Mansa News: CM ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਸਾਧੇ ਨਿਸ਼ਾਨੇ, ਬੋਲੇ- ਫਾਈਵ ਸਟਾਰ ਹੋਟਲ 'ਤੇ ਜਲਦ ਬੁਲਡੋਜ਼ਰ ਵੀ ਚਲਾਵਾਂਗੇ
Advertisement
Article Detail0/zeephh/zeephh2258889

Mansa News: CM ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਸਾਧੇ ਨਿਸ਼ਾਨੇ, ਬੋਲੇ- ਫਾਈਵ ਸਟਾਰ ਹੋਟਲ 'ਤੇ ਜਲਦ ਬੁਲਡੋਜ਼ਰ ਵੀ ਚਲਾਵਾਂਗੇ

Mansa News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਇੰਡੀਆ ਗਠਜੋੜ ਦੀ 4 ਜੂਨ ਨੂੰ ਸਰਕਾਰ ਬਣ ਜਾਵੇਗੀ ਤਾਂ ਓਲਡ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਵੀ ਦਿੱਤੀਆਂ ਜਾਣੀਆਂ ਅਤੇ ਮੁਲਾਜ਼ਮਾਂ ਦੇ ਨਾਲ ਖੁਦ ਮੀਟਿੰਗ ਵੀ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ। 

Mansa News: CM ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਸਾਧੇ ਨਿਸ਼ਾਨੇ, ਬੋਲੇ- ਫਾਈਵ ਸਟਾਰ ਹੋਟਲ 'ਤੇ ਜਲਦ ਬੁਲਡੋਜ਼ਰ ਵੀ ਚਲਾਵਾਂਗੇ

 

Mansa News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਲੋਕ ਸਭਾ ਤੋਂ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਦੇ ਹੱਕ ਵਿੱਚ ਬੁਢਲਾਡਾ ਦੀ ਅਨਾਜ ਮੰਡੀ ਚੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਦੇ ਵਿੱਚ ਰੁਜ਼ਗਾਰ ਦਿੱਤਾ ਗਿਆ।

ਪੰਜਾਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਕਿਸਾਨਾਂ ਦੀਆਂ ਤਕਲੀਫਾਂ ਦੂਰ ਕਰਨ ਦੇ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪਹਿਲ ਕੀਤੀ ਹੈ। ਉਹਨਾਂ ਸ਼੍ਰੋਮਣੀ ਅਕਾਲੀ ਦਲ ਤੇ ਤੰਜ ਕਸਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਲੁੱਟਿਆ ਪੈਸੇ ਦੇ ਨਾਲ ਵੱਡੇ-ਵੱਡੇ ਮਹਿਲ ਬਣਾਏ ਗਏ। ਫਾਈਵ ਸਟਾਰ ਹੋਟਲ ਬਣਾਏ ਗਏ ਨੇ ਜਿਨ੍ਹਾਂ ਦਾ ਲੱਖਾਂ ਰੁਪਏ ਕਿਰਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹਨਾਂ ਸਾਰੇ ਕਾਗਜ਼ਾਂ ਨੂੰ ਕਢਾ ਲਿਆ ਹੈ ਅਤੇ ਜਲਦ ਹੀ ਬੁਲਡੋਜ਼ਰ ਵੀ ਚਲਾਵਾਂਗੇ ਅਤੇ ਇਹਨਾਂ ਦੇ ਵੱਡੇ ਹੋਟਲਾਂ ਨੂੰ ਸਰਕਾਰੀ ਸਕੂਲ ਬਣਾਵਾਂਗੇ।

ਮੁੱਖ ਮੰਤਰੀ ਮਾਨ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਤੰਜ ਕਸਦੇ ਹੋਏ ਕਿਹਾ ਕਿ ਪਹਿਲਾਂ ਮੁਗਲਾਂ ਦੇ ਨਾਲ ਕਦੇ ਕਾਂਗਰਸ ਦੇ ਨਾਲ ਅਤੇ ਅੱਜ ਕੱਲ ਭਾਜਪਾ ਦੇ ਨਾਲ ਮਿਲੇ ਹੋਏ ਹਨ। ਇਹ ਪੰਜਾਬ ਦੇ ਲੋਕਾਂ ਦੇ ਕਦੇ ਵੀ ਨਹੀਂ ਹੋਏ।

ਉਹਨਾਂ ਕਿਹਾ ਕਿ ਨੰਨੀ ਛਾਂ ਦਾ ਡਰਾਮਾ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਔਰਤਾਂ ਦੇ ਨਾਲ ਚੁੰਨੀਆਂ ਵਟਾ ਕੇ ਲੈ ਜਾਂਦੀ ਸੀ, ਪਰ ਉਹਨਾਂ ਔਰਤਾਂ ਦੀਆਂ ਕਦੇ ਵੀ ਸਮੱਸਿਆਵਾਂ ਨਹੀਂ ਸੁਣੀਆਂ। ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 1 ਜੂਨ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾ ਕੇ ਸੰਸਦ ਦੇ ਵਿੱਚ ਵੀ ਬੋਲਣ ਦਾ ਮੌਕਾ ਦਿੱਤਾ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਇੰਡੀਆ ਗਠਜੋੜ ਦੀ 4 ਜੂਨ ਨੂੰ ਸਰਕਾਰ ਬਣ ਜਾਵੇਗੀ ਤਾਂ ਓਲਡ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਵੀ ਦਿੱਤੀਆਂ ਜਾਣੀਆਂ ਅਤੇ ਮੁਲਾਜ਼ਮਾਂ ਦੇ ਨਾਲ ਖੁਦ ਮੀਟਿੰਗ ਵੀ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਫੌਜੀਆਂ ਦਾ ਵੀ ਸਾਡੀ ਸਰਕਾਰ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ।

Trending news