Hoshiarpur Nagar Nigam Floor Test News: ਦੱਸਣਯੋਗ ਹੈ ਕਿ 1 ਅਗਸਤ 2022 ਨੂੰ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਕਾਂਗਰਸ ਪਾਰਟੀ ਦਾ ਹੱਥ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।
Trending Photos
Hoshiarpur Nagar Nigam Floor Test News: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਇਸਦੇ ਤਹਿਤ ਆਮ ਆਦਮੀ ਪਾਰਟੀ ਦੇ ਸੁਰਿੰਦਰ ਸ਼ਿੰਦਾ ਹੀ ਮੇਅਰ ਬਣੇ ਰਹਿਣਗੇ। (Surinder Shinda victory)
ਮਿਲੀ ਜਾਣਕਾਰੀ ਦੇ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ ਫਲੋਰ ਟੈਸਟ 'ਚ ਜਿੱਤ ਹਾਸਿਲ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮਾ ਸ਼ੰਕਰ ਜ਼ਿੰਪਾ ਵੀ ਮੌਜੂਦ ਸਨ। ਇਹ ਜਿੱਤ ਆਮ ਆਦਮੀ ਪਾਰਟੀ ਲਈ ਇੱਕ ਵੱਡੀ ਜਿੱਤ ਹੈ।
ਦੱਸ ਦਈਏ ਕਿ ਸੁਰਿੰਦਰ ਕੁਮਾਰ ਸ਼ਿੰਦਾ ਨੇ 12 ਅਪ੍ਰੈਲ 2021 ਨੂੰ ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਦੀ ਹਾਜ਼ਰੀ ਵਿੱਚ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਵਜੋਂ ਸਹੁੰ ਚੁੱਕੀ ਸੀ। ਉਦੋਂ ਵਾਰਡ ਨੰਬਰ 3 ਤੋਂ ਕੌਂਸਲਰ ਪਰਵੀਨ ਸੈਣੀ ਸੀਨੀਅਰ ਡਿਪਟੀ ਮੇਅਰ ਅਤੇ ਵਾਰਡ ਨੰਬਰ 11 ਤੋਂ ਕੌਂਸਲਰ ਰਣਜੀਤ ਚੌਧਰੀ ਡਿਪਟੀ ਮੇਅਰ ਚੁਣੇ ਗਏ ਸਨ।
ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਇਸ ਤੋਂ ਪਹਿਲਾਂ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਹਨ। 2021 ਵਿੱਚ ਉਹ ਵਾਰਡ ਨੰ.18 ਦੀ ਨੁਮਾਇੰਦਗੀ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ 1,032 ਵੋਟਾਂ ਪ੍ਰਾਪਤ ਕੀਤੀਆਂ ਸਨ ਅਤੇ ਮੇਅਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੇ ਸੁੰਦਰ ਸ਼ਾਮ ਅਰੋੜਾ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ ਸੀ।
ਉਦੋਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡਣਗੇ।
ਦੱਸਣਯੋਗ ਹੈ ਕਿ 1 ਅਗਸਤ 2022 ਨੂੰ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਕਾਂਗਰਸ ਪਾਰਟੀ ਦਾ ਹੱਥ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਸ਼ਿੰਦਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹਲਚਲ ਤੇਜ਼ ਹੋ ਗਈ ਸੀ।
ਇਹ ਵੀ ਪੜ੍ਹੋ: Fazilka News: ਗਲੀ 'ਚ ਖੇਡ ਰਿਹਾ ਬੱਚਾ ਖੁੱਲ੍ਹੇ ਸੀਵਰੇਜ 'ਚ ਡਿੱਗਿਆ, ਸਾਹਮਣੇ ਆਈ ਸੀਸੀਟੀਵੀ
(For more news apart from Hoshiarpur Nagar Nigam Floor Test News, stay tuned to Zee PHH)