Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਨੇ ਰਾਜਪਾਲ ਦਾ ਧੰਨਵਾਦ ਕੀਤਾ।
Trending Photos
Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਵਿਧਾਨ ਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪਹਿਲਾਂ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023, ਦੂਜਾ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023 ਤੇ ਤੀਜਾ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਪਾਸ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਮਾਨ ਨੇ ਆਪਣੇ ਐਕਸ ਹੈਂਡਲ ਉਪਰ ਪੋਸਟ ਸਾਂਝੇ ਕਰਦੇ ਹੋਏ ਇਸ ਦੀ ਜਾਣਕਾਰੀ ਸਾਂਝੀ ਕੀਤੀ। ਸੀਐਮ ਨੇ ਲਿਖਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ...
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023
ਗਵਰਨਰ ਸਾਹਿਬ ਦਾ ਧੰਨਵਾਦ...ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜ਼ੂਰ ਹੋਣਗੇ...
ਇਹ ਵੀ ਪੜ੍ਹੋ : Lawrence Bishnoi Jail Interview Updates: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ 9 ਮਹੀਨਿਆਂ ਬਾਅਦ 2 FIR ਦਰਜ