Punjab Weather News: ਨਵੇਂ ਸਾਲ ਦੀ ਆਮਦ ਉਤੇ ਵੀ ਪੰਜਾਬ ਵਾਸੀਆਂ ਨੂੰ ਠੰਢ ਅਤੇ ਸੰਘਣੀ ਧੁੰਦ ਤੋਂ ਨਿਜਾਤ ਮਿਲਦੀ ਨਹੀਂ ਦਿਸ ਰਹੀ ਹੈ।
Trending Photos
Punjab Weather News: ਪੰਜਾਬ ਵਿੱਚ ਨਵੇਂ ਸਾਲ ਦਾ ਆਗਾਜ਼ ਉਤੇ ਵੀ ਲੋਕਾਂ ਨੂੰ ਠੰਢ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਰਹੀ ਹੈ। 1 ਜਨਵਰੀ 2024 ਦੀ ਸਵੇਰ ਦਾ ਆਗਾਜ਼ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨਾਲ ਹੋਇਆ। ਇਸ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੁੰਦਾ ਨਜ਼ਰ ਆਇਆ। ਖਾਸ ਕਰਕੇ ਵਾਹਨ ਚਲਾਉਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੂਬੇ 'ਚ 80 ਥਾਵਾਂ 'ਤੇ ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਵੀ ਵਧ ਗਈ ਹੈ। ਇਨ੍ਹਾਂ ਖੇਤਰਾਂ ਵਿੱਚ ਡੇਰਾ ਬਾਬਾ ਨਾਨਕ ਤੋਂ ਡੇਰਾਬੱਸੀ ਤੱਕ, ਪੰਜਾਬ ਦਾ ਪ੍ਰਵੇਸ਼ ਦੁਆਰ ਸ਼ਾਮਲ ਹੈ। ਹਰ ਪਾਸੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਵਿੱਚ ਆਂਗਣਵਾੜੀ ਕੇਂਦਰਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਹੁਣ ਕੇਂਦਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ। ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੂਰੇ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 14.3 ਡਿਗਰੀ ਰਿਹਾ। ਜਦਕਿ ਬਾਕੀ ਸਾਰੀਆਂ ਥਾਵਾਂ 'ਤੇ ਤਾਪਮਾਨ ਡਿੱਗ ਗਿਆ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ ਅਤੇ ਪੰਜਾਬ ਵਿੱਚ ਅੱਜ ਅਤੇ ਅਗਲੇ ਪੰਜ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਠੰਡ ਹੋਰ ਵਧਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਅਜਿਹੇ 'ਚ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਹੋਵੇਗਾ। ਆਪਣੀ ਚਮੜੀ ਨੂੰ ਚੰਗੀ ਰੱਖਣ ਲਈ ਤੁਹਾਨੂੰ ਕਰੀਮ ਅਤੇ ਤੇਲ ਲਗਾਉਣਾ ਹੋਵੇਗਾ।
A layer of fog (encircled patch) over Punjab, North Rajasthan, Haryana, Delhi, Uttar Pradesh, Bihar, northwest Madhya Pradesh, south Uttarkhand, Sub Himalayan West Bengal is visible in the satellite picture taken at 06:15 IST on January 1, 2024: IMD pic.twitter.com/C41iZiN4CF
— ANI (@ANI) January 1, 2024
ਵਿਟਾਮਿਨ ਸੀ ਲੈਣਾ ਚਾਹੀਦਾ ਹੈ। ਇਸ ਵਿੱਚ ਫਲ, ਸਬਜ਼ੀਆਂ ਆਦਿ ਸ਼ਾਮਲ ਹਨ। ਨਾਲ ਹੀ, ਬਿਨਾਂ ਕਿਸੇ ਕੰਮ ਦੇ ਘਰੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ। ਜੇਕਰ ਤੁਹਾਨੂੰ ਕਿਸੇ ਕਿਸਮ ਦੀ ਡਾਕਟਰੀ ਸਲਾਹ ਦੀ ਲੋੜ ਹੈ, ਤਾਂ ਤੁਹਾਨੂੰ ਮੈਡੀਕਲ ਹੈਲਪਲਾਈਨ ਨੰਬਰ 104 'ਤੇ ਸੰਪਰਕ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : Golden Temple New Year Celebration: ਨਵੇਂ ਸਾਲ ਦੀ ਆਮਦ 'ਤੇ ਸ੍ਰੀ ਹਰਿਮੰਦਰ ਸਾਹਿਬ ਉਮੜੀ ਸੰਗਤ, ਦੇਖੋ ਗੁਰੂ ਨਗਰੀ ਦੀ ਮਨਮੋਹਕ ਵੀਡੀਓ