Punjab news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਵਿੱਚ ਸਨਅਤ ਤੇ ਸਨਅਤਕਾਰਾਂ ਲਈ ਸੁਖਾਵੇਂ ਮਾਹੌਲ ਕਰਨ ਲਈ ਉਦਯੋਗਪਤੀਆਂ ਤੋਂ ਸੁਝਾਅ ਮੰਗੇ ਹਨ।
Trending Photos
Punjab news: ਪੰਜਾਬ ਸਰਕਾਰ ਨੇ ਪੰਜਾਬ ਵਿੱਚ ਸਨਅਤ ਲਈ ਸੁਖਾਵੇਂ ਮਾਹੌਲ ਲਈ ਆਪਣੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਾਫੀ ਸਹੂਲਤਾਂ ਦਿੱਤੀਆਂ ਹਨ। ਹੁਣ ਸਰਕਾਰ ਪੰਜਾਬ ਵਿੱਚ ਸਨਅਤ ਦੇ ਮਾਹੌਲ ਨੂੰ ਬਿਹਤਰ ਕਰਨ ਲਈ ਕਦਮ ਪੁੱਟ ਰਹੀ ਹੈ। ਮੁੱਖ ਮੰਤਰੀ ਨੇ ਸਨਅਤਕਾਰਾਂ ਕੋਲੋਂ ਪੰਜਾਬ ਵਿੱਚ ਉਦਯੋਗ ਨੂੰ ਬਿਹਤਰ ਕਰਨ ਲਈ ਸੁਝਾਅ ਮੰਗੇ ਹਨ। ਇਸ ਲਈ ਉਨ੍ਹਾਂ ਨੇ ਵਟਸਐਪ ਅਤੇ ਈਮੇਲ ਨੰਬਰ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਬਾਈਲ ਨੰਬਰ 8194891948 ਅਤੇ ਈਮੇਲ punjabconsultation@gmail.com ਉਤੇ ਉਦਯੋਗਪਤੀ ਆਪਣੇ ਸੁਝਾਅ ਦੇ ਸਕਦੇ ਹਨ।
ਇਹ ਵੀ ਪੜ੍ਹੋ : Ludhiana Triple Murder case: ਲੁਧਿਆਣਾ ਪੁਲਿਸ ਨੇ 12 ਘੰਟਿਆਂ 'ਚ ਸੁਲਝਾਇਆ ਤੀਹਰਾ ਕਤਲ ਮਾਮਲਾ, ਜਾਣੋ ਕੌਣ ਸੀ ਕਾਤਲ
ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਅਸੀਂ ਬਿਜਲੀ, ਆਮ ਆਦਮੀ ਕਲੀਨਿਕ ਤੇ ਨਹਿਰੀ ਪਾਣੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ ਸਨ। ਜਿਨ੍ਹਾਂ ਦੇ ਬਿਹਤਰੀਨ ਸਿੱਟੇ ਨਿਕਲੇ ਤੇ ਕਾਫੀ ਚੰਗੇ ਸੁਝਾਅ ਆਏ ਹਨ। ਉਨ੍ਹਾਂ ਸੁਝਾਵਾਂ ਮੁਤਾਬਕ ਹੀ ਫੈਸਲੇ ਲਾਗੂ ਕੀਤੇ ਗਏ ਹਨ, ਜਿਸ ਕਾਰਨ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਆਮ ਆਦਮੀ ਕਲੀਨਿਕਾਂ 'ਚ ਹਜ਼ਾਰਾਂ ਲੋਕ ਇਲਾਜ ਕਰਵਾ ਚੁੱਕੇ ਹਨ, ਜਦਕਿ 35-40 ਸਾਲ ਮਗਰੋਂ ਨਹਿਰਾਂ ਦਾ ਪਾਣੀ ਲੋਕਾਂ ਦੇ ਖੇਤਾਂ ਤੱਕ ਪੁੱਜਿਆ ਹੈ। ਮਾਨ ਨੇ ਕਿਹਾ ਕਿ ਆਉਣ ਵਾਲੇ ਸੁਝਾਵਾਂ ਅਨੁਸਾਰ ਹੀ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਨਾਲ ਪੰਜਾਬ 'ਚ ਸਨਅਤ ਆਵੇਗਾ ਤੇ ਸੂਬੇ ਦੇ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮਿਲ ਸਕੇਗਾ।
ਇਹ ਵੀ ਪੜ੍ਹੋ : Panipat Encounter: ਐਨਕਾਊਂਟਰ 'ਚ ਮਾਰਿਆ ਗਿਆ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਆਰੋਪੀ ਪ੍ਰਿਅਵਰਤ ਫੌਜੀ ਦਾ ਭਰਾ!