Tarn Taran Accident: ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ; ਪਤੀ-ਪਤਨੀ ਤੇ ਬੇਟੇ ਦੀ ਮੌਤ
Advertisement
Article Detail0/zeephh/zeephh2258640

Tarn Taran Accident: ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ; ਪਤੀ-ਪਤਨੀ ਤੇ ਬੇਟੇ ਦੀ ਮੌਤ

Tarn Taran Accident: ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿੱਚ ਇੱਕ ਪਰਿਵਾਰ ਦੀਆਂ ਵਿਦੇਸ਼ ਜਾਣ ਦੀਆਂ ਖੁਸ਼ੀਆਂ ਮਾਤਮ ਵਿੱਚ ਤਬਦੀਲ ਹੋ ਗਈਆਂ। 

Tarn Taran Accident: ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ; ਪਤੀ-ਪਤਨੀ ਤੇ ਬੇਟੇ ਦੀ ਮੌਤ

Tarn Taran Accident: ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿੱਚ ਇੱਕ ਪਰਿਵਾਰ ਦੀਆਂ ਵਿਦੇਸ਼ ਜਾਣ ਦੀਆਂ ਖੁਸ਼ੀਆਂ ਮਾਤਮ ਵਿੱਚ ਤਬਦੀਲ ਹੋ ਗਈਆਂ। ਬੇਟੇ ਦਾ ਵੀਜ਼ਾ ਆਉਣ ਦੀ ਖੁਸ਼ੀ ਵਿੱਚ ਰਿਸ਼ਤੇਦਾਰਾਂ ਨੂੰ ਮਿਲ ਕੇ ਪਰਤ ਰਿਹਾ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਜ਼ਖ਼ਮੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸਾ ਹਰੀਕੇ-ਭਿੱਖੀਵਿੰਡ ਰੋਡ ਉਪਰ ਹੋਇਆ। ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ ਉਨ੍ਹਾਂ ਦੀ ਪਤਨੀ ਰਜਵੰਤ ਕੌਰ ਅਤੇ ਬੇਟੇ ਨਵਦੀਪ ਸਿੰਘ ਵਾਸੀ ਠੱਕਰਪੁਰਾ ਦੇ ਰੂਪ ਵਿੱਚ ਹੋਈ। ਇਸ ਤੋਂ ਇਲਾਵਾ ਜ਼ਖ਼ਮੀ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਠੱਕਰਪੁਰਾ ਤੋਂ 7 ਕਿਲੋਮੀਟਰ ਪਹਿਲਾ ਵਾਪਰਿਆ।

ਦੂਜੇ ਪਾਸੇ ਚੰਡੀਗੜ੍ਹ ਦੇ ਸੈਕਟਰ 17 ਅਤੇ ਸੈਕਟਰ 18 ਦੇ ਲਾਈਟ ਪੁਆਇੰਟ 'ਤੇ ਅੱਜ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਐਕਟਿਵਾ ਸਵਾਰ ਫੌਜ ਦੇ ਟਰੱਕ ਹੇਠ ਆ ਗਿਆ। ਇਸ ਵਿੱਚ ਐਕਟਿਵਾ ਸਵਾਰ ਨੂੰ ਹਸਪਤਾਲ ਭੇਜ ਦਿੱਤਾ ਗਿਆ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਐਕਟਿਵਾ ਸਵਾਰ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਉਹ ਆਪਣੇ ਨਿੱਜੀ ਕੰਮ ਲਈ ਐਕਟਿਵਾ 'ਤੇ ਜਾ ਰਿਹਾ ਸੀ। ਇਹ ਟੱਕਰ ਲਾਲ ਬੱਤੀ ਖਤਮ ਹੋਣ ਤੋਂ ਬਾਅਦ ਦੋਵਾਂ ਵਿਚਾਲੇ ਹੋਈ।

ਚੰਡੀਗੜ੍ਹ ਦੇ ਐਸਐਸਪੀ ਟਰੈਫਿਕ ਸੁਮੇਰ ਪ੍ਰਤਾਪ ਸਿੰਘ ਨੇ ਸ਼ਹਿਰ ਦੇ ਬਲੈਕ ਸਪਾਟਸ ਦਾ ਦੌਰਾ ਕੀਤਾ ਸੀ। ਇਸ ਵਿੱਚ ਅਧਿਕਾਰੀਆਂ ਨੂੰ ਮੁੱਖ ਤੌਰ ’ਤੇ ਸੈਕਟਰ 5 ਅਤੇ 8 ਦੀ ਡਿਵਾਈਡਿੰਗ ਸੜਕ, ਸ਼ਾਸਤਰੀ ਨਗਰ ਲਾਈਟ ਪੁਆਇੰਟ, ਸੈਕਟਰ 28 ਹੈਲੋ ਮਾਜਰਾ ਅਤੇ ਸੈਕਟਰ 43 ਦੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਸੜਕ ਦਾ ਜਾਇਜ਼ਾ ਲੈ ਕੇ ਵਿਸਥਾਰਤ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ : Gurdas Maan: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗੁਰਦਾਸ ਮਾਨ ਨੂੰ ਨੋਟਿਸ ਜਾਰੀ, ਕੀ ਹੈ ਬਿਆਨ?

 

Trending news