Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2258116

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Latest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

 

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Haryana Himachal News 22 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 22 ਮਈ ਤੋਂ ਆਰੰਭ ਹੋ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਜਮ੍ਹਾਂ ਹੋਈ ਬਰਫ਼ ਨੂੰ ਹਟਾਉਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ। ਹੇਮਕੁੰਟ ਸਾਹਿਬ ਦੇ ਦੁਆਰ 25 ਮਈ 2024 ਨੂੰ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ। 

 

 

22 May 2024
15:49 PM

ਚੋਣ ਕਮਿਸ਼ਨ ਨੇ ਜੇਪੀ ਨੱਡਾ ਅਤੇ ਮਲਿਕਅਰਜੁਨ ਖੜਗੇ ਨੂੰ ਰਸਮੀ ਨੋਟਿਸ ਕੀਤਾ ਜਾਰੀ
ਭਾਰਤੀ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸਟਾਰ ਪ੍ਰਚਾਰਕਾਂ ਨੂੰ ਆਪਣੇ ਭਾਸ਼ਣ ਸਹੀ ਕਰਨ ਅਤੇ ਮਰਿਆਦਾ ਬਣਾਏ ਰੱਖਣ ਲਈ ਰਸਮੀ ਨੋਟ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਟਾਰ ਪ੍ਰਚਾਰਕਾਂ ਦੀ ਅਗਵਾਈ ਵਿੱਚ ਪ੍ਰਚਾਰ ਦੀ ਡਿੱਗਦੀ ਗੁਣਵੱਤਾ ਦੇ ਮੱਦੇਨਜ਼ਰ ਕਮਿਸ਼ਨ ਨੇ ਭਾਜਪਾ ਅਤੇ ਕਾਂਗਰਸ ਨੂੰ ਆਦੇਸ਼ ਦਿੱਤਾ।

 

11:33 AM

ਪੀਜੀਆਈ ਚੰਡੀਗੜ੍ਹ ਵਿੱਚ ਗਰਮੀਆਂ ਦੀਆਂ ਛੁੱਟੀਆਂ

ਪੀਜੀਆਈ ਚੰਡੀਗੜ੍ਹ ਵਿੱਚ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ, ਜਿਸ ਤਹਿਤ ਪਹਿਲਾ ਪੜਾਅ 16 ਮਈ ਤੋਂ ਸ਼ੁਰੂ ਹੋ ਕੇ 14 ਜੂਨ ਤੱਕ ਚੱਲੇਗਾ। ਦੂਜੇ ਪੜਾਅ ਵਿੱਚ ਡਾਕਟਰ 16 ਜੂਨ ਤੋਂ 15 ਜੁਲਾਈ ਤੱਕ। ਜੁਲਾਈ ਵਿੱਚ ਪੀਜੀਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਛੁੱਟੀਆਂ ਦੌਰਾਨ ਸੰਗਰੂਰ ਦੇ ਸੈਟੇਲਾਈਟ ਸੈਂਟਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ ਹੈ।

10:58 AM

ਕੈਬਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਅੱਜ ਸ਼ਹਿਰ ਕੁਰਾਲੀ ਦੇ ਵਾਰਡ ਨੰਬਰ 10 ਦੇ ਵਿੱਚ ਕੈਬਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਨ ਉਹਨਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੀਤੇ ਹੋਏ ਵਿਕਾਸ ਕਾਰਜਾਂ ਤੋਂ ਇੰਨੇ ਜਿਆਦਾ ਖੁਸ਼ ਹਨ ਇਹ ਉਹਨਾਂ ਨੂੰ ਹਰ ਪਿੰਡ ਅਤੇ ਸ਼ਹਿਰ ਤੋਂ ਵੱਡੀ ਲੀਡ ਨਾਲ ਜਿੱਤ ਮਿਲੇਗੀ। 

ਇਸ ਦੇ ਨਾਲ ਹੀ ਉਹਨਾਂ ਬਾਈਕਾਟ ਕਰਨ ਵਾਲੇ ਪਿੰਡਾਂ ਸਬੰਧੀ ਬੋਲਦਿਆਂ ਕਿਹਾ ਕਿ ਇਸ ਵਿੱਚ ਤਹਿਸੀਲਦਾਰ ਦੀ ਗਲਤੀ ਹੈ ਜਿਸ ਕਰਕੇ ਲੋਕ ਤੰਗ ਹੋ ਕੇ ਚੋਣਾਂ ਦਾ ਬਾਈਕਾਟ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਡੀ ਉਹਨਾਂ ਨਾਲ ਗੱਲਬਾਤ ਚੱਲ ਰਹੀ ਹੈ ਤੇ ਜਲਦ ਲੋਕਾਂ ਨੂੰ ਵੋਟ ਪਾਉਣ ਲਈ ਮਨਾ ਲੈਣਗੇ,  ਇਸ ਦੇ ਨਾਲ ਹੀ ਬੀਜੇਪੀ ਉੱਤੇ ਵਾਰ ਕਰਦੇ ਆ ਉਹਨਾਂ ਕਿਹਾ ਕਿ ਇਸ ਵਾਰ ਬੀਜੇਪੀ ਨੂੰ 400 ਤੋਂ ਉੱਪਰ ਉੱਪਰ ਵਾਲੀਆਂ ਸੀਟਾਂ ਹੀ ਆਉਣਗੀਆਂ ਤੇ ਗੱਠਜੋੜ ਵਾਲੇ ਸਰਕਾਰ ਦੇਸ਼ ਵਿੱਚ ਬਣੇਗੀ।

10:03 AM

 ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਸੇਵਾ ਅਤੇ ਨਿਮਰਤਾ ਦੇ ਪੁੰਜ ਤੀਜੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ...

09:42 AM

Gurdas Mann: ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ 'ਚ ਗੁਰਦਾਸ ਮਾਨ ਨੂੰ ਨੋਟਿਸ ਜਾਰੀ, ਗਾਇਕ ਨੇ ਕੀ ਦਿੱਤਾ ਸੀ ਬਿਆਨ?

ਗਾਇਕ ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੁਲੀਸ ਦੀ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਨਕੋਦਰ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ 'ਤੇ ਹਾਈਕੋਰਟ ਨੇ ਨਕੋਦਰ ਪੁਲਿਸ ਅਤੇ ਗੁਰਦਾਸ ਮਾਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

09:42 AM

Gurdas Mann: ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ 'ਚ ਗੁਰਦਾਸ ਮਾਨ ਨੂੰ ਨੋਟਿਸ ਜਾਰੀ, ਗਾਇਕ ਨੇ ਕੀ ਦਿੱਤਾ ਸੀ ਬਿਆਨ?

ਗਾਇਕ ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੁਲੀਸ ਦੀ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਨਕੋਦਰ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ 'ਤੇ ਹਾਈਕੋਰਟ ਨੇ ਨਕੋਦਰ ਪੁਲਿਸ ਅਤੇ ਗੁਰਦਾਸ ਮਾਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

08:58 AM

ਆਤਿਸ਼ੀ ਦਾ ਟਵੀਟ
ਦਿੱਲੀ 'ਚ ਵੋਟਿੰਗ ਤੋਂ ਪਹਿਲਾਂ ਬੀਜੇਪੀ ਰਚ ਰਹੀ ਹੈ ਨਵੀਂ ਸਾਜ਼ਿਸ਼... ਅੱਜ ਸਵੇਰੇ 10 ਵਜੇ ਕਰਾਂਗੇ ਖੁਲਾਸਾ...

08:56 AM

ਦਿਨ ਚੜਦੇ ਸਪੀਕਰ ਕੁਲਤਾਰ ਸੰਧਵਾਂ ਪਹੁੰਚੇ ਕੋਟਕਪੂਰਾ ਦੇ ਪਿੰਡ ਮੰਡ ਵਾਲਾ
ਇਸ ਮੌਕੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਸਾਨੂੰ ਆਪਣੀ ਸਿਹਤ ਲਈ ਸਰੀਰ ਨੂੰ ਟਾਇਮ ਦੇਣਾ ਚਾਹੀਦਾ ਹੈ ਕਸਰਤ ਕਰਨੀ ਚਾਹੀਦੀ ਹੈ ਇਸ ਨਾਲ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ ਜਿਮ ਕਰਨ ਨਾਲ ਸਰੀਰ ਨੂੰ ਕੋਈ ਬਿਮਾਰੀ ਨਹੀਂ ਲਗਦੀ ।

08:12 AM

ਹਾਈਕੋਰਟ ਪਹੁੰਚੇ ਸਾਬਕਾ ਡੀਜੀਪੀ
ਸਾਬਕਾ ਡੀਜੀਪੀ ਵੀਕੇ ਭਾਵੜਾ ਨੇ ਹੁਣ CAT ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ। ਹਾਈਕੋਰਟ ਨੇ ਪਟੀਸ਼ਨ 'ਤੇ ਕੇਂਦਰ ਸਮੇਤ ਪੰਜਾਬ ਅਤੇ ਡੀਜੀਪੀ ਗੌਰਵ ਯਾਦਵ ਨੂੰ ਨੋਟਿਸ ਜਾਰੀ ਕੀਤਾ ਹੈ।

07:54 AM

ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਕੰਪੈਨ ਟਰੇਲ

ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਸਵੇਰੇ 6 ਵਜੇ ਤੋਂ ਹੀ ਚੋਣ ਪ੍ਰਚਾਰ ਕਰ ਦਿੰਦੇ ਨੇ ਸ਼ੁਰੂ, ਰੋਡ ਸ਼ੋ ਡੋਰ ਟੂ ਡੋਰ ਜਨ ਸਭਾ ਅਤੇ ਨੁਕੜ ਮੀਟਿੰਗਾਂ ਦੇ ਰਾਹੀਂ ਅਮਨ ਸ਼ੇਰ ਸਿੰਘ ਸ਼ਹਿਰੀ ਕਲਸੀ ਕਰ ਰਹੇ ਨੇ ਆਪਣਾ ਚੋਣ ਪ੍ਰਚਾਰ। ਚੋਣ ਪ੍ਰਚਾਰ ਵਿੱਚ ਰੁਝੇ ਰਹਿਣ ਕਰਕੇ ਸ਼ੈਰੀ ਕਲਸੀ ਚੱਲਦੀ ਗੱਡੀ ਵਿੱਚ ਹੀ ਬੈਠ ਕੇ ਖਾਣਾ ਖਾਂਦੇ ਨੇ ਹਨ।

07:23 AM

ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ 
ਖਹਿਰਾ ਦੇ ਬਿਆਨ ਤੋਂ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਕਿਉਂਕਿ ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ। ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਕੀਤੀ ਜਾ ਰਹੀ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਕਾਂਗਰਸ ਵਿਰੋਧੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਥੇ ਬਿਆਨ ਦਿੱਤਾ ਹੈ।

 

06:54 AM

ਸਮਰਾਲਾ ਦੇ ਨਜ਼ਦੀਕ ਭਿਆਨਕ ਸੜਕ ਹਾਦਸਾ
ਸਮਰਾਲਾ ਦੇ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਅਤੇ ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ 12 ਯਾਤਰੀ ਜ਼ਖ਼ਮੀ ਹੋ ਗਏ ਹਨ।

06:33 AM

Punjab Weather Updates: ਪੰਜਾਬ ਵਿੱਚ ਗਰਮੀ ਦੀ ਲਹਿਰ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ ਵਾਰ ਫਿਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਦੇਸ਼ 'ਚ 25 ਮਈ ਤੋਂ ਨੌਟਪਾ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਤੋਂ ਹੀ ਤਾਪਮਾਨ ਖਤਰਨਾਕ ਪੱਧਰ ਤੱਕ ਵਧ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ 25 ਮਈ ਨੂੰ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਪਿਛਲੇ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ।

06:31 AM

Sri Hemkunt Sahib Yatra: 22 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਹੋਵੇਗਾ ਆਗਾਜ਼, ਸਰਕਾਰ ਵੱਲੋਂ ਸ਼ਰਧਾਲੂਆਂ ਦੀ ਲਿਮਟ ਤੈਅ

06:29 AM

CM ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਨੂੰ ਮਾਨਸਾ ਵਿੱਚ ਦੁਪਹਿਰ 2:00 ਵਜੇ, ਮੌੜ ਵਿੱਚ 3:00 ਵਜੇ, ਤਲਵੰਡੀ ਸਾਬੋ ਵਿੱਚ ਸ਼ਾਮ 4:00 ਵਜੇ ਅਤੇ ਭੁੱਚੋ ਮੰਡੀ ਵਿੱਚ ਸ਼ਾਮ 5:00 ਵਜੇ ਚਾਰ ਰੋਡ ਸ਼ੋਅ ਕਰਨਗੇ।

Trending news