Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ
Advertisement
Article Detail0/zeephh/zeephh1786143

Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Gurdaspur Flood News: ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 'ਤੇ ਦਿੱਤੀ ਜਾ ਸਕਦੀ ਹੈ।

Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Punjab's Gurdaspur Ujh river water level news today: ਪਹਾੜੀ ਖੇਤਰਾਂ ਵਿੱਚ ਹੋ ਰਹੇ ਲਗਾਤਾਰ ਭਾਰੀ ਮੀਂਹ ਦੇ ਕਰਕੇ ਦਰਿਆਵਾਂ ਅਤੇ ਨਾਲਿਆਂ 'ਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਜਿਸ ਦੇ ਤਹਿਤ ਅੱਜ ਯਾਨੀ ਬੁੱਧਵਾਰ ਸਵੇਰੇ ਮੁੜ ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ।  

ਇਸ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ ਜਿਸਦੇ ਅੱਜ ਸਵੇਰੇ 8:00 ਵਜੇ ਦੇ ਕਰੀਬ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਉਣ ਦੇ ਆਸਾਰ ਸਨ ਅਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ ਦੁਪਹਿਰ 10:00 ਵਜੇ ਧਰਮਕੋਟ ਪੱਤਣ ਤੱਕ ਪਹੁੰਚਣ ਦੇ ਅਸਰ ਜਤਾਏ ਗਏ ਹਨ।  

ਇਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਪਾਣੀ ਬਾਅਦ ਵਿੱਚ ਡੇਰਾ ਬਾਬਾ ਨਾਨਕ ਦੇ ਘੋਨੇਵਾਲ ਤੱਕ ਪਹੁੰਚ ਜਾਵੇਗਾ। ਇਸੇ ਤਰ੍ਹਾਂ ਪਠਾਨਕੋਟ ਵਿੱਚ ਵੀ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ।  2 ਲੱਖ 60 ਹਜ਼ਾਰ ਕਿਊਸਕ ਪਾਣੀ ਤੋਂ ਬਾਅਦ ਰਾਵੀ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਪ੍ਰਸ਼ਾਸਨ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਕਰਕੇ ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ 'ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਦੂਰ ਰਹਿਣ ਅਤੇ ਆਪਣੇ ਜਾਨਵਰਾਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਲੈ ਜਾਣ। 

ਉਨ੍ਹਾਂ ਅੱਗੇ ਦੱਸਿਆ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 'ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਦੱਸ ਦਈਏ ਕਿ ਉਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਯਾਨੀ ਬੁੱਧਵਾਰ ਨੂੰ ਸਰਹੱਦੀ ਖੇਤਰ ਦੇ ਬਮਿਆਲ ਬਲਾਕ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਆਏ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਹਦਾਇਤ ਵੀ ਦਿੱਤੀ ਜਾ ਰਹੀ ਹੈ ਕਿ ਕੋਈ ਵੀ ਵਿਅਕਤੀ ਉੱਜ ਦਰਿਆ ਦੇ ਕਿਨਾਰੇ ਨਾ ਆਉਣ। 

ਜ਼ੀ ਮੀਡੀਆ ਦੀ ਟੀਮ ਨੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪੱਤਣ ਧਰਮਕੋਟ ਰੰਧਾਵਾ ਵਿੱਚ ਰਾਵੀ ਦਰਿਆ ਉੱਤੇ ਪਹੁੰਚ ਕੇ ਜਾਇਜ਼ਾ ਲਿਆ ਤਾਂ ਉਥੇ ਲੋਕਾਂ ਨਾਲ ਜਦ ਗੱਲਬਾਤ ਕੀਤੀ ਤਾਂ ਉਹਨਾਂ ਦਾ ਕਹਿਣ ਸੀ ਕਿ ਰਾਵੀ ਦੇ ਆਸ ਪਾਸ ਵਸਦੇ 20 ਤੋਂ 25 ਪਿੰਡਾਂ ਵਿੱਚ ਅਨਾਸਮੈਂਟ ਹੋ ਚੁੱਕੀ ਹੈ ਕਿ ਆਪਣੇ ਆਪ ਨੂੰ ਕਿਸੇ ਉੱਚੇ ਸਥਾਨ ਉੱਤੇ ਲੈ ਕੇ ਪਹੁੰਚ ਜਾਉਂ ਕਿਉਂਕਿ ਕਿਸੇ ਵੇਲੇ ਵੀ ਹੜ੍ਹ ਵਰਗੇ ਹਲਾਤ ਬਣ ਸਕਦੇ ਹਨ। ਉਹਨਾਂ ਕਿਹਾ ਕਿ ਜਦੋ ਵੀ ਰਾਵੀ ਦਰਿਆ ਵਿੱਚ ਪਾਣੀ ਦਾ ਲੈਵਲ ਵਧਦਾ ਹੈ ਤਾਂ ਇਹਦੇ ਨਾਲ ਲਗਦੇ ਪਿੰਡਾਂ ਵਿੱਚ ਹੜ੍ਹ ਵਰਗੇ ਹਲਾਤ ਬਣ ਜਾਂਦੇ ਹਨ। ਫਸਲਾਂ ਸਮੇਤ ਘਰ ਪਾਣੀ ਵਿੱਚ ਡੁੱਬ ਜਾਂਦੇ ਹਨ। ਉੱਥੇ ਹੀ ਬੀ ਐਸ ਐਫ ਦੀ ਬਚਾਉ ਦਲ ਦੀਆਂ ਟੀਮਾਂ ਵੀ ਚੌਕਸ ਨਜ਼ਰ ਆਈਆਂ ਹੈ।

ਇਹ ਵੀ ਪੜ੍ਹੋ: Punjab News: ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਵਿਧਾਇਕ ਰਾਣਾ ਇੰਦਰਪ੍ਰਤਾਪ ਨੇ ਖੁਦ ਵੱਲੋਂ ਤੋੜੇ ਬੰਨ੍ਹ ਨੂੰ ਮੁੜ ਜੋੜਨਾ ਕੀਤਾ ਸ਼ੁਰੂ

(For more news apart from Punjab's Gurdaspur Ujh river water level news, stay tuned to Zee PHH)

Trending news