Ludhiana Kinnar Viral Video: ਪੰਜਾਬ 'ਚ ਕਿੰਨਰਾਂ ਦੀ ਬੇਰਹਿਮੀ ਨਾਲ ਕੁੱਟਮਾਰ, ਦੂਜੇ ਦੇ ਇਲਾਕੇ 'ਚ ਵਧਾਈਆਂ ਮੰਗਣ 'ਤੇ ਹੋਇਆ ਵਿਵਾਦ
Advertisement
Article Detail0/zeephh/zeephh1609184

Ludhiana Kinnar Viral Video: ਪੰਜਾਬ 'ਚ ਕਿੰਨਰਾਂ ਦੀ ਬੇਰਹਿਮੀ ਨਾਲ ਕੁੱਟਮਾਰ, ਦੂਜੇ ਦੇ ਇਲਾਕੇ 'ਚ ਵਧਾਈਆਂ ਮੰਗਣ 'ਤੇ ਹੋਇਆ ਵਿਵਾਦ

Ludhiana Kinnar Viral Video:  ਉਹ ਪੀੜਤ ਕਿੰਨਰਾਂ ਤੋਂ ਬੁਲਵਾ ਰਹੇ ਹਨ ਕਿ ਉਨ੍ਹਾਂ ਨੂੰ ਕਿੱਥੋਂ ਕਿੰਨੀ ਵਧਾਈ ਮਿਲੀ ਹੈ, ਉੱਥੇ ਹੀ ਪੀੜਤ ਕਿੰਨਰਾਂ ਨੇ ਇਹ ਵੀ ਕਬੂਲ ਕੀਤਾ ਹੈ ਕਿ ਉਨ੍ਹਾਂ ਨੂੰ ਵਧਾਈਆਂ ਵਜੋਂ 25,000 ਰੁਪਏ ਮਿਲੇ ਹਨ। 

 

Ludhiana Kinnar Viral Video: ਪੰਜਾਬ 'ਚ ਕਿੰਨਰਾਂ ਦੀ ਬੇਰਹਿਮੀ ਨਾਲ ਕੁੱਟਮਾਰ, ਦੂਜੇ ਦੇ ਇਲਾਕੇ 'ਚ ਵਧਾਈਆਂ ਮੰਗਣ 'ਤੇ ਹੋਇਆ ਵਿਵਾਦ

Ludhiana  Kinnar Viral Video: ਪੰਜਾਬ 'ਚ ਕਿੰਨਰਾਂ ਦੀ ਬੇਰਹਿਮੀ ਨਾਲ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਤੋਂ ਬਾਅਦ ਪੰਜਾਬ 'ਚ ਵੀ ਕਿੰਨਰਾਂ ਦੀ ਬੇਰਹਿਮੀ ਨਾਲ ਸਿਰ ਮੁੰਨ ਕੇ ਕੁੱਟਮਾਰ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਪੰਜਾਬ ਦੇ ਲੁਧਿਆਣਾ ਦੀ ਦੱਸੀ ਜਾ ਰਹੀ ਹੈ। ਇਸ ਵੀਡੀਓ 'ਚ ਕੁਝ ਕਿੰਨਰ ਆਪਣੇ ਸਾਥੀਆਂ ਨਾਲ ਮਿਲ ਕੇ ਲੜਾਈ ਕਰਦੇ ਨਜ਼ਰ ਆ ਰਹੇ ਹਨ। ਇੰਨਾ ਹੀ ਨਹੀਂ ਦੋਸ਼ੀਆਂ ਨੇ ਕਿੰਨਰਾਂ ਦੇ ਕੱਪੜੇ ਵੀ ਪਾੜ ਦਿੱਤੇ।

ਇਸ ਵੀਡੀਓ 'ਚ ਇੱਕ ਕਿੰਨਰ ਕੈਂਚੀ ਨਾਲ ਆਪਣੀ ਚੋਟੀ ਕੱਟਦੀ ਦਿਖਾਈ ਦੇ ਰਹੀ ਹੈ ਜਦਕਿ ਦੂਜਾ ਉਸ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ। ਇੰਨਾ ਹੀ ਨਹੀਂ, ਇੱਕ ਨੌਜਵਾਨ ਕਿੰਨਰਾਂ ਨੂੰ ਕਦੇ ਡੰਡੇ ਨਾਲ ਅਤੇ ਕਦੇ ਝਾੜੂ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Nangal Road Accident: ਨੰਗਲ ਕੋਲ ਵਾਪਰਿਆ ਭਿਆਨਕ ਸੜਕ ਹਾਦਸਾ, ਟੱਕਰ ਤੋਂ ਬਾਅਦ ਪਲਟੀਆਂ 2 ਕਾਰਾਂ!

ਉਹ ਪੀੜਤ ਕਿੰਨਰਾਂ ਤੋਂ ਬੁਲਾ ਰਹੇ ਹਨ ਕਿ ਉਨ੍ਹਾਂ ਨੂੰ ਕਿੱਥੋਂ ਕਿੰਨੀ ਵਧਾਈ ਮਿਲੀ ਹੈ, ਉੱਥੇ ਹੀ ਪੀੜਤ ਕਿੰਨਰਾਂ ਨੇ ਇਹ ਵੀ ਕਬੂਲ ਕੀਤਾ ਹੈ ਕਿ ਉਨ੍ਹਾਂ ਨੂੰ ਵਧਾਈਆਂ ਵਜੋਂ 25,000 ਰੁਪਏ ਮਿਲੇ ਹਨ। ਹਾਲਾਂਕਿ ਲੁਧਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ, 9 ਅਫ਼ਸਰਾਂ 'ਤੇ ਕਾਰਵਾਈ ਕਰ ਸਕਦੀ ਹੈ ਪੰਜਾਬ ਸਰਕਾਰ

(ਭਰਤ ਸ਼ਰਮਾ ਦੀ ਰਿਪੋਰਟ)

Trending news