Khanna Suicide News: ਸਿਵਲ ਹਸਪਤਾਲ ਵਿੱਚ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Advertisement
Article Detail0/zeephh/zeephh2243244

Khanna Suicide News: ਸਿਵਲ ਹਸਪਤਾਲ ਵਿੱਚ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Khanna Suicide News: ਸਿਵਲ ਹਸਪਤਾਲ ਵਿੱਚ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਜਿਸ ਤੋਂ ਬਾਅਦ ਹਮਲਾਵਰ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ।

 

Khanna Suicide News: ਸਿਵਲ ਹਸਪਤਾਲ ਵਿੱਚ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Khanna Suicide News/ਧਰਮਿੰਦਰ ਸਿੰਘ: ਖੰਨਾ ਦੇ ਸਿਵਲ ਹਸਪਤਾਲ 'ਚ ਸ਼ੁੱਕਰਵਾਰ ਦੇਰ ਰਾਤ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸੋਨੀ (35) ਵਾਸੀ ਰਸੂਲੜਾ ਵਜੋਂ ਹੋਈ ਹੈ। ਕੁਲਵਿੰਦਰ 'ਤੇ 2 ਮਈ ਨੂੰ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਹਮਲਾਵਰ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਮਿਲੀ ਜਾਣਕਾਰੀ ਦੇ ਮੁਤਾਬਿਕ ਕਿਹਾ ਜਾ ਰਿਹੈ ਹੈ ਕਿ ਉਸ ਨੂੰ ਪੁਲਿਸ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਉਸ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਕੁਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਦਾ ਐਮਐਲਆਰ ਕੱਟਿਆ ਗਿਆ ਸੀ। ਥਾਣਾ ਸਦਰ ਦੇ ਏਐਸਆਈ ਸ਼ਮਸ਼ੇਰ ਸਿੰਘ ਨੇ ਬਿਆਨ ਦਰਜ ਕਰਵਾਏ ਸਨ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਕੁਲਵਿੰਦਰ ਸਿੰਘ 'ਤੇ ਹਮਲਾ ਕਰਨ ਵਾਲੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਇਸੇ ਡਰ ਕਾਰਨ ਉਹ ਸਿਵਲ ਹਸਪਤਾਲ ਦੇ ਮੇਲ ਵਾਰਡ ਵਿੱਚ ਬਾਥਰੂਮ ਵਿੱਚ ਗਿਆ, ਦਰਵਾਜ਼ਾ ਬੰਦ ਕਰ ਕੇ ਖਿੜਕੀ ਤੋਂ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ: Surjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ,  79 ਸਾਲ ਦੀ ਉਮਰ 'ਚ ਦੁਨੀਆਂ ਨੂੰ ਕਿਹਾ ਅਲਵਿਦਾ
 

ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮ੍ਰਿਤਕ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਮੁਲਜ਼ਮਾਂ ਨਾਲ ਮਿਲੀਭੁਗਤ ਕਰ ਰਹੀ ਹੈ। 2 ਮਈ ਨੂੰ ਜਦੋਂ ਕੁਲਵਿੰਦਰ ਪਿੰਡ ਦੀ ਇਕ ਦੁਕਾਨ 'ਤੇ ਗਿਆ ਸੀ ਤਾਂ ਉਸੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਬਿਨਾਂ ਕਿਸੇ ਕਾਰਨ ਉਸ ਨਾਲ ਦੁਰਵਿਵਹਾਰ ਕੀਤਾ। ਜਦੋਂ ਕੁਲਵਿੰਦਰ ਨੇ ਉਸ ਨੂੰ ਰੋਕਿਆ ਤਾਂ ਉਸ 'ਤੇ ਗੁੱਸੇ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਕੁਲਵਿੰਦਰ ਨੇ ਹੱਥ ਅੱਗੇ ਕਰ ਦਿੱਤਾ। ਹੱਥ ਬੁਰੀ ਤਰ੍ਹਾਂ ਕੱਟੇ ਜਾਣ ਕਾਰਨ ਕੁਲਵਿੰਦਰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਦੂਜੀ ਧਿਰ ਵੀ ਹਸਪਤਾਲ ਵਿੱਚ ਦਾਖ਼ਲ ਹੋ ਗਈ ਸੀ ਅਤੇ ਉੱਥੇ ਵੀ ਧਮਕੀਆਂ ਦਿੱਤੀਆਂ ਗਈਆਂ ਸਨ। ਇਲਾਜ ਦੌਰਾਨ ਕੁਲਵਿੰਦਰ ਦੇ ਹੱਥ 'ਤੇ ਕਈ ਟਾਂਕੇ ਲੱਗੇ ਹਨ। ਉਹ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਹੇ ਸਨ ਪਰ ਉਸ ਨੂੰ ਪੁਲਿਸ ਵੱਲੋਂ ਕੋਈ ਇਨਸਾਫ਼ ਨਹੀਂ ਮਿਲਿਆ। ਮ੍ਰਿਤਕ ਦੀ ਭੈਣ ਅਤੇ ਭਰਜਾਈ ਅਨੁਸਾਰ ਸਿਵਲ ਹਸਪਤਾਲ ਵਿੱਚ ਕੁਲਵਿੰਦਰ ਸਿੰਘ ਦੇ ਵਾਰਡ ਵਿੱਚ ਦੋ-ਤਿੰਨ ਦਿਨਾਂ ਤੋਂ ਕੁਝ ਨਸ਼ੇੜੀ ਘੁੰਮ ਰਹੇ ਸਨ। ਇਸ ਦੌਰਾਨ ਮੁਲਜ਼ਮ ਕੁਲਵਿੰਦਰ ਨੂੰ ਭਜਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਰਹੇ ਸਨ। ਡਰ ਦੇ ਮਾਰੇ ਕੁਲਵਿੰਦਰ ਨੇ ਇਹ ਕਦਮ ਚੁੱਕਿਆ। ਉਹ ਇਨਸਾਫ ਚਾਹੁੰਦੇ ਹਨ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ:  Amritsar Fire: ਅੰਮ੍ਰਿਤਸਰ 'ਚ ਕੂੜੇ ਦੇ ਡੰਪ 'ਤੇ ਲੱਗੀ ਅੱਗ, ਧੂੰਏ ਕਰਕੇ ਘਰ 'ਚ ਸਾਹ ਲੈਣਾ ਹੋਇਆ ਮੁਸ਼ਕਲ

ਸਿਟੀ ਥਾਣਾ 2 ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ’ਤੇ ਕੁੱਟਮਾਰ ਸਬੰਧੀ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਪਰ ਕੁਲਵਿੰਦਰ ਅਜੇ ਵੀ ਹਸਪਤਾਲ ਵਿੱਚ ਦਾਖਲ ਸੀ। ਜਿਸ ਨੇ ਬਾਥਰੂਮ ਦੀ ਖਿੜਕੀ ਤੋਂ ਪਾਈਪ ਤੋਂ ਹੇਠਾਂ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

Trending news