Arun Narang Resigns: ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਮਗਰੋਂ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
Advertisement
Article Detail0/zeephh/zeephh1766007

Arun Narang Resigns: ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਮਗਰੋਂ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Arun Narang Resigns: ਸੁਨੀਲ ਜਾਖੜ ਦੇ ਭਾਜਪਾ ਪੰਜਾਬ ਇਕਾਈ ਦਾ ਪ੍ਰਧਾਨ ਬਣਦੇ ਸਾਰੇ ਹੀ ਪਾਰਟੀ ਵਿੱਚ ਬਗਾਵਤੀ ਸੁਰ ਸ਼ੁਰੂ ਹੋ ਗਏ ਹਨ। ਭਾਜਪਾ ਆਗੂ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

Arun Narang Resigns: ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਮਗਰੋਂ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Arun Narang Resigns: ਭਾਰਤੀ ਜਨਤਾ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਨਿਯੁਕਤ ਕਰਨ ਉਪਰੰਤ ਪਾਰਟੀ ਵਿੱਚ ਅੰਦਰੂਨੀ ਸਿਆਸਤ ਕਾਫੀ ਤੇਜ਼ ਹੋ ਗਈ ਹੈ। ਜਾਖੜ ਦੀ ਨਿਯੁਕਤੀ ਹੁੰਦਿਆਂ ਹੀ ਅਬੋਹਰ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਅਰੁਣ ਨਾਰੰਗ ਦਾ ਕਹਿਣਾ ਹੈ ਕਿ ਪਾਰਟੀ ਨੇ ਪੁਰਾਣੇ ਵਰਕਰਾਂ ਨੂੰ ਦਰਕਿਨਾਰ ਕਰਕੇ ਇਹ ਫੈਸਲਾ ਲਿਆ ਗਿਆ ਹੈ ਜਿਸ ਕਰਕੇ ਉਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ।

ਅਰੁਣ ਨਾਰੰਗ ਦਾ ਕਹਿਣਾ ਹੈ ਕਿ ਇਸ ਲਈ ਉਹ ਸਿੱਧੇ ਤੌਰ ਉਤੇ  ਅਸ਼ਵਨੀ ਸ਼ਰਮਾ ਨੂੰ ਜ਼ਿੰਮੇਵਾਰ ਮੰਨਦੇ ਹਨ, ਜਿਨ੍ਹਾਂ ਤੋਂ ਪੰਜਾਬ ਦੀ ਕਮਾਨ ਸੰਭਾਲੀ ਨਹੀਂ ਗਈ। ਸਾਬਕਾ ਵਿਧਾਇਕ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਪ੍ਰਧਾਨ ਜਾਖੜ ਨੂੰ ਹਰਾਇਆ ਸੀ। ਸਾਬਕਾ ਵਿਧਾਇਕ ਨਾਰੰਗ ਇਸ ਸਮੇਂ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਅਤੇ ਜ਼ਿਲ੍ਹਾ ਮਾਨਸਾ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਉਹ ਇੱਕ ਆਮ ਵਰਕਰ ਵਾਂਗ ਭਾਜਪਾ ਨਾਲ ਜੁੜੇ ਰਹਿਣਗੇ।

ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸੁਨੀਲ ਜਾਖੜ ਨੂੰ ਕਰੀਬ 3500 ਵੋਟਾਂ ਨਾਲ ਹਰਾ ਕੇ ਅਬੋਹਰ ਸੀਟ ਭਾਜਪਾ ਦੇ ਝੋਲੇ 'ਚ ਪਾ ਦਿੱਤੀ ਸੀ। ਸੁਨੀਲ ਜਾਖੜ ਇਸ ਤੋਂ ਪਹਿਲਾਂ ਤਿੰਨ ਵਾਰ ਅਬੋਹਰ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੇ ਸਾਲ 2022 ਵਿੱਚ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਇੱਥੋਂ ਵਿਧਾਇਕ ਬਣੇ ਸਨ। ਜਦੋਂਕਿ ਭਾਜਪਾ ਤੋਂ ਉਨ੍ਹਾਂ ਦੇ ਸਾਹਮਣੇ ਖੜ੍ਹੇ ਸਾਬਕਾ ਵਿਧਾਇਕ ਨਾਰੰਗ ਨੂੰ ਹਾਰ ਦਾ ਮੂੰਹ ਦੇਖਣਾ ਪਿਆ।

ਇਹ ਵੀ ਪੜ੍ਹੋ : Ludhiana News : ਨਸ਼ੇ ਦੀ ਦਲਦਲ 'ਚ ਫਸਣ ਮਗਰੋਂ ਜਿਸਮ ਵੇਚਣ ਲਈ ਮਜਬੂਰ ਕੁੜੀ ਦੀ ਰੌਂਗਟੇ ਖੜ੍ਹੀ ਕਰਨ ਵਾਲੀ ਦਾਸਤਾਨ

ਭਾਜਪਾ ਵਿੱਚ ਬਗ਼ਾਵਤੀ ਸੁਰਾਂ ਨੂੰ ਲੈ ਕੇ ਲੁਧਿਆਣਾ ਤੋਂ ਅਨਿਲ ਸਰੀਨ ਬੁਲਾਰਾ ਪੰਜਾਬ ਭਾਜਪਾ ਨੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਸਾਬਕਾ ਵਿਧਾਇਕ ਵਿਰੋਧ ਕਰ ਰਹੇ ਹਨ। ਉਹ ਵੀ ਅਬੋਹਰ ਤੋਂ ਹੀ ਸਬੰਧਤ ਹਨ ਇਸ ਕਰਕੇ ਉਨ੍ਹਾਂ ਦੇ ਕੁਝ ਮਤਭੇਦ ਹੋ ਸਕਦੇ ਹਨ ਪਰ ਹੁਣ ਸੁਨੀਲ ਜਾਖੜ ਭਾਜਪਾ ਦੇ ਮੈਂਬਰ ਹਨ ਉਹ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਦੇ ਤਜਰਬੇ ਦਾ ਭਾਜਪਾ ਨੂੰ ਫਾਇਦਾ ਹੋਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੀ ਇਸਦਾ ਅਸਰ ਜ਼ਰੂਰ ਦੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ : Langer Lrregularities News: ਲੰਗਰ ਮਾਮਲੇ 'ਚ ਬੇਨਿਯਮੀਆਂ ਨੂੰ ਲੈ ਕੇ ਐਸਜੀਪੀਸੀ ਨੇ ਕੀਤੀ ਮਿਸਾਲੀ ਕਾਰਵਾਈ, 51 ਮੁਲਾਜ਼ਮ ਮੁਅੱਤਲ

 

Trending news