Lok Sabha election: ਚੋਣ ਪ੍ਰਚਾਰ ਲਈ ਪੰਜਾਬ ਆਉਣਗੇ PM ਮੋਦੀ, ਇਹਨਾਂ ਜ਼ਿਲ੍ਹਿਆਂ ਵਿੱਚ ਕਰਨਗੇ ਰੈਲੀ
Advertisement
Article Detail0/zeephh/zeephh2254705

Lok Sabha election: ਚੋਣ ਪ੍ਰਚਾਰ ਲਈ ਪੰਜਾਬ ਆਉਣਗੇ PM ਮੋਦੀ, ਇਹਨਾਂ ਜ਼ਿਲ੍ਹਿਆਂ ਵਿੱਚ ਕਰਨਗੇ ਰੈਲੀ

Punjab Lok Sabha Election 2024:ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ।

 

Lok Sabha election: ਚੋਣ ਪ੍ਰਚਾਰ ਲਈ ਪੰਜਾਬ ਆਉਣਗੇ PM ਮੋਦੀ, ਇਹਨਾਂ ਜ਼ਿਲ੍ਹਿਆਂ ਵਿੱਚ ਕਰਨਗੇ ਰੈਲੀ

PM Modi Rally in Punjab: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ। 23 ਨੂੰ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਤੇ ਜਲੰਧਰ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਭਾਜਪਾ ਸੂਬੇ 'ਚ ਪਹਿਲੀ ਵਾਰ ਆਪਣੇ ਦਮ 'ਤੇ ਚੋਣਾਂ ਲੜ ਰਹੀ ਹੈ। ਇਸ ਲਈ ਇਸ ਵਾਰ ਉਸ ਦੀ ਅਸਲ ਪ੍ਰੀਖਿਆ ਹੋਵੇਗੀ।  ਅਗਲੇ ਦਿਨ 24 ਮਈ ਨੂੰ ਉਹ ਗੁਰਦਾਸਪੁਰ ਵਿੱਚ ਦਿਨੇਸ਼ ਬਾਬੂ ਅਤੇ ਜਲੰਧਰ ਵਿੱਚ ਸੁਸ਼ੀਲ ਰਿੰਕੂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ।

ਇਹ ਵੀ ਪੜ੍ਹੋ: Punjab News: ਹਰਸਿਮਰਤ ਬਾਦਲ ਦਾ ਵੱਡਾ ਬਿਆਨ, ਕਿਹਾ 'ਕਿਸਾਨਾਂ ਪ੍ਰਤੀ BJP ਦੀ ਮਾੜੀ ਸੋਚ ਦਰਸਾਉਂਦਾ ਹੈ ਹੰਸਰਾਜ ਦਾ ਬਿਆਨ'

ਪਿਛਲੀ ਵਾਰ 2019 ਦੀਆਂ ਚੋਣਾਂ 'ਚ ਕਾਂਗਰਸ ਨੇ ਸੂਬੇ ਦੀਆਂ 13 ਲੋਕ ਸਭਾ ਸੀਟਾਂ 'ਚੋਂ ਅੱਠ 'ਤੇ ਜਿੱਤ ਹਾਸਲ ਕੀਤੀ ਸੀ। ਭਾਜਪਾ ਅਤੇ ਅਕਾਲੀ ਦਲ ਨੇ ਦੋ-ਦੋ ਸੀਟਾਂ ਜਿੱਤੀਆਂ ਸਨ ਜਦਕਿ 'ਆਪ' ਨੇ ਸਿਰਫ਼ ਇੱਕ ਸੀਟ ਜਿੱਤੀ ਸੀ।

 

 

Trending news