ਰਾਜਾ ਵੜਿੰਗ ਨੂੰ ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ
Advertisement
Article Detail0/zeephh/zeephh1454075

ਰਾਜਾ ਵੜਿੰਗ ਨੂੰ ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਵੀ ਜਾਨੋ ਮਾਰਨ ਦੀਆ ਧਮਕੀਆਂ ਮਿਲ ਰਹੀਆਂ ਹਨ।   ਮਿਲੀ ਜਾਣਕਾਰੀ ਮੁਤਾਬਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਕਿਹਾ ਕਿ "ਮੈਨੂੰ ਵੀ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ"

ਰਾਜਾ ਵੜਿੰਗ ਨੂੰ ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ

Amrinder Singh Raja Warring death threat news: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਵੀ ਜਾਨੋ ਮਾਰਨ ਦੀਆ ਧਮਕੀਆਂ ਮਿਲ ਰਹੀਆਂ ਹਨ।  

ਮਿਲੀ ਜਾਣਕਾਰੀ ਮੁਤਾਬਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਕਿਹਾ ਕਿ "ਮੈਨੂੰ ਵੀ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ". ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਯੂਪੀ, ਬਿਹਾਰ ਵਰਗਾ ਮਾਹੌਲ ਨਹੀਂ ਸੀ। ਇਸ ਤੋਂ ਇਲਾਵਾਂ ਉਨ੍ਹਾਂਨੇ ਨੇ ਕਿਸਾਨਾਂ ਨੂੰ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ ਦੀ ਸਲਾਹ ਦਿੱਤੀ।  

MC ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਲੁਧਿਆਣਾ ਦੌਰੇ ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੋ ਹਾਲਾਤ ਆਮ ਆਦਮੀ ਪਾਰਟੀ ਦੇ ਬਣ ਚੁੱਕੇ ਹਨ ਉਹ ਕਾਰਪੋਰੇਸ਼ਨ ਦੀਆਂ ਚੋਣਾਂ ਬੁਰੀ ਤਰ੍ਹਾਂ ਹਾਰਨਗੇ।  

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬਣਨ ਦੇ ਬਾਵਜੂਦ ਉਹ ਜ਼ਿਮਨੀ ਚੋਣਾਂ ਵਿਚ ਹਾਰ ਗਏ, ਹਰਿਆਣਾ ਵਿੱਚ ਬੁਰੀ ਤਰ੍ਹਾਂ ਹਾਰ ਗਏ। ਰਾਜਾ ਵੜਿੰਗ ਨੇ ਕਿਹਾ ਕਿ "ਅਸੀਂ ਟਿਕਟਾਂ ਦੀ ਵੰਡ ਪਰਫੌਰਮੰਸ ਦੇ ਹਿਸਾਬ ਨਾਲ ਦੇਵਾਂਗੇ ਅਤੇ ਹੁਣ ਭਾਈ-ਭਤੀਜਾਵਾਦ ਨਹੀਂ ਚੱਲੇਗਾ।  

ਇਸ ਦੌਰਾਨ ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਪੰਜਾਬ ਸਰਕਾਰ ਤੇ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਜਦੋਂ ਵੀ ਕਾਨੂੰਨ ਵਿਵਸਥਾ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਦੇ ਮੰਤਰੀ ਕਹਿੰਦੇ ਹਨ ਕਿ ਯੂਪੀ-ਬਿਹਾਰ ਨਾਲੋ ਇੱਥੇ ਦੇ ਹਾਲਾਤ ਠੀਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਕਦੇ ਵੀ ਯੂਪੀ-ਬਿਹਾਰ ਵਰਗਾ ਮਾਹੌਲ ਨਹੀਂ ਸੀ। 

ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹਥਿਆਰਾਂ ਦੀ ਨੁਮਾਇਸ਼ ਲਗਾਤਾਰ ਹੋ ਰਹੀ ਹੈ ਅਤੇ ਇੱਕ ਦੂਜੇ ਨੂੰ ਦੇਖ ਕੇ ਸਾਰੇ ਹੀ ਇਸ ਵੱਲ ਪ੍ਰੇਰਿਤ ਹੋ ਰਹੇ ਨੇ. ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਵੀ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।  

ਹੋਰ ਪੜ੍ਹੋ: ਕੈਨੇਡਾ ਵਿੱਚ ਪੜ੍ਹਾਈ ਲਈ ਗਏ ਪੰਜਾਬ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਮਾਪੇ ਦਾ ਸੀ ਇਕਲੌਤਾ ਪੁੱਤ

ਕਿਸਾਨਾਂ ਦੇ ਅੰਦੋਲਨ 'ਤੇ ਉਨ੍ਹਾਂ ਨੇ ਕਿਹਾ ਕਿ ਧਰਨਾ ਲਾਉਣਾ ਕਿਸਾਨਾਂ ਦਾ ਫ਼ਰਜ਼ ਹੈ ਪਰ ਉਨ੍ਹਾਂ ਨੂੰ ਆਮ ਜਨਤਾ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੀਦਾ। ਕਿਸਾਨਾਂ ਨੂੰ ਵਿਧਾਇਕਾਂ ਦੇ ਘਰਾਂ ਤੇ ਪ੍ਰਸ਼ਾਸਨਿਕ ਦਫ਼ਤਰਾਂ ਦਾ ਘਿਰਾਓ ਕਰਨਾ ਚਾਹੀਦਾ ਹੈ ਨਾ ਕਿ ਸੜਕਾਂ ਬੰਦ ਕਰਕੇ ਆਮ ਜਨਤਾ ਨੂੰ ਪ੍ਰੇਸ਼ਾਨ ਕਰਨਾ ਚਾਹੀਦਾ ਹੈ, ਉਨ੍ਹਾਂ ਨੇ ਕਿਹਾ। 

ਇਸ ਦੇ ਨਾਲ ਹੀ ਵੜਿੰਗ ਨੇ ਇਹ ਵੀ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਕਿਸਾਨਾਂ ਨੂੰ ਆਪਣੇ ਹੱਕ ਮੰਗਣੇ ਚਾਹੀਦੇ ਹਨ ਪਰ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਹੋਣਾ ਚਾਹੀਦਾ।

ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਬਾਰੇ ਗੱਲ ਕਰਦਿਆਂ ਗੁਰਨਾਮ ਭੁੱਲਰ ਨੇ ਕਿਹਾ, "ਤੁਹਾਨੂੰ ਲੱਗਦਾ ਮੈਨੂੰ ਥਾਪੀ ਮਾਰਨੀ ਚਾਹੀਦੀ ਹੈ?"

(Apart from news of death threat to Amrinder Singh Raja Warring, stay tuned to Zee PHH for more updates)

Trending news