Canada News: ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ 'ਚ ਭਾਰਤ 'ਤੇ ਕਿਸ ਆਧਾਰ 'ਤੇ ਇਲਜ਼ਾਮ ਲੱਗੇ ਹਨ? ਪੜ੍ਹੋ ਇਹ ਵੱਡਾ ਖੁਲਾਸਾ
Advertisement
Article Detail0/zeephh/zeephh1882360

Canada News: ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ 'ਚ ਭਾਰਤ 'ਤੇ ਕਿਸ ਆਧਾਰ 'ਤੇ ਇਲਜ਼ਾਮ ਲੱਗੇ ਹਨ? ਪੜ੍ਹੋ ਇਹ ਵੱਡਾ ਖੁਲਾਸਾ

India-Canada Controversy news: ਦੱਸ ਦਈਏ ਕਿ ਇਸ ਬਾਰੇ ਜਾਣਕਾਰੀ ਦੇਣ ਵਾਲੇ ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਗੱਲ ਕੀਤੀ ਕਿਉਂਕਿ ਉਸਨੂੰ ਇਸ ਮਾਮਲੇ 'ਤੇ ਜਨਤਕ ਤੌਰ 'ਤੇ ਚਰਚਾ ਕਰਨ ਦਾ ਅਧਿਕਾਰ ਨਹੀਂ ਸੀ। 

Canada News: ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ 'ਚ ਭਾਰਤ 'ਤੇ ਕਿਸ ਆਧਾਰ 'ਤੇ ਇਲਜ਼ਾਮ ਲੱਗੇ ਹਨ? ਪੜ੍ਹੋ ਇਹ ਵੱਡਾ ਖੁਲਾਸਾ

India-Canada Controversy, What evidence does Canada have?: ਖਾਲਿਸਤਾਨ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ 'ਤੇ ਭਾਰਤ ਅਤੇ ਕੈਨੇਡਾ ਵਿਚਕਾਰ ਉਦੋਂ ਸ਼ੁਰੂ ਹੋਇਆ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਦੋਸ਼ ਲਗਾਇਆ ਕਿ ਇਸ ਹੱਤਿਆ ਵਿੱਚ ਭਾਰਤ ਦਾ ਹੱਥ ਹੋ ਸਕਦਾ ਹੈ।  

ਇਸ ਦੌਰਾਨ ਐਸੋਸੀਏਟਿਡ ਪ੍ਰੈਸ ਦੀ ਇੱਕ ਰਿਪੋਰਟ 'ਚ ਕਿਹਾ ਗਿਆ ਕਿ ਸਿੱਖ ਕੈਨੇਡੀਅਨ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਨਿਗਰਾਨੀ 'ਤੇ ਅਧਾਰਤ ਹੈ, ਜਿਸ ਵਿੱਚ ਇੱਕ ਪ੍ਰਮੁੱਖ ਸਹਿਯੋਗੀ ਵੱਲੋਂ ਮੁਹੱਈਆ ਕਰਵਾਈ ਗਈ ਖੁਫੀਆ ਜਾਣਕਾਰੀ ਵੀ ਸ਼ਾਮਲ ਹੈ। ਇਸ ਬਾਰੇ ਇਸ ਮਾਮਲੇ ਤੋਂ ਜਾਣੂ ਇੱਕ ਕੈਨੇਡੀਅਨ ਅਧਿਕਾਰੀ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਹੈ।

ਅਧਿਕਾਰੀ ਵੱਲੋਂ ਕਿਹਾ ਗਿਆ ਕਿ ਸੰਚਾਰ ਵਿੱਚ ਭਾਰਤੀ ਅਧਿਕਾਰੀ ਅਤੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟ ਸ਼ਾਮਲ ਸਨ ਅਤੇ ਕੁਝ ਖੁਫੀਆ ਜਾਣਕਾਰੀ "ਫਾਈਵ ਆਈਜ਼" ਖੁਫੀਆ-ਸ਼ੇਅਰਿੰਗ ਗਠਜੋੜ ਦੇ ਇੱਕ ਮੈਂਬਰ ਵੱਲੋਂ ਪ੍ਰਦਾਨ ਕੀਤੀ ਗਈ ਸੀ, ਜਿਸ ਵਿੱਚ ਕੈਨੇਡਾ ਤੋਂ ਇਲਾਵਾ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵੀ ਸ਼ਾਮਲ ਹਨ। 

ਦੱਸ ਦਈਏ ਕਿ ਇਸ ਬਾਰੇ ਜਾਣਕਾਰੀ ਦੇਣ ਵਾਲੇ ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਗੱਲ ਕੀਤੀ ਕਿਉਂਕਿ ਉਸਨੂੰ ਇਸ ਮਾਮਲੇ 'ਤੇ ਜਨਤਕ ਤੌਰ 'ਤੇ ਚਰਚਾ ਕਰਨ ਦਾ ਅਧਿਕਾਰ ਨਹੀਂ ਸੀ। ਹਾਲਾਂਕਿ ਅਧਿਕਾਰੀ ਨੇ ਕਈ ਅਹਿਮ ਚੀਜ਼ਾਂ ਬਾਰੇ ਵੇਰਵੇ ਨਹੀਂ ਦਿੱਤੇ ਜਿਵੇਂ ਕਿ ਕਿਸ ਸਹਿਯੋਗੀ ਨੇ ਖੁਫੀਆ ਜਾਣਕਾਰੀ ਪ੍ਰਦਾਨ ਕੀਤੀ ਸੀ ਜਾਂ ਸੰਚਾਰ ਵਿੱਚ ਕੀ ਸ਼ਾਮਲ ਸੀ ਜਾਂ ਉਹ ਕਿਵੇਂ ਪ੍ਰਾਪਤ ਕੀਤੇ ਗਏ ਸਨ।

ਇਸ ਤੋਂ ਪਹਿਲਾਂ ਭਾਰਤ ਨੇ ਕੈਨੇਡਾ ਨੂੰ ਆਪਣੇ ਡਿਪਲੋਮੈਟਿਕ ਸਟਾਫ ਨੂੰ ਘਟਾਉਣ ਲਈ ਕਿਹਾ ਅਤੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਦੇ "ਭਰੋਸੇਯੋਗ ਦੋਸ਼" ਨੂੰ ਮੁੜ ਦੁਹਰਾਇਆ।  

ਇਸ ਦੌਰਾਨ ਜਸਟਿਨ ਟਰੂਡੋ ਨੇ ਇਹ ਵੀ ਕਿਹਾ ਸੀ ਕਿ "ਅਸੀਂ ਭਾਰਤ ਨੂੰ ਭੜਕਾਉਣ ਜਾਂ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ ਪਰ ਅਸੀਂ ਕਾਨੂੰਨ ਦੇ ਸ਼ਾਸਨ ਦੀ ਮਹੱਤਤਾ ਬਾਰੇ ਸਪੱਸ਼ਟ ਹਾਂ ਅਤੇ ਕੈਨੇਡੀਅਨਾਂ ਦੀ ਸੁਰੱਖਿਆ ਦੀ ਮਹੱਤਤਾ ਬਾਰੇ ਸਪੱਸ਼ਟ ਨਹੀਂ ਹਾਂ।" 

ਹਰਦੀਪ ਸਿੰਘ ਨਿੱਝਰ, ਇੱਕ ਕੈਨੇਡੀਅਨ ਨਾਗਰਿਕ, ਜੋ ਭਾਰਤ ਵਿੱਚ ਲੋੜੀਂਦਾ ਸੀ। ਉਸਨੂੰ ਸਰੀ ਸ਼ਹਿਰ ਵਿੱਚ ਇੱਕ ਗੁਰਦੁਆਰਾ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। 

Trending news