਤੀਆਂ ਗਈਆਂ ਸਨ। 

ਬਿਆਨ ਵਿੱਚ ਸਿੱਖ ਅੰਦੋਲਨ ਨੂੰ ਭਾਰਤੀ ਡਿਪਲੋਮੈਟਾਂ ਦੇ ਖਿਲਾਫ "ਵੱਖਵਾਦ ਨੂੰ ਉਤਸ਼ਾਹਿਤ ਕਰਨ ਅਤੇ ਹਿੰਸਾ ਭੜਕਾਉਣ" ਵਜੋਂ ਦਰਸਾਇਆ ਗਿਆ ਹੈ ਅਤੇ ਕੈਨੇਡਾ ਨੂੰ ਭਾਰਤ ਦੇ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਕੈਨੇਡਾ ਵਿੱਚ ਸਿੱਖਾਂ ਦੀ ਆਬਾਦੀ 770,000 ਤੋਂ ਵੱਧ ਹੈ, ਜਾਂ ਕਹੀਏ ਕਿ ਇਸਦੀ ਕੁੱਲ ਆਬਾਦੀ ਦਾ ਲਗਭਗ 2 ਪ੍ਰਤੀਸ਼ਤ ਹੈ।

ਕੌਣ ਸੀ ਹਰਦੀਪ ਸਿੰਘ ਨਿੱਝਰ?

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਉਹ ਕੈਨੇਡਾ ਦੇ ਸਰੀ ਵਿੱਚ ਆਪਣੇ ਆਪ ਨੂੰ ਪਲੰਬਰ ਅਤੇ ਧਾਰਮਿਕ ਵਿਅਕਤੀ ਵਜੋਂ ਪੇਸ਼ ਕਰਦਾ ਸੀ।2018 ਵਿੱਚ ਉਹ ਭਾਰਤ ਤੋਂ ਕੈਨੇਡਾ ਭੱਜਣ ਵਾਲੇ ਗੈਂਗਸਟਰ ਅਰਸ਼ ਡੱਲਾ ਦੇ ਸੰਪਰਕ ਵਿੱਚ ਆਇਆ। ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਅਤੇ ਗੈਂਗਸਟਰ ਅਰਸ਼ ਡੱਲਾ 2020 ਤੱਕ ਇੱਕ ਦੂਜੇ ਦੇ ਬਹੁਤ ਨੇੜੇ ਆ ਗਏ ਸਨ ਅਤੇ ਗੁਰਪਤਵੰਤ ਸਿੰਘ ਪੰਨੂ ਨੇ ਉਨ੍ਹਾਂ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ ਸੀ।

ਕੈਨੇਡਾ ਦੀ ਧਰਤੀ 'ਤੇ ਆਈ.ਐੱਸ.ਆਈ. ਦੀ ਸਰਪ੍ਰਸਤੀ ਹੇਠ ਭਾਰਤ ਵਿਰੁੱਧ ਇਹ ਵੱਡਾ ਗਠਜੋੜ ਬਣਿਆ, ਪੰਜਾਬ 'ਚ ਜਬਰ-ਜ਼ਨਾਹ ਦੀਆਂ ਘਟਨਾਵਾਂ, ਖਾਲਿਸਤਾਨੀ ਵੱਖਵਾਦ, ਅੱਗ ਭੜਕਾਉਣਾ, ਟਾਰਗੇਟ ਕਿਲਿੰਗ ਅਤੇ ਡਰੱਗ ਰੈਕੇਟ ਚਲਾਉਣਾ ਇਸ ਤਿਕੋਣ ਦੇ ਅਹਿਮ ਹਿੱਸੇ ਸਨ।

ਭਾਰਤ 3-4 ਸਾਲਾਂ ਤੋਂ ਲਗਾਤਾਰ ਆਪਣੀਆਂ ਚਿੰਤਾਵਾਂ ਕੈਨੇਡੀਅਨ ਸਰਕਾਰ ਤੱਕ ਪਹੁੰਚਾ ਰਿਹਾ ਹੈ, ਪਰ ਭਾਰਤ ਨੇ ਇਸ ਬਾਰੇ ਕੂਟਨੀਤਕ ਪੱਧਰ 'ਤੇ ਵੀ ਜਾਣੂ ਕਰਵਾਇਆ, ਪਰ ਨਾ ਤਾਂ ਨਿੱਝਰ, ਅਰਸ਼ ਡੱਲਾ ਅਤੇ ਨਾ ਹੀ ਪੰਨੂੰ ਦੇ ਖਿਲਾਫ ਕੈਨੇਡਾ ਸਰਕਾਰ ਦੀ ਤਰਫੋਂ ਕੋਈ ਕਾਰਵਾਈ ਕੀਤੀ ਗਈ। ਕੈਨੇਡਾ ਵਿੱਚ ਨਿੱਝਰ ਦੇ ਕਤਲ ਤੋਂ ਬਾਅਦ ਪੰਨੂ ਦੀ ਸਰਪ੍ਰਸਤੀ ਹੇਠ ਪਿਛਲੇ 3 ਮਹੀਨਿਆਂ ਵਿੱਚ ਕੈਨੇਡਾ ਅਤੇ ਅਮਰੀਕਾ ਵਿੱਚ ਚਾਰ ਵੱਡੇ ਖਾਲਿਸਤਾਨੀ ਵੱਖਵਾਦੀ ਪ੍ਰਦਰਸ਼ਨ ਹੋ ਚੁੱਕੇ ਹਨ।

ਇਹ ਵੀ ਪੜ੍ਹੋ: Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ 'ਤੇ ਜਤਾਇਆ ਸ਼ੱਕ, ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਰੱਦ 

Trending news