First Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK 'ਚ ਪਹਿਲੀ ਸਿੱਖ ਅਦਾਲਤ
Advertisement
Article Detail0/zeephh/zeephh2221865

First Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK 'ਚ ਪਹਿਲੀ ਸਿੱਖ ਅਦਾਲਤ

First Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK 'ਚ ਪਹਿਲੀ ਸਿੱਖ ਅਦਾਲਤ ਖੋਲ੍ਹੀ ਗਈ ਹੈ।

 

First Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK 'ਚ ਪਹਿਲੀ ਸਿੱਖ ਅਦਾਲਤ

First Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ ਬਰਤਾਨੀਆ ਵਿੱਚ 'ਚ ਪਹਿਲੀ ਸਿੱਖ ਅਦਾਲਤ ਖੋਲ੍ਹੀ ਗਈ ਹੈ। ਇਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ। ਦਰਅਸਲ ਬਰਤਾਨੀਆ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਨਿਪਟਾਰਾ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਇਹ ਜਾਣਕਾਰੀ ਵੀਰਵਾਰ ਨੂੰ ਬ੍ਰਿਟਿਸ਼ ਮੀਡੀਆ ਦੀ ਇਕ ਰਿਪੋਰਟ 'ਚ ਦਿੱਤੀ ਗਈ।

ਸਿੱਖ ਅਦਾਲਤ ਦੀ ਸ਼ੁਰੂਆਤ ਪਿਛਲੇ ਹਫਤੇ ਲੰਡਨ ਦੇ ਓਲਡ ਹਾਲ ਆਫ ਲਿੰਕਨ ਇਨ ਵਿਖੇ ਧਾਰਮਿਕ ਗੀਤਾਂ ਨਾਲ ਕੀਤੀ ਗਈ ਸੀ। ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ ਵਿਵਾਦ ਨਿਪਟਾਰਾ ਫੋਰਮ ਵਜੋਂ ਸਥਾਪਿਤ ਕੀਤਾ।  

ਇਹ ਵੀ ਪੜ੍ਹੋ:  Lok Sabha Chunav 2024 Voting Live: ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਵੋਟਿੰਗ ਅੱਜ, ਰਾਹੁਲ ਗਾਂਧੀ ਤੇ ਹੇਮਾ ਮਾਲਿਨੀ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ

ਇਸ ਦਾ ਉਦੇਸ਼
​ਅਦਾਲਤ ਦੇ ਸੰਸਥਾਪਕਾਂ ਵਿੱਚੋਂ ਇੱਕ ਐਡਵੋਕੇਟ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਸੰਘਰਸ਼ਾਂ ਅਤੇ ਵਿਵਾਦਾਂ ਨਾਲ ਨਜਿੱਠਦੇ ਹੋਏ ਲੋੜ ਦੇ ਸਮੇਂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ।

ਇਨ੍ਹਾਂ ਮਾਮਲਿਆਂ ਨੂੰ ਅਦਾਲਤ ਵਿੱਚ ਵਿਚਾਰਿਆ ਜਾਵੇਗਾ
ਦਰਅਸਲ ਇਸ ਸਿੱਖ​ ਅਦਾਲਤ ਵਿੱਚ ਇਸ ਮੁੱਦੇ ਵਿਚਾਰੇ ਜਾਣਗੇ। ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲਿਆਂ ਨਾਲ ਨਜਿੱਠੇਗੀ।

ਜੇਕਰ ਇਹਨਾਂ ਮਾਮਲਿਆਂ ਵਿੱਚ ਵਿਚੋਲਗੀ ਅਸਫਲ ਰਹਿੰਦੀ ਹੈ, ਤਾਂ ਕੇਸ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ। ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਤੌਰ 'ਤੇ ਫੈਸਲਾ ਲਿਆ ਜਾਵੇਗਾ।

ਬਲਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਅਸੀਂ ਨਜਿੱਠ ਨਹੀਂ ਸਕਦੇ, ਉਨ੍ਹਾਂ ਨੂੰ ਢੁੱਕਵੀਂ ਥਾਂ 'ਤੇ ਭੇਜਿਆ ਜਾਵੇਗਾ। ਨਵੇਂ ਅਦਾਲਤੀ ਨਿਯਮਾਂ ਦੇ ਤਹਿਤ, ਕੇਸ ਦੇ ਦੋਵੇਂ ਧਿਰਾਂ ਨੂੰ ਹਿੱਸਾ ਲੈਣ ਲਈ ਸਹਿਮਤੀ ਦੇਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਅਦਾਲਤ ਦਾ ਮਕਸਦ ਅੰਗਰੇਜ਼ੀ ਅਦਾਲਤਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਅਤੇ ਤੰਗ ਕਰਨਾ ਨਹੀਂ ਹੈ।

Trending news