Ludhiana News: ਨਗਰ ਨਿਗਮ ਲੁਧਿਆਣਾ ਦੇ ਕਰਚਾਰੀਆਂ ਨੇ ਅੱਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ
Advertisement

Ludhiana News: ਨਗਰ ਨਿਗਮ ਲੁਧਿਆਣਾ ਦੇ ਕਰਚਾਰੀਆਂ ਨੇ ਅੱਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ

Ludhiana News: ਨਗਰ ਨਿਗਮ ਵੱਲੋਂ ਕਈ ਮਹੀਨਿਆਂ ਤੋਂ ਲਟਕਦੀਆਂ ਤਨਖਾਹਾਂ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਦਰਜਾ ਚਾਰ ਮੁਲਾਜ਼ਮਾਂ ਨੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

Ludhiana News: ਨਗਰ ਨਿਗਮ ਲੁਧਿਆਣਾ ਦੇ ਕਰਚਾਰੀਆਂ ਨੇ ਅੱਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ

Ludhiana News (Tarsem Lal Bhardwaj)ਲੁਧਿਆਣਾ ਨਗਰ ਨਿਗਮ ਦੇ ਬਾਹਰ ਦਰਜ ਚਾਰ ਮੁਲਾਜ਼ਮਾਂ ਨੇ ਅਰਧ ਨਗਨ ਹੋ ਕੇ ਰੋਸ ਪ੍ਰਦਰਸ਼ਨ ਨਗਰ ਨਿਗਮ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਨਗਰ ਨਿਗਮ ਵੱਲੋਂ ਕਈ ਮਹੀਨਿਆਂ ਤੋਂ ਲਟਕਦੀਆਂ ਤਨਖਾਹਾਂ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਦਰਜਾ ਚਾਰ ਮੁਲਾਜ਼ਮਾਂ ਨੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਨੂੰ ਲੈ ਕੇ ਕਰਮਚਾਰੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਮਹੀਨੇ ਤੋਂ ਉਨ੍ਹਾਂ ਨੂੰ ਨਗਰ ਨਿਗਮ ਵੱਲੋਂ ਤਨਖਾਹ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਦੇ ਘਰ ਦੇ ਹਾਲਤ ਬਹੁਤ ਖਰਾਬ ਹੋ ਚੁੱਕੇ ਹਨ। ਉਨ੍ਹਾਂ ਦੇ ਘਰ ਵਿੱਚ ਨਾ ਰਾਸ਼ਨ ਹੈ ਨਾ ਹੀ ਬੱਚਿਆ ਦੀ ਫੀਸ ਜਮ੍ਹਾ ਕਰਵਾਉਣ ਦੇ ਲਈ ਪੈਸੇ ਹਨ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਜਿਉਣਾ ਦੁੱਭਰ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਮਜ਼ਬੂਰ ਹੋਕੇ ਅੱਜ ਪ੍ਰਦਰਸ਼ਨ ਕੀਤਾ ਹੈ। ਮੁਲਾਜ਼ਮਾ ਨੇ ਕਿਹਾ ਕਿਹਾ ਕਿ ਉਹ ਕਾਫੀ ਦਿਨਾਂ ਤੋਂ ਅਧਿਕਾਰੀਆਂ ਨੂੰ ਤਨਖਾਹ ਨਾ ਮਿਲਣ ਸਬੰਧੀ ਦੱਸ ਚੁੱਕੇ ਨੇ ਪਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ।

ਉਨ੍ਹਾਂ ਦਾ ਕਹਿਣਾ ਹੈ ਕਿ ਤਨਖਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੇ 5 ਫਰਵਰੀ ਨੂੰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ। ਇਸ ਪੱਤਰ ਵਿੱਚ ਇੱਕ ਹਫ਼ਤੇ ਵਿੱਚ ਤਨਖਾਹ ਜਾਰੀ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਕਰਕੇ ਅੱਜ ਉਹ ਨਗਰ ਨਿਗਮ ਜੋਨ-ਏ ਬਾਹਰ ਪ੍ਰਦਰਸ਼ਨ ਕਰ ਰਹੇ ਹਨ। 

ਇਹ ਵੀ ਪੜ੍ਹੋ: Ashish Mishra News: ਕਿਸਾਨਾਂ ਦੀ ਦਿੱਲੀ ਕੂਚ ਵਿਚਾਲੇ ਵੱਡੀ ਖ਼ਬਰ; ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 'ਚ ਕੀਤਾ ਵਾਧਾ

ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਸੁਣਨ ਲਈ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਦਾ ਮੰਗ ਪੱਤਰ ਲਿਆ ਅਤੇ ਕਿਹਾ ਕਿ ਜਲਦੀ ਉਨ੍ਹਾਂ ਦੀ ਤਨਖਾਹ ਕਰਮਚਾਰੀਆਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।

ਮੌਕੇ 'ਤੇ ਪਹੁੰਚੇ ਪੁਲਿਸ ਨੇ ਅਧਿਕਾਰੀਆਂ ਨੇ ਕਿਹਾ ਕਿ ਉਹਨਾਂ ਵੱਲੋਂ ਕਾਨੂੰਨ ਵਿਵਸਥਾ ਬਣਾਈ ਗਈ ਅਤੇ ਅੱਧ ਨਗਨ ਹੋ ਕੇ ਪ੍ਰਦਰਸ਼ਨ ਕਰਨ ਵਾਲਿਆ ਦੀ ਮੀਟਿੰਗ ਨਗਰ ਨਿਗਮ ਦੇ ਅਧਿਕਾਰੀਆਂ ਨੇ ਕਰਵਾ ਦਿੱਤੀ ਗਈ ਹੈ ਅਤੇ ਹੁਣ ਮਾਹੌਲ ਸ਼ਾਂਤੀਪੂਰਨ ਹੈ।

ਇਹ ਵੀ ਪੜ੍ਹੋ: Punjab Kisan Andolan: ਡੱਲੇਵਾਲ ਦਾ ਵੱਡਾ ਬਿਆਨ- ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਵਾਲੀ ਨਹੀਂ

Trending news