Sidhu Moosewala Case: ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਮਾਨਸਾ ਕੋਰਟ ਵਿੱਚ ਹੋਈ ਸੁਣਵਾਈ
Advertisement
Article Detail0/zeephh/zeephh2256099

Sidhu Moosewala Case: ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਮਾਨਸਾ ਕੋਰਟ ਵਿੱਚ ਹੋਈ ਸੁਣਵਾਈ

Sidhu Moosewala Case: 9 ਮਈ, 2022 ਦੀ ਸ਼ਾਮ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲ਼ੀਆਂ ਮਾਰ ਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਸੀ। 

Sidhu Moosewala Case: ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਮਾਨਸਾ ਕੋਰਟ ਵਿੱਚ ਹੋਈ ਸੁਣਵਾਈ

Sidhu Moosewala Case: ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੀ ਸੁਣਵਾਈ ਦੌਰਾਨ ਵਿੱਚ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਲੈਂਦਿਆਂ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਸਨ। ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ 150 ਦੇ ਕਰੀਬ ਗਵਾਹ ਹਨ, ਅੱਜ ਦੋ ਚਸ਼ਮਦੀਦ ਗਵਾਹ ਦੀ ਪੇਸ਼ ਸੀ। ਪਰ ਉਸੇ ਕਾਰਨ ਕਰਕੇ ਕੋਰਟ ਵਿੱਚ ਪੇਸ਼ ਨਹੀਂ ਹੋ ਸਕੇ। ਜਿਸ ਦੇ ਚਲਦੇ ਅਦਾਲਤ ਨੇ ਉਨ੍ਹਾਂ ਨੂੰ 5 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।   

ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਇੰਟਰਵਿਊ ਮਾਮਲੇ ਵਿੱਚ ਸਟੇਟ ਰਿਪੋਰਟ ਬਾਰੇ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਜਵਾਬ ਦਿੱਤਾ ਜਾ ਚੁੱਕਾ ਹੈ ਪਰ ਲਾਰੇਂਸ ਬਿਸ਼ਨੋਈ ਦੇ ਵਕੀਲ ਵੱਲੋਂ ਜਵਾਬ ਨਹੀਂ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਅਦਾਲਤ ਨੇ 5 ਜੁਲਾਈ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪਿਛਲੀ ਤਰੀਕ ਨੂੰ ਦੋਸ਼ ਆਇਦ ਕੀਤੇ ਗਏ ਸਨ ਅਤੇ ਅੱਜ ਗਵਾਹੀ ਲਈ ਸੁਣਵਾਈ ਹੋਈ ਸੀ, ਜਿਸ ਵਿੱਚ ਦੋ ਗਵਾਹਾਂ ਨੂੰ ਪੇਸ਼ ਕੀਤਾ ਜਾਣਾ ਸੀ  ਪਰ ਉਹ ਅਦਾਲਤ 'ਚ ਪੇਸ਼ ਨਹੀਂ ਹੋਈ, ਜਿਸ ਕਾਰਨ ਮਾਣਯੋਗ ਅਦਾਲਤ ਵੱਲੋਂ ਅਗਲੀ ਤਰੀਕ 5 ਜੁਲਾਈ ਰੱਖੀ ਗਈ ਹੈ।

ਜਦਕਿ ਉਨ੍ਹਾਂ ਕਿਹਾ ਕਿ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਇੰਟਰਵਿਊ ਮਾਮਲੇ 'ਚ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਜਵਾਬ ਦਿੱਤਾ ਜਾ ਚੁੱਕਾ ਹੈ। ਅੱਜ ਸਰਕਾਰੀ ਹਮਾਇਤ ਸਬੰਧੀ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 5 ਜੁਲਾਈ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ 150 ਦੇ ਕਰੀਬ ਗਵਾਹ ਹਨ ਅਤੇ ਤਿੰਨ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਗਵਾਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਪੇਸ਼ ਕੀਤਾ ਗਿਆ।

ਦੱਸਣਯੋਗ ਹੈ ਕਿ 29 ਮਈ, 2022 ਦੀ ਸ਼ਾਮ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲ਼ੀਆਂ ਮਾਰ ਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਸੀ। ਸਿੱਧੂ ਮੂਸੇਵਾਲੇ ਦੇ ਮਾਪੇ ਅੱਜ ਵੀ ਆਪਣੇ ਪੁੱਤਰ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਨ।

 

Trending news