Ferozepur News: ਮਨੀਲਾ 'ਚ ਫ਼ਿਰੋਜ਼ਪੁਰ ਦੇ 27 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Advertisement
Article Detail0/zeephh/zeephh1948574

Ferozepur News: ਮਨੀਲਾ 'ਚ ਫ਼ਿਰੋਜ਼ਪੁਰ ਦੇ 27 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Ferozepur News: ਫ਼ਿਰੋਜ਼ਪੁਰ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਲਖਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

 

Ferozepur News: ਮਨੀਲਾ 'ਚ ਫ਼ਿਰੋਜ਼ਪੁਰ ਦੇ 27 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Ferozepur News: ਮਨੀਲਾ 'ਚ 27 ਸਾਲਾ ਨੌਜਵਾਨ ਲਖਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਲਖਵਿੰਦਰ ਸਿੰਘ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ। ਦਰਅਸਲ ਲਖਵਿੰਦਰ ਸਿੰਘ ਦਾ ਮਨੀਲਾ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਲਖਵਿੰਦਰ ਸਿੰਘ ਮਨੀਲਾ 'ਚ ਫਾਈਨਾਂਸ ਦਾ ਕੰਮ ਕਰਦਾ ਸੀ ਅਤੇ 2020 ਮਨੀਲਾ 'ਚ ਗਿਆ ਸੀ।

ਲਖਵਿੰਦਰ ਸਿੰਘ ਆਪਣੀ ਪਤਨੀ ਸਮੇਤ ਮਨੀਲਾ 'ਚ ਹੀ ਰਹਿੰਦਾ ਸੀ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਗੋਪੀ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਲਖਵਿੰਦਰ ਆਪਣੀ ਪਤਨੀ ਸਮੇਤ ਮਨੀਲਾ 'ਚ ਰਹਿੰਦਾ ਸੀ ਅਤੇ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ, ਬੀਤੇ ਦਿਨ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ। 

ਇਹ ਵੀ ਪੜ੍ਹੋ: Hoshiarpur News: ਸ਼ੱਕੀ ਵੀਡੀਓ ਨੂੰ ਲੈ ਕੇ ਥਾਣਾ ਮਾਹਿਲਪੁਰ ਦਾ ਐੱਸਐੱਚਓ ਲਾਈਨ ਹਾਜ਼ਰ

ਪਤਾ ਲੱਗਾ ਕਿ ਉਸ ਦੇ ਲੜਕੇ ਦਾ ਉੱਥੇ ਹੀ ਕਤਲ ਕਰ ਦਿੱਤਾ ਗਿਆ ਸੀ, ਕਰੀਬ 3 ਸਾਲ ਪਹਿਲਾਂ ਲਖਵਿੰਦਰ ਸਿੰਘ ਆਪਣੀ ਪਤਨੀ ਨਾਲ ਫ਼ਿਰੋਜ਼ਪੁਰ ਤੋਂ ਮਨੀਲਾ ਗਿਆ ਸੀ ਅਤੇ ਪਿਛਲੇ 3 ਸਾਲਾਂ ਤੋਂ ਉੱਥੇ ਰਹਿ ਰਿਹਾ ਸੀ।ਪਰਿਵਾਰ ਨੇ ਸਰਕਾਰ ਨੂੰ ਉਸ ਦੇ ਪੁੱਤਰ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ:  Punjab Delhi Airports Security: ਪੰਜਾਬ ਤੇ ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਹੋਈ ਦੁੱਗਣੀ, BCAS ਵਲੋਂ ਹੁਕਮ ਜਾਰੀ

(ਰਾਜੇਸ਼ ਕਟਾਰੀਆ ਦੀ ਰਿਪੋਰਟ)
 

Trending news