Ferozepur Heroine Drugs News: ਦੋ ਸ਼ੱਕੀ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਦੋ ਕਿੱਲੋ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐਨ.ਡੀ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ।
Trending Photos
Punjab's Ferozepur Heroine Drugs News: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ.ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੱਖੂ ਨੇੜੇ ਇੱਕ ਮੋਟਰਸਾਈਕਲ 'ਤੇ ਦੋ ਨਸ਼ਾ ਤਸਕਰ ਸਵਾਰ ਹੋ ਕੇ ਆ ਰਹੇ ਹਨ ਅਤੇ ਉਹ ਕਿਸੇ ਦੀ ਉਡੀਕ ਕਰ ਰਹੇ ਹਨ।
ਇਸ ਦੌਰਾਨ ਮੱਖੂ ਪੁਲਿਸ ਵੱਲੋਂ ਦੋ ਸ਼ੱਕੀ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਦੋ ਕਿੱਲੋ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐਨ.ਡੀ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ। ਹੁਣ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਤੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸਨ ਅਤੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ।
ਇਹ ਵੀ ਪੜ੍ਹੋ: Khalistan news: ਖਾਲਿਸਤਾਨੀ ਆਗੂ ਕਰਨਵੀਰ ਸਿੰਘ ਦੇ ਖਿਲਾਫ ਇੰਟਰਪੋਲ ਨੇ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ