Bhagwant Mann Wedding: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ, ਰਸਮਾਂ 'ਚ ਹੋਣਗੇ ਸ਼ਾਮਿਲ
Advertisement
Article Detail0/zeephh/zeephh1247629

Bhagwant Mann Wedding: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ, ਰਸਮਾਂ 'ਚ ਹੋਣਗੇ ਸ਼ਾਮਿਲ

ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਗੁਰਦੁਆਰਾ ਸਾਹਿਬ ਸੈਕਟਰ 8 ਚੰਡੀਗੜ ਵਿਖੇ 'ਅਨੰਦ ਕਾਰਜ' ਕਰਨਗੇ। ਇਸ ਦੇ ਲਈ ਗੁਰਦੁਆਰਾ ਸਾਹਿਬ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 

Bhagwant Mann Wedding: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ, ਰਸਮਾਂ 'ਚ ਹੋਣਗੇ ਸ਼ਾਮਿਲ

ਚੰਡੀਗੜ:  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੇ ਵਿਆਹ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ। ਉਨ੍ਹਾਂ ਦੇ ਜਲਦੀ ਹੀ ਮੁੱਖ ਮੰਤਰੀ ਨਿਵਾਸ 'ਤੇ ਪਹੁੰਚਣ ਦੀ ਉਮੀਦ ਹੈ। ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੁਪ੍ਰਸਾਦ ਉਨ੍ਹਾਂ ਨੂੰ ਏਅਰਪੋਰਟ 'ਤੇ ਲੈਣ ਲਈ ਗਏ ।

 

ਚੰਡੀਗੜ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਗੁਰਦੁਆਰਾ ਸਾਹਿਬ ਸੈਕਟਰ 8 ਚੰਡੀਗੜ ਵਿਖੇ 'ਅਨੰਦ ਕਾਰਜ' ਕਰਨਗੇ। ਇਸ ਦੇ ਲਈ ਗੁਰਦੁਆਰਾ ਸਾਹਿਬ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸੀ. ਐਮ. ਹਾਊਸ ਦੇ ਬਾਹਰ ਅਤੇ ਆਪਸੀ ਖੇਤਰ ਵਿੱਚ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

 

ਰਾਘਵ ਚੱਢਾ ਵੇਖ ਰਹੇ ਵਿਆਹ ਦੇ ਸਾਰੇ ਪ੍ਰਬੰਧ

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਇਸ ਵਿਆਹ ਦੇ ਸਾਰੇ ਪ੍ਰਬੰਧ ਵੇਖ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸਦੀਆ ਵੀ ਕੁਝ ਦੇਰ ਵਿੱਚ ਪਹੁੰਚਣਗੇ। ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਸੀ. ਐਮ. ਹਾਊਸ ਪੁੱਜੇ ਸਨ।

 

WATCH LIVE TV 

Trending news