AAP' MLA Amit Ratan Arrested News: ਜਦੋਂ ਸਰਪੰਚ ਨੇ ਲੈਣ-ਦੇਣ ਸੰਬੰਧੀ ਪੀਏ ਨਾਲ ਗੱਲ ਕਰਨੀ ਸ਼ੁਰੂ ਕੀਤੀ ਤਾਂ ਮੌਕੇ ’ਤੇ ਪੁੱਜੀ ਵਿਜੀਲੈਂਸ ਟੀਮ ਨੇ ਪੀਏ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।
Trending Photos
AAP' MLA Amit Ratan Arrested News: ਪੰਜਾਬ ਦੀ ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ (AAP' MLA Amit Ratan) ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਕ ਉੱਚ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਵੀ ਦਿੱਤੀ ਹੈ।
ਇਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਇਸੇ ਮਾਮਲੇ ਵਿੱਚ ਵਿਧਾਇਕ ਦੇ ਕਰੀਬੀ ਰਸ਼ਿਮ ਗਰਗ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਮੈਡੀਕਲ ਜਾਂਚ ਲਈ (AAP' MLA Amit Ratan)ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ।
ਇਹ ਵੀ ਪੜ੍ਹੋ: ਸਵੀਡਨ 'ਚ ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ! 300 ਯਾਤਰੀ ਸਵਾਰਾਂ ਦੀ ਅਟਕੀ ਜਾਨ
ਅਧਿਕਾਰੀ ਨੇ ਦੱਸਿਆ ਕਿ ਵਿਧਾਇਕ ਨੂੰ ਬੁੱਧਵਾਰ ਸ਼ਾਮ ਨੂੰ ਰਾਜਪੁਰਾ (AAP' MLA Amit Ratan) ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਨੇ ਦੱਸਿਆ ਕਿ ਕੋਟਫੱਤਾ ਨੂੰ ਹਿਰਾਸਤ ਵਿਚ ਲੈਣ ਲਈ ਉਸ ਨੂੰ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਗਰਗ ਨੂੰ 16 ਫਰਵਰੀ ਨੂੰ ਬਠਿੰਡਾ ਦੇ ਇੱਕ ਪਿੰਡ ਦੇ ਮੁਖੀ ਦੇ ਪਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਮੁਲਜ਼ਮ 25 ਲੱਖ ਰੁਪਏ ਦੀ ਸਰਕਾਰੀ ਗਰਾਂਟ ਜਾਰੀ ਕਰਨ ਦੇ ਬਦਲੇ ਪੰਜ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਬਠਿੰਡਾ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਗਰਗ ਨੂੰ 4 ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ।