Punjab Cabinet Meeting- 300 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ 'ਤੇ ਲੱਗੀ ਕੈਬਨਿਟ ਦੀ ਮੋਹਰ
Advertisement
Article Detail0/zeephh/zeephh1246481

Punjab Cabinet Meeting- 300 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ 'ਤੇ ਲੱਗੀ ਕੈਬਨਿਟ ਦੀ ਮੋਹਰ

ਪੰਜਾਬ ਦੇ ਕਰੀਬ 73 ਲੱਖ ਘਰੇਲੂ ਬਿਜਲੀ ਖਪਤਕਾਰਾਂ ਵਿੱਚੋਂ 61 ਲੱਖ ਨੂੰ ਇਸ ਸਕੀਮ ਦਾ ਸਿੱਧਾ ਲਾਭ ਮਿਲੇਗਾ। ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਇਸ ਫੈਸਲੇ ਤਹਿਤ ਚੱਲ ਰਹੇ ਵਿੱਤੀ ਵਰ੍ਹੇ ਦੌਰਾਨ ਸਰਕਾਰ ’ਤੇ ਬਿਜਲੀ ਸਬਸਿਡੀ ਤਹਿਤ 6947 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। 

Punjab Cabinet Meeting- 300 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ 'ਤੇ ਲੱਗੀ ਕੈਬਨਿਟ ਦੀ ਮੋਹਰ

ਚੰਡੀਗੜ:  ਪੰਜਾਬ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲੀ ਵਾਰ ਕੈਬਨਿਟ ਦੀ ਮੀਟਿੰਗ ਹੋਈ। ਮੰਤਰੀ ਮੰਡਲ ਨੇ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦੇ ਫੈਸਲੇ 'ਤੇ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

 

ਉਨ੍ਹਾਂ ਟਵੀਟ ਕੀਤਾ ਕਿ 'ਅਸੀਂ ਪੰਜਾਬ ਦੇ ਲੋਕਾਂ ਨੂੰ ਵੱਡੀ ਗਾਰੰਟੀ ਦਿੱਤੀ ਸੀ ਕਿ ਅਸੀਂ ਸਰਕਾਰ ਬਣਦੇ ਹੀ 300 ਯੂਨਿਟ ਬਿਜਲੀ ਮੁਫ਼ਤ ਦੇਵਾਂਗੇ। ਸਰਕਾਰ ਦੇ ਇਸ ਫੈਸਲੇ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਹਰ ਬਿੱਲ 'ਤੇ 600 ਯੂਨਿਟ ਬਿਜਲੀ ਮੁਆਫ਼ ਹੋਵੇਗੀ। ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ। ਅਸੀਂ ਉਹੀ ਕਰਦੇ ਹਾਂ ਜੋ ਅਸੀਂ ਕਹਿੰਦੇ ਹਾਂ।'

 

61 ਲੱਖ ਲੋਕਾਂ ਨੂੰ ਮਿਲੇਗਾ ਲਾਭ

ਪੰਜਾਬ ਦੇ ਕਰੀਬ 73 ਲੱਖ ਘਰੇਲੂ ਬਿਜਲੀ ਖਪਤਕਾਰਾਂ ਵਿੱਚੋਂ 61 ਲੱਖ ਨੂੰ ਇਸ ਸਕੀਮ ਦਾ ਸਿੱਧਾ ਲਾਭ ਮਿਲੇਗਾ। ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਇਸ ਫੈਸਲੇ ਤਹਿਤ ਚੱਲ ਰਹੇ ਵਿੱਤੀ ਵਰ੍ਹੇ ਦੌਰਾਨ ਸਰਕਾਰ ’ਤੇ ਬਿਜਲੀ ਸਬਸਿਡੀ ਤਹਿਤ 6947 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਮੁਫਤ ਬਿਜਲੀ ਲਈ ਨਿਰਧਾਰਤ ਸ਼ਰਤਾਂ ਅਨੁਸਾਰ ਆਮ ਵਰਗ ਦੇ ਲੋਕਾਂ ਨੂੰ ਦੋ ਮਹੀਨਿਆਂ ਵਿਚ 600 ਯੂਨਿਟ ਮੁਫਤ ਬਿਜਲੀ ਮਿਲੇਗੀ।

 

ਕੁਝ ਸ਼ਰਤਾਂ ਹੋਣਗੀਆਂ ਲਾਗੂ

ਜੇਕਰ ਇਹ ਇਕ ਯੂਨਿਟ ਤੋਂ ਵੀ ਵੱਧ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਇਕ ਕਿਲੋਵਾਟ ਲੋਡ ਕੁਨੈਕਸ਼ਨ ਤੱਕ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਦਿੱਤੀ ਜਾਵੇਗੀ। ਜੇਕਰ ਉਹ ਇਸ ਤੋਂ ਵੱਧ ਖਰਚ ਕਰਦੇ ਹਨ ਤਾਂ ਉਨ੍ਹਾਂ ਨੂੰ 600 ਯੂਨਿਟਾਂ ਤੋਂ ਬਾਅਦ ਯੂਨਿਟਾਂ ਦਾ ਬਿੱਲ ਦੇਣਾ ਪਵੇਗਾ। ਹਾਲਾਂਕਿ ਐਸ. ਸੀ. ਸ਼੍ਰੇਣੀ ਦੇ ਖਪਤਕਾਰ ਜੋ ਆਮਦਨ ਕਰ ਦਾਤਾ ਹਨ ਨੂੰ 600 ਯੂਨਿਟ ਤੋਂ ਵੱਧ ਬਿਜਲੀ ਖਰਚ ਕਰਨ 'ਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

 

ਵਿਧਾਨ ਸਭਾ ਚੋਣਾਂ ਵਿਚ ਕੀਤਾ ਵਾਅਦਾ ਕੀਤਾ ਪੂਰਾ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਇਸ ਐਲਾਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਪਰ ਆਖਰਕਾਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦਾ ਫੈਸਲਾ ਕਰ ਲਿਆ ਹੈ। ਜਿਸ ਤਹਿਤ ਹੁਣ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ।

 

ਦਿੱਲੀ ਤੋਂ ਮੁਫਤ ਬਿਜਲੀ ਦੀ ਸ਼ੁਰੂਆਤ ਹੋਈ

ਦਿੱਲੀ ਦੀ 'ਆਪ' ਦੀ ਅਗਵਾਈ ਵਾਲੀ ਕੇਜਰੀਵਾਲ ਸਰਕਾਰ ਲੋਕਾਂ ਨੂੰ 200 ਯੂਨਿਟ ਮੁਫਤ ਬਿਜਲੀ ਦਿੰਦੀ ਹੈ। ਜਦੋਂ ਕਿ ਰਾਜਧਾਨੀ ਦੇ ਲੋਕਾਂ ਨੂੰ 400 ਯੂਨਿਟ ਤੱਕ ਅੱਧੀ ਕੀਮਤ ਦੀ ਛੋਟ ਦਿੱਤੀ ਜਾਂਦੀ ਹੈ। ਦਿੱਲੀ ਵਿੱਚ ਕਈ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿੱਥੇ ਮੁਫਤ ਬਿਜਲੀ ਸਕੀਮ ਦੀ ਕਾਫੀ ਚਰਚਾ ਹੈ।

 

 

 

Trending news