Punjab News: ਕਿਰਤੀ ਕਿਸਾਨ ਮੋਰਚੇ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਲਈ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ।
Trending Photos
Punjab News: ਬੀਤੇ ਦਿਨੀਂ ਪੰਜਾਬ ਵਿੱਚ ਹੜ੍ਹਾਂ ਨੇ ਜਿੱਥੇ ਪਿੰਡਾਂ ਵਿੱਚ ਘਰਾਂ ਅਤੇ ਖੇਤਾਂ ਵਿੱਚ ਕਾਫੀ ਨੁਕਸਾਨ ਕੀਤਾ, ਓਥੇ ਹੀ ਕਿਸਾਨਾਂ ਦੀ ਖੇਤਾਂ ਵਿੱਚ ਬੀਜੀ ਝੋਨੇ ਦੀ ਫ਼ਸਲ ਨੂੰ ਬਰਬਾਦ ਕੀਤਾ ਜਿਸ ਕਰਕੇ ਕਿਸਾਨਾਂ ਦਾ ਮਾਲੀ ਨੁਕਸਾਨ ਹੋਇਆ। ਬਰਸਾਤੀ ਪਾਣੀ ਕਾਰਨ ਹੋਏ ਇਸ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਕਿਰਤੀ ਕਿਸਾਨ ਮੋਰਚੇ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਲਈ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ।
ਕਿਰਤੀ ਕਿਸਾਨ ਮੋਰਚੇ ਦੇ ਨੂਰਪੁਰ ਬੇਦੀ ਦੇ ਆਗੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਪੰਜਾਬ ਵਿੱਚ 100 ਕਿਲਾ ਝੋਨੇ ਦੀ ਪਨੀਰੀ ਦਾ ਬੀਜਿਆ ਗਿਆ ਹੈ ਤੇ ਰੋਪੜ ਜ਼ਿਲੇ ਵਿਚ ਪਿੰਡ ਬੜਵਾ ਦੇ ਵਿੱਚ ਵੀ ਕਿਰਤੀ ਕਿਸਾਨ ਮੋਰਚੇ ਵੱਲੋਂ 1 ਕਿੱਲਾ ਝੋਨੇ ਦੀ ਪਨੀਰੀ ਬੀਜੀ ਗਈ ਹੈ ਅਗਰ ਕਿਸੇ ਕਿਸਾਨ ਨੂੰ ਜਰੂਰਤ ਹੋਵੇ ਤਾਂ ਉਹਨਾਂ ਤੋਂ ਲੈ ਸਕਦਾ ਹੈ। ਇਸ ਲਈ ਉਹਨਾਂ ਵਲੋਂ ਇੱਕ ਨੰਬਰ (78891-58110) ਵੀ ਜਾਰੀ ਕੀਤਾ ਗਿਆ ਹੈ ਕਿ ਇਸ ਨੰਬਰ ਤੇ ਸੰਪਰਕ ਕਰਕੇ ਉਹਨਾਂ ਤੋਂ ਪਨੀਰੀ ਲਈ ਜਾ ਸਕਦੀ ਹੈ।
ਬੀਤੇ ਦਿਨੀਂ ਭਾਰੀ ਬਰਸਾਤ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ । ਇਸ ਭਾਰੀ ਬਰਸਾਤ ਦੇ ਕਾਰਨ ਸਤਲੁਜ ਦਰਿਆ ਅਤੇ ਸਵਾਂ ਨਦੀ ਉਫਾਨ ਤੇ ਆਉਣ ਕਾਰਨ ਸਤਲੁਜ ਦਰਿਆ ਦੇ ਕਿਨਾਰੇ ਵਸੇ ਕਈ ਦਰਜਨਾਂ ਪਿੰਡਾਂ ਵਿੱਚ ਫਸਲਾਂ ਅਤੇ ਘਰਾਂ ਵਿੱਚ ਕਾਫੀ ਨੁਕਸਾਨ ਹੋਇਆ। ਪਿੰਡਾਂ ਵਿੱਚ ਕਿਸਾਨਾਂ ਦੀ ਕਈ ਏਕੜ ਰਕਬੇ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ। ਹਾਲਾਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਤੇ ਹੋਰ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਸਰਕਾਰ ਨੇ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: Punjab Flood News: ਪੰਜਾਬ ਵਿੱਚ 19 ਜ਼ਿਲ੍ਹਿਆਂ 'ਚ ਕੁਦਰਤੀ ਤਬਾਹੀ, ਹੜ੍ਹ ਪ੍ਰਭਾਵਿਤ ਪਿੰਡਾਂ ਦਾ ਅੰਕੜਾ ਕਰ ਦੇਵੇਗਾ ਹੈਰਾਨ
ਮਗਰ ਪੰਜਾਬ ਦੇ ਲੋਕ ਕਿਤੇ ਨਾ ਕਿਤੇ ਆਪਣੇ ਪੰਜਾਬੀ ਭਰਾਵਾਂ ਦਾ ਸਾਥ ਦੇਣ ਲਈ ਅੱਗੇ ਆ ਰਹੇ ਹਨ। ਜਿੱਥੇ ਅਲੱਗ ਅਲੱਗ ਸੰਸਥਾਵਾਂ ਵਲੋਂ ਲੰਗਰ ਲਗਾਏ ਜਾ ਰਹੇ ਹਨ, ਜਿੱਥੇ ਜਿਆਦਾ ਪਾਣੀ ਦੀ ਮਾਰ ਪਈ ਹੈ, ਉੱਥੇ ਜਾ ਕੇ ਮਦਦ ਕੀਤੀ ਜਾ ਰਹੀ ਹੈ। ਉੱਥੇ ਹੀ ਕਿਰਤੀ ਕਿਸਾਨ ਮੋਰਚੇ ਵੱਲੋਂ ਪੰਜਾਬ ਵਿੱਚ ਬਰਸਾਤ ਨਾਲ ਹੋਏ ਕਿਸਾਨਾਂ ਦੀ ਖੇਤਾਂ ਵਿੱਚ ਬੀਜੀ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਦੇਖਦੇ ਹੋਏ ਪੀੜਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: PunjabNews: ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਕਿਰਤੀ ਕਿਸਾਨ ਮੋਰਚੇ ਦੇ ਰੂਪਨਗਰ ਜ਼ਿਲੇ ਦੇ ਆਗੂ ਵੀਰ ਸਿੰਘ ਵੜਵਾ ਨੇ ਦੱਸਿਆ ਕਿ ਸੰਯਕਤ ਕਿਸਾਨ ਮੋਰਚੇ ਵੱਲੋਂ ਪੂਰੇ ਪੰਜਾਬ ਵਿੱਚ 100 ਏਕੜ ਝੋਨੇ ਦੀ ਪਨੀਰੀ ਤਿਆਰ ਕੀਤੀ ਗਈ ਹੈ ਅਤੇ ਨੂਰਪੁਰ ਬੇਦੀ ਵਿੱਚ ਪਿੰਡ ਵੜਵਾ ਵਿੱਚ ਵੀ ਕਿਰਤੀ ਕਿਸਾਨਾਂ ਮੋਰਚੇ ਵੱਲੋਂ ਇੱਕ ਕਿੱਲਾ ਝੋਨੇ ਦੀ ਪਨੀਰੀ ਬੀਜੀ ਗਈ ਹੈ ਅਗਰ ਕਿਸੇ ਵੀ ਕਿਸਾਨ ਨੂੰ ਪਨੀਰੀ ਦੀ ਜ਼ਰੂਰਤ ਹੋਵੇ ਤਾਂ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ। ਕਿਰਤੀ ਕਿਸਾਨ ਮੋਰਚੇ ਦੇ ਆਗੂ ਨੇ ਇੱਕ ਮੋਬਾਈਲ ਨੰਬਰ (78891-58110) ਵੀ ਜਾਰੀ ਕੀਤਾ ਹੈ ਕਿ ਇਸ ਨੰਬਰ ਤੇ ਪਨੀਰੀ ਲੈਣ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ