Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ
Advertisement
Article Detail0/zeephh/zeephh2245013

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

Parampal Kaur News:   ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਜਾਰੀ ਹੈ। ਬਠਿੰਡਾ ਵਿਖੇ ਕਿਸਾਨਾਂ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਪਿੰਡ ਤੁੰਗਵਾਲੀ ਵਿਖੇ ਕਾਲੀਆਂ ਝੰਡੀਆਂ ਦਿਖਾਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

Parampal Kaur News (ਕੁਲਬੀਰ ਬੀਰਾ):  ਬਠਿੰਡਾ ਵਿਖੇ ਕਿਸਾਨਾਂ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਪਿੰਡ ਤੁੰਗਵਾਲੀ ਵਿਖੇ ਕਾਲੀਆਂ ਝੰਡੀਆਂ ਦਿਖਾਕੇ ਰੋਸ ਪ੍ਰਦਰਸ਼ਨ ਕੀਤਾ।  ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰਕੇ ਕਿਸਾਨਾਂ ਨੂੰ ਰੋਕਿਆ ਗਿਆ।

ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ਉਪਰ ਜਿੱਥੇ ਕਿਤੇ ਭਾਜਪਾ ਦੇ ਉਮੀਦਵਾਰ ਆਪਣਾ ਚੋਣ ਪ੍ਰਚਾਰ ਕਰਨ ਆਉਂਦੇ ਹਨ ਉਨ੍ਹਾਂ ਦਾ ਘਿਰਾਓ ਕੀਤਾ ਜਾਂਦਾ ਹੈ।  ਅੱਜ ਪਿੰਡ ਤੁੰਗਵਾਲੀ ਵਿਖੇ ਵੱਡੇ ਗਿਣਤੀ ਵਿੱਚ ਕਿਸਾਨ ਵੱਲੋਂ ਪਰਮਪਾਲ ਕੌਰ ਦਾ ਘਿਰਾਓ ਕੀਤਾ ਗਿਆ।

ਜਦੋਂ ਕਿਸਾਨਾਂ ਬੀਜੇਪੀ ਦੇ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਆਉਣ ਦਾ ਪਤਾ ਲੱਗਾ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਜੋ ਕਿਸਾਨ ਸ਼ਹੀਦ ਹੋਏ ਹਨ ਅਤੇ ਜੋ ਸਰਕਾਰ ਨੇ ਮੰਗਾਂ ਮੰਨੀਆਂ ਸੀ ਉਸ ਨੂੰ ਲਾਗੂ ਕਰਵਾਉਣ। ਇਸ ਕਾਰਨ ਉਨ੍ਹਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।

ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ ਅਤੇ ਪੁਲਿਸ ਵੱਲੋਂ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਗਿਆ। ਕਈ ਕਿਸਾਨ ਜ਼ਖਮੀ ਹੋ ਗਏ ਹਨ।

ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿੱਚ ਅੱਜ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਪਿੰਡ ਵਿੱਚ ਇੱਕ ਵਰਕਰ ਮੀਟਿੰਗ ਕਰਨ ਆਏ ਸਨ ਤਾਂ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਲੱਖੋਵਾਲ ਗਰੁੱਪ ਵੱਲੋਂ ਉਨ੍ਹਾਂ ਦਾ ਡੱਟ ਕੇ ਘਿਰਾਓ ਕੀਤਾ ਗਿਆ।

ਇਹ ਵੀ ਪੜ੍ਹੋ : Happy Mothers Day 2024: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੀ ਮਾਂ ਦਾ ਅਸ਼ੀਰਵਾਦ ਲੈ ਮਨਾਇਆ ਮਾਂ ਦਿਵਸ

ਇਸ ਮੌਕੇ ਉਪਰ ਭਾਰੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸੀ ਅਤੇ ਕਿਸਾਨਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਕੀਤਾ। ਇਸ ਤੋਂ ਬਾਅਦ ਕਈ ਕਿਸਾਨ ਜ਼ਖ਼ਮੀ ਵੀ ਹੋਏ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਇਸੇ ਤਰ੍ਹਾਂ ਵਿਰੋਧ ਕਰਾਂਗੇ ਚਾਹੇ ਸਰਕਾਰ ਕੁਝ ਵੀ ਕਰ ਲਏ।

ਇਹ ਵੀ ਪੜ੍ਹੋ : Punjab Breaking News Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news