Amritsar News: ਅੰਮ੍ਰਿਤਸਰ 'ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਜਾਣੋ ਕਾਰਨ
Advertisement
Article Detail0/zeephh/zeephh1843051

Amritsar News: ਅੰਮ੍ਰਿਤਸਰ 'ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਜਾਣੋ ਕਾਰਨ

Amritsar News: ਪੁਲਿਸ ਹੁਣ ਆਸ-ਪਾਸ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ, ਤਾਂ ਜੋ ਕਾਤਲਾਂ ਦਾ ਕੋਈ ਸੁਰਾਗ ਮਿਲ ਸਕੇ। ਇਸ ਦੇ ਨਾਲ ਹੀ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਰਾਤ ਨੂੰ ਮੌਕੇ ’ਤੇ ਪਹੁੰਚ ਗਏ।

 

Amritsar News: ਅੰਮ੍ਰਿਤਸਰ 'ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਜਾਣੋ ਕਾਰਨ

Amritsar News: ਪੰਜਾਬ ਵਿੱਚ ਕਤਲ, ਅਪਰਾਧ ਦਿਨੋ- ਦਿਨ ਵਧਦਾ ਜਾ ਰਿਹਾ ਹੈ। ਆਏ ਦਿਨ ਫਾਇਰਿੰਗ ਲੜਾਈ ਨਾਲ ਜੁੜੇ ਮਾਮਲੇ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ। ਦੱਸ ਦਈਏ ਕਿ ਅੰਮ੍ਰਿਤਸਰ 'ਚ ਦੇਰ ਰਾਤ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਪੁਲਿਸ ਹੁਣ ਆਸ-ਪਾਸ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ, ਤਾਂ ਜੋ ਕਾਤਲਾਂ ਦਾ ਕੋਈ ਸੁਰਾਗ ਮਿਲ ਸਕੇ। ਇਸ ਦੇ ਨਾਲ ਹੀ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਰਾਤ ਨੂੰ ਮੌਕੇ ’ਤੇ ਪਹੁੰਚ ਗਏ।

ਇਹ  ਵੀ ਪੜ੍ਹੋ: Chandigarh Police Bharti 2023: ਚੰਡੀਗੜ੍ਹ ਪੁਲਿਸ 'ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, ਅੱਜ ਹੋਣ ਜਾ ਰਹੀ ਹੈ ਪ੍ਰੀਖਿਆ

ਇਹ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਹੈ। ਮ੍ਰਿਤਕ ਦੀ ਪਛਾਣ ਰਵੀ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਰਾਤ ਕਰੀਬ 8.45 ਵਜੇ ਰਵੀ ਕਟਿੰਗ ਕਰਵਾਉਣ ਲਈ ਜੰਡਿਆਲਾ ਦੇ ਸ਼ੇਖਪੁਰਾ ਇਲਾਕੇ ਵਿੱਚ ਸਥਿਤ ਬ੍ਰਾਂਡ ਕੱਟ ਸੈਲੂਨ ਵਿੱਚ ਗਿਆ। ਇੱਥੇ ਗੋਲੀਬਾਰੀ ਕਰਨ ਵਾਲੇ 2 ਮੁਲਜ਼ਮ ਪਹਿਲਾਂ ਹੀ ਦੁਕਾਨ ਵਿੱਚ ਮੌਜੂਦ ਸਨ। ਦੋਵਾਂ ਦੇ ਹੱਥਾਂ ਵਿੱਚ ਹਥਿਆਰ ਸਨ। ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਕਰੀਬ 6 ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਦੋਸ਼ੀ ਉਥੋਂ ਭੱਜਣ 'ਚ ਕਾਮਯਾਬ ਹੋ ਗਿਆ।

ਇਹ  ਵੀ ਪੜ੍ਹੋ: Himachal Pradesh Weather News: ਹਿਮਾਚਲ 'ਚ 2 ਗਰਭਵਤੀ ਔਰਤਾਂ ਨੂੰ ਕੀਤਾ ਗਿਆ ਏਅਰਲਿਫਟ, ਮੰਡੀ ਦੇ ਹਸਪਤਾਲ ਪਹੁੰਚਾਇਆ

ਕੁਝ ਹੀ ਮਿੰਟਾਂ ਵਿੱਚ ਹੀ ਸਾਰਾ ਸੈਲੂਨ ਖੂਨ ਨਾਲ ਭਰ ਗਿਆ। ਜਿਸ ਤੋਂ ਬਾਅਦ ਸਾਰਿਆਂ ਨੇ ਤੁਰੰਤ ਰਵੀ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ’ਤੇ ਪੁੱਜੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੰਭਾਵਨਾ ਹੈ ਕਿ ਹਮਲਾਵਰ ਮ੍ਰਿਤਕ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਹੋ ਸਕਦਾ ਹੈ ਕਿ ਉਨ੍ਹਾਂ ਨੇ ਉਸ ਨੂੰ ਫੋਨ ’ਤੇ ਬੁਲਾਇਆ ਹੋਵੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਮਲਾਵਰਾਂ ਬਾਰੇ ਸੁਰਾਗ ਹਾਸਲ ਕਰਨ ਲਈ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

Trending news