Women Reservation Bill in Parliament's Lok Sabha: ਹਾਲ ਹੀ ਵਿੱਚ ਕਈ ਪਾਰਟੀਆਂ ਮੰਗ ਕਰ ਰਹੀਆਂ ਸਨ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤਾ ਜਾਵੇ।
Trending Photos
Women Reservation Bill in Parliament's Lok Sabha news in Punjabi: ਬੀਤੀ ਰਾਤ ਇੱਕ ਵੱਡੀ ਖ਼ਬਰ ਸਾਹਮਣੇ ਆਈ ਕਿ ਕੇਂਦਰੀ ਕੈਬਨਿਟ ਵੱਲੋਂ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਤੋਂ ਬਾਅਦ ਇਸ ਬਿਲ ਨੂੰ ਅੱਜ ਯਾਨੀ ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਕਾਫੀ ਹੰਗਾਮਾ ਵੀ ਕੀਤਾ ਗਿਆ।
ਅੱਜ ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਪਸ਼ਟ ਕੀਤਾ ਗਿਆ ਸੀ ਕਿ ਮਹਿਲਾ ਰਾਖਵਾਂਕਨ ਬਿੱਲ ਅੱਜ ਸੰਸਦ ਵਿੱਚ ਪੇਸ਼ ਹੋਵੇਗਾ।
ਦੱਸ ਦਈਏ ਕਿ ਹਾਲ ਹੀ ਵਿੱਚ ਕਈ ਪਾਰਟੀਆਂ ਮੰਗ ਕਰ ਰਹੀਆਂ ਸਨ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤਾ ਜਾਵੇ।
ਲੋਕ ਸਭਾ ਵਿੱਚ ਪੇਸ਼ ਹੋਇਆ ਮਹਿਲਾ ਰਾਖਵਾਂਕਰਨ ਬਿੱਲ!
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ "ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਕਾਫੀ ਦੇਰ ਤੱਕ ਚਰਚਾ ਹੁੰਦੀ ਰਹੀ। ਅਟਲ ਬਿਹਾਰੀ ਵਾਜਪਾਈ ਦੇ ਸ਼ਾਸਨ ਦੌਰਾਨ ਕਈ ਵਾਰ ਮਹਿਲਾ ਰਿਜ਼ਰਵੇਸ਼ਨ ਬਿੱਲ ਪੇਸ਼ ਕੀਤਾ ਗਿਆ ਸੀ ਪਰ ਬਿੱਲ ਪਾਸ ਕਰਨ ਲਈ ਲੋੜੀਂਦਾ ਬਹੁਮਤ ਨਹੀਂ ਸੀ, ਜਿਸ ਕਾਰਨ ਇਹ ਸੁਪਨਾ ਅਧੂਰਾ ਰਹਿ ਗਿਆ। ਇਸ ਨੂੰ ਅੱਗੇ ਲਿਜਾਣ ਦਾ ਮੌਕਾ ਹੁਣ ਮੈਨੂੰ ਮਿਲਿਆ ਹੈ... ਸਾਡੀ ਸਰਕਾਰ ਅੱਜ ਦੋਹਾਂ ਸਦਨਾਂ 'ਚ ਔਰਤਾਂ ਦੀ ਭਾਗੀਦਾਰੀ 'ਤੇ ਨਵਾਂ ਬਿੱਲ ਲਿਆ ਰਹੀ ਹੈ..."
ਔਰਤਾਂ ਲਈ ਲੋਕ ਸਭਾ ਅਤੇ ਰਾਜ ਸਭਾ ਵਿੱਚ 33 ਪ੍ਰਤੀਸ਼ਤ ਸੀਟਾਂ ਰਾਖਵੀਆਂ ਕਰਨ ਦੀ ਮੰਗ ਕਰਨ ਵਾਲੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਅੱਜ ਯਾਨੀ ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ।
ਦੋਵੇਂ ਸਦਨਾਂ - ਲੋਕ ਸਭਾ ਅਤੇ ਰਾਜ ਸਭਾ - ਦੀ ਕਾਰਵਾਈ ਮੰਗਲਵਾਰ ਨੂੰ ਨਵੀਂ ਸੰਸਦ ਭਵਨ ਵਿੱਚ ਸ਼ੁਰੂ ਹੋਈ। ਇਸ ਤੋਂ ਪਹਿਲਾਂ ਪੁਰਾਣੀ ਸੰਸਦ ਨੂੰ ਵਿਆਦਿਗੀ ਦਿੱਤੀ ਗਈ ਅਤੇ ਫੋਟੋ ਸੈਸ਼ਨ ਵੀ ਕੀਤਾ ਗਿਆ। ਪੁਰਾਣੀ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਗੱਲਾਂ 'ਤੇ ਪ੍ਰਕਾਸ਼ ਪਾਇਆ ਅਤੇ ਖੁਸ਼ੀ ਜ਼ਾਹਿਰ ਕੀਤੀ।
ਇਹ ਵੀ ਪੜ੍ਹੋ: What is Women's Reservation Bill? ਜਾਣੋ ਕੀ ਹੈ ਮਹਿਲਾ ਰਿਜ਼ਰਵੇਸ਼ਨ ਬਿੱਲ ਅਤੇ ਇਸਦੇ ਨਾਲ ਜੁੜੀਆਂ ਮਹੱਤਵਪੂਰਨ ਗੱਲਾਂ