Doraha News: ਕਮਿਊਨਿਟੀ ਹਾਲ ਨੂੰ ਕਿਰਾਏ 'ਤੇ ਦੇਣ ਦਾ ਮਾਮਲਾ, HC ਨੇ FIR ਦਰਜ ਕਰਨ ਦੇ ਹੁਕਮ ਦਿੱਤੇ
Advertisement
Article Detail0/zeephh/zeephh2195244

Doraha News: ਕਮਿਊਨਿਟੀ ਹਾਲ ਨੂੰ ਕਿਰਾਏ 'ਤੇ ਦੇਣ ਦਾ ਮਾਮਲਾ, HC ਨੇ FIR ਦਰਜ ਕਰਨ ਦੇ ਹੁਕਮ ਦਿੱਤੇ

Doraha News: ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਗਬਨ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬੰਤ ਸਿੰਘ ਦਬੁਰਜੀ ’ਤੇ ਗੰਭੀਰ ਇਲਜ਼ਾਮ ਲਗਾਏ ਹਨ।

Doraha News: ਕਮਿਊਨਿਟੀ ਹਾਲ ਨੂੰ ਕਿਰਾਏ 'ਤੇ ਦੇਣ ਦਾ ਮਾਮਲਾ, HC ਨੇ FIR ਦਰਜ ਕਰਨ ਦੇ ਹੁਕਮ ਦਿੱਤੇ

Doraha Community Hall News: ਦੋਰਾਹਾ 'ਚ ਨਗਰ ਕੌਂਸਲ ਦੇ ਕਮਿਊਨਿਟੀ ਹਾਲ ਨੂੰ ਗਲਤ ਤਰੀਕੇ ਨਾਲ ਕਿਰਾਏ 'ਤੇ ਦੇਣ ਅਤੇ 58 ਲੱਖ ਰੁਪਏ ਗਬਨ ਕਰਨ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਗਬਨ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬੰਤ ਸਿੰਘ ਦਬੁਰਜੀ ’ਤੇ ਗੰਭੀਰ ਇਲਜ਼ਾਮ ਲਗਾਏ ਹਨ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਦੋਰਾਹਾ ਨਗਰ ਕੌਂਸਲ ਵਿੱਚ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਬਣਾਇਆ ਗਿਆ ਸੀ, ਜਿਸ ਦਾ ਮਕਸਦ ਇੱਥੇ ਗਰੀਬ ਲੋਕਾਂ ਦੇ ਸਮਾਗਮ ਬਹੁਤ ਘੱਟ ਖਰਚੇ ’ਤੇ ਕਰਵਾਉਣਾ ਸੀ। ਪਰ ਕਾਂਗਰਸ ਦੇ ਰਾਜ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬੰਤ ਸਿੰਘ ਦਬੁਰਜੀ ਨੇ ਪਹਿਲਾਂ ਇਸ ਨੂੰ ਤਿੰਨ ਸਾਲ ਲਈ ਆਪਣੇ ਰਿਸ਼ਤੇਦਾਰ ਨੂੰ ਕਿਰਾਏ ’ਤੇ ਦਿੱਤਾ ਸੀ। ਫਿਰ ਇਹ ਗਲਤ ਤਰੀਕੇ ਨਾਲ ਪਟਿਆਲਾ ਦੇ ਅਮਰਜੀਤ ਸਿੰਘ ਨੂੰ ਕਿਰਾਏ 'ਤੇ ਦੇ ਦਿੱਤਾ ਗਿਆ।

ਅਮਰਜੀਤ ਸਿੰਘ ਤੋਂ ਕੋਈ ਦਸਤਾਵੇਜ਼ ਨਹੀਂ ਲਿਆ ਗਿਆ ਅਤੇ ਕਮਿਊਨਿਟੀ ਹਾਲ ਤਿੰਨ ਸਾਲਾਂ ਤੋਂ ਕਿਰਾਏ ’ਤੇ ਚੱਲ ਰਿਹਾ ਸੀ। ਜਿਸ ਦਾ ਇੱਕ ਰੁਪਿਆ ਵੀ ਉਸ ਨੇ ਨਗਰ ਕੌਂਸਲ ਨੂੰ ਨਹੀਂ ਦਿੱਤਾ ਗਿਆ। ਉਸ ਵੱਲੋਂ 58 ਲੱਖ ਰੁਪਏ ਦਾ ਗਬਨ ਕਰਦੇ ਹੋਏ ਕਮਿਊਨਿਟੀ ਹਾਲ ਦਾ ਸਾਰਾ ਸਮਾਨ ਆਪਣੇ ਨਾਲ ਲੈ ਗਏ, ਇੱਥੋਂ ਤੱਕ ਕਿ ਟੁੱਟੇ-ਭੱਜੇ ਵੀ ਉਨ੍ਹਾਂ ਨੇ ਨਹੀਂ ਛੱਡੀ।

ਇਹ ਵੀ ਪੜ੍ਹੋ: JEE Mains ਦੀ ਪ੍ਰੀਖਿਆ 'ਚ ਕੜਾ ਉਤਾਰਨ ਲਈ ਮਜ਼ਬੂਰ ਕਰਨ ਦਾ ਪ੍ਰਧਾਨ ਧਾਮੀ ਨੇ ਲਿਆ ਸਖ਼ਤ ਨੋਟਿਸ

ਉੱਧਰ ਨਗਰ ਕੌਂਸਲ ਦੋਰਾਹਾ ਦੇ ਮੌਜੂਦਾ ਚੇਅਰਮੈਨ ਸੁਦਰਸ਼ਨ ਕੁਮਾਰ ਪੱਪੂ ਨੇ ਦੱਸਿਆ ਕਿ ਕਰੋੜਾਂ ਰੁਪਏ ਦੀ ਇਮਾਰਤ ਖੰਡਰ ਬਣ ਚੁੱਕੀ ਹੈ। ਇਹ ਸਭ ਕਾਂਗਰਸ ਦੀ ਬਦੌਲਤ ਹੈ। ਗਬਨ ਕਰਨ ਵਾਲਿਆਂ ਨੂੰ ਹੁਣ ਜੇਲ੍ਹ ਜਾਣਾ ਪਵੇਗਾ। ਉਹ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ।

ਇਹ ਵੀ ਪੜ੍ਹੋ: Congress Meeting: ਕਾਂਗਰਸ ਜਲਦ ਜਾਰੀ ਕਰੇਗੀ ਉਮੀਦਵਾਰਾਂ ਦੀ ਸੂਚੀ

Trending news