Anandpur Sahib: ਮਲਵਿੰਦਰ ਕੰਗ ਨੇ ਚੋਣ ਮੁਹਿੰਮ ਦਾ ਆਗਾਜ਼ ਕੀਤਾ; ਬੋਲੇ- ਪੰਜਾਬ ਦੀ ਅਵਾਜ਼ ਲੋਕ ਸਭਾ ਵਿੱਚ ਰੱਖਾਂਗਾ
Advertisement
Article Detail0/zeephh/zeephh2195025

Anandpur Sahib: ਮਲਵਿੰਦਰ ਕੰਗ ਨੇ ਚੋਣ ਮੁਹਿੰਮ ਦਾ ਆਗਾਜ਼ ਕੀਤਾ; ਬੋਲੇ- ਪੰਜਾਬ ਦੀ ਅਵਾਜ਼ ਲੋਕ ਸਭਾ ਵਿੱਚ ਰੱਖਾਂਗਾ

Anandpur Sahib: ਲੋਕ ਸਭਾ ਉਮੀਦਵਾਰ ਮਲਵਿੰਦਰ ਕੰਗ ਨੇ ਕਿਹਾ ਕਿ ਅੱਜ ਉਹ ਇਤਿਹਾਸਿਕ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਰਹੇ ਹਨ।

Anandpur Sahib: ਮਲਵਿੰਦਰ ਕੰਗ ਨੇ ਚੋਣ ਮੁਹਿੰਮ ਦਾ ਆਗਾਜ਼ ਕੀਤਾ; ਬੋਲੇ- ਪੰਜਾਬ ਦੀ ਅਵਾਜ਼ ਲੋਕ ਸਭਾ ਵਿੱਚ ਰੱਖਾਂਗਾ

 

Anandpur Sahib(Bimal Sharma): ਲੋਕ ਸਭਾ ਸੀਟ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਮਲਵਿੰਦਰ ਸਿੰਘ ਕੰਗ ਨੂੰ ਅਪਣਾ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਮਲਵਿੰਦਰ ਕੰਗ ਵਲੋਂ ਰਸਮੀ ਤੌਰ 'ਤੇ ਆਪਣੇ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਮੰਦਿਰ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਹਰਜੋਤ ਬੈਂਸ, ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ, ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਅਤੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਲੋਕ ਸਭਾ ਉਮੀਦਵਾਰ ਮਲਵਿੰਦਰ ਕੰਗ ਨੇ ਕਿਹਾ ਕਿ ਅੱਜ ਉਹ ਇਤਿਹਾਸਿਕ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਉਹ ਧਰਤੀ ਹੈ ਜਿਹੜੀ ਧਰਤੀ ਤੋ ਗੁਰੂ ਸਾਹਿਬ ਨੇ ਸਾਨੂੰ ਜੁਲਮ ਦੇ ਖਿਲਾਫ ਆਵਾਜ਼ ਚੁੱਕਣ ਤੇ ਲੜਨ ਦਾ ਫਰਮਾਨ ਦਿੱਤਾ ਸੀ। ਕੰਗ ਨੇ ਕਿਹਾ ਕਿ ਅੱਜ ਹਿੰਦੁਸਤਾਨ ਅੰਦਰ ਲੋਕਤੰਤਰ ਤੇ ਘੱਟ ਗਿਣਤੀਆਂ ਨੂੰ ਖਤਮ ਕਰਨ ਦੀ ਕਵਾਇਦ ਆਰੰਭੀ ਗਈ ਹੈ ਅਤੇ ਜਿਹੜੇ ਲੋਕ ਇਸ ਦੇ ਖਿਲਾਫ ਬੋਲਦੇ ਹਨ ਉਹਨਾਂ ਨੂੰ ਜੇਲ੍ਹ ਵਿੱਚ ਭੇਜਿਆ ਜਾਂਦਾ ਹੈ। ਉਹਨਾਂ ਕਿਹਾ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਚੌ ਮੁਖੀ ਵਿਕਾਸ ਲਈ ਪੁਰਜੋਰ ਮਿਹਨਤ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣਗੇ। 

ਉਨ੍ਹਾਂ ਨੇ ਕਿਹਾ ਕਿ ਪਿਛਲੇ ਮੈਂਬਰ ਪਾਰਲੀਮੈਂਟਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਬਾਕੀ ਦੀਆਂ ਪਾਰਟੀਆਂ ਨਾਲ ਸੰਬੰਧਿਤ ਮੈਂਬਰ ਪਾਰਲੀਮੈਂਟਾਂ ਵੱਲੋਂ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਅਤੇ ਇੱਥੋਂ ਦੇ ਲੋਕਾਂ ਨੂੰ ਅਣਗੌਲਿਆ ਗਿਆ, ਇਥੋਂ ਤੱਕ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਆਏ ਪੈਸੇ ਹੋਰ ਹਲਕਿਆਂ ਵਿੱਚ ਵਰਤੇ ਗਏ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਇਹ ਪਵਿੱਤਰ ਨਗਰੀ ਹੈ ਤੇ ਇਸ ਨਗਰੀ ਨਾਲ ਧਰੋ ਕਮਾਣ ਵਾਲਾ ਕਦੀ ਵੀ ਸਫਲ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਅੱਜ ਉਹ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ। 

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਨੂੰ ਜੀਐਸਟੀ ਦਾ ਪੈਸਾ ਨਹੀਂ ਦਿੱਤਾ ਜਾ ਰਿਹਾ, ਪੰਜਾਬ ਦੇ ਕਿਸਾਨਾਂ 'ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਸਾਰੇ ਵਿਸ਼ਿਆਂ 'ਤੇ ਦੇਸ਼ ਦੀ ਲੋਕ ਸਭਾ ਦੇ ਵਿੱਚ ਆਵਾਜ਼ ਉੱਠਣੀ ਚਾਹੀਦੀ ਹੈ। ਉਹ ਇਹਨਾਂ ਮੁੱਦਿਆਂ ਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਲੋਕ ਸਭਾ ਵਿੱਚ ਬੋਲਣਗੇ। 

ਇਸ ਮੌਕੇ ਮਲਵਿੰਦਰ ਸਿੰਘ ਕੰਗ ਨੇ ਮੰਤਰੀ ਹਰਜੋਤ ਬੈਂਸ ਵੱਲੋਂ ਇਲਾਕੇ ਵਿੱਚ ਤੇ ਸੂਬੇ ਅੰਦਰ ਸਿੱਖਿਆ ਦੇ ਖੇਤਰ ਦੇ ਵਿੱਚ ਲਿਆਂਦੀ ਕ੍ਰਾਂਤੀ ਤੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਮੱਥਾ ਟੇਕਣਾ ਉਹਨਾਂ ਵਿੱਚ ਕੰਮ ਕਰਨ ਦਾ ਜਜ਼ਬਾ ਹੈ, ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਲੀਡਰਸ਼ਿਪ ਹੇਠ ਪੰਜਾਬ ਦੇ ਵਿੱਚ ਹੋਇਆ ਵਿਕਾਸ ਲੋਕਾਂ ਨੂੰ ਨਜ਼ਰੀ ਪੈ ਰਿਹਾ ਹੈ ਤੇ ਇਸ ਦੇ ਸਾਰਥਕ ਨਤੀਜੇ ਲੋਕ ਸਭਾ ਚੋਣਾਂ ਦੇ ਵਿੱਚ ਵੀ ਦੇਖਣ ਨੂੰ ਮਿਲਣਗੇ।

ਮੰਤਰੀ ਹਰਜੋਤ ਬੈਂਸ ਨੇ ਜਿੱਥੇ ਮਲਵਿੰਦਰ ਸਿੰਘ ਕੰਗ ਨੂੰ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਪੁੱਜਣ ਤੇ ਸਵਾਗਤ ਕੀਤਾ ਉੱਥੇ ਹੀ ਉਹਨਾਂ ਕਿਹਾ ਕਿ ਮਲਵਿੰਦਰ ਸਿੰਘ ਕੰਗ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਵਿੱਚੋਂ ਸਭ ਤੋਂ ਵੱਧ ਵੋਟਾਂ ਲੈ ਕੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਜਿੱਤਣਗੇ ਅਤੇ ਭਾਰਤ ਲੋਕ ਸਭਾ ਦੇ ਵਿੱਚ ਅਨੰਦਪੁਰ ਸਾਹਿਬ ਦੀ ਪ੍ਰਤਿਨਿਤਾ ਕਰਨਗੇ।

Trending news