Punjab Weather News: ਪੰਜਾਬ 'ਚ ਗਰਮੀ ਕਾਰਨ ਜਨ ਜੀਵਨ ਪ੍ਰਭਾਵਿਤ; ਸੜਕਾਂ ਉਤੇ ਪਸਰੀ ਸੁੰਨ
Advertisement
Article Detail0/zeephh/zeephh2254064

Punjab Weather News: ਪੰਜਾਬ 'ਚ ਗਰਮੀ ਕਾਰਨ ਜਨ ਜੀਵਨ ਪ੍ਰਭਾਵਿਤ; ਸੜਕਾਂ ਉਤੇ ਪਸਰੀ ਸੁੰਨ

Punjab Weather News:  ਪੰਜਾਬ ਵਿੱਚ ਸੂਰਜ ਦੀ ਤਪਸ਼ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਪਮਾਨ ਵਧਣ ਕਾਰਨ ਪੁਰਾਣੇ ਸਭ ਰਿਕਾਰਡ ਟੁੱਟ ਰਹੇ ਹਨ।

Punjab Weather News: ਪੰਜਾਬ 'ਚ ਗਰਮੀ ਕਾਰਨ ਜਨ ਜੀਵਨ ਪ੍ਰਭਾਵਿਤ; ਸੜਕਾਂ ਉਤੇ ਪਸਰੀ ਸੁੰਨ

Punjab Weather News:  ਪੰਜਾਬ ਵਿੱਚ ਸੂਰਜ ਦੀ ਤਪਸ਼ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਪਮਾਨ ਵਧਣ ਕਾਰਨ ਪੁਰਾਣੇ ਸਭ ਰਿਕਾਰਡ ਟੁੱਟ ਰਹੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚ ਸਕੂਲ ਸਵੇਰੇ 7 ਵਜੇ ਤੋਂ 12 ਵਜੇ ਤੱਕ ਲੱਗਣਗੇ।

ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਰੱਖਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਨਹੀਂ ਮਿਲੇਗੀ।

ਨੌਪਟਾ 25 ਮਈ ਤੋਂ ਸ਼ੁਰੂ ਹੋਵੇਗਾ

ਪੰਜਾਬ ਵਿੱਚ ਨੌਟਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ ਅਤੇ ਅੱਗ ਉਗਲਣਾ ਸ਼ੁਰੂ ਕਰ ਦੇਵੇਗਾ। ਇਨ੍ਹਾਂ ਦਿਨਾਂ 'ਚ ਤਾਪਮਾਨ 'ਚ ਲਗਾਤਾਰ ਵਾਧਾ ਹੋਵੇਗਾ। ਨੌਟਪਾ 25 ਮਈ ਤੋਂ ਸ਼ੁਰੂ ਹੋਵੇਗਾ ਅਤੇ ਇਸ ਦਾ ਪ੍ਰਭਾਵ 2 ਜੂਨ ਤੱਕ ਰਹੇਗਾ। ਇਹ 9 ਦਿਨ ਸਭ ਤੋਂ ਗਰਮ ਰਹਿਣਗੇ। ਨੌਟਪਾ ਜੇਠ ਮਹੀਨੇ ਦੇ ਸ਼ੁਰੂ ਵਿੱਚ ਸ਼ੁਰੂ ਹੁੰਦਾ ਹੈ। ਹਾਲਾਂਕਿ ਨੌਟਪਾ 15 ਦਿਨਾਂ ਤੱਕ ਰਹਿੰਦਾ ਹੈ, ਪਰ ਪਹਿਲੇ 9 ਦਿਨ ਸਭ ਤੋਂ ਗਰਮ ਹੁੰਦੇ ਹਨ। ਇਸ ਕਾਰਨ ਇਸਨੂੰ ਨੌਟਪਾ ਕਿਹਾ ਜਾਂਦਾ ਹੈ।

ਰੈੱਡ ਅਲਰਟ ਜਾਰੀ

ਮੌਸਮ ਵਿਭਾਗ ਨੇ ਦਿੱਲੀ, ਹਰਿਆਣਾ, ਪੰਜਾਬ ਅਤੇ ਪੱਛਮੀ ਰਾਜਸਥਾਨ ਲਈ ਰੈਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਲੋਕਾਂ ਨੂੰ ਸਿਹਤ ਵੱਲ ਖਾਸ ਧਿਆਨ ਦੇਣ ਲਈ ਕਿਹਾ ਹੈ। ਇਸ ਨੇ ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਲਈ ਇੱਕ ਆਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ ਤੇ ਮੱਧ ਪ੍ਰਦੇਸ਼ ਵਿੱਚ ਘੱਟੋ-ਘੱਟ 20 ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ। ਦਿੱਲੀ ਦੇ ਮੁੰਗੇਸ਼ਪੁਰ ਵਿੱਚ 46.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਨਜਫਗੜ੍ਹ 46.7 ਡਿਗਰੀ ਸੈਲਸੀਅਸ ਪੀਤਮਪੁਰਾ 46.1 ਡਿਗਰੀ ਸੈਲਸੀਅਸ ਅਤੇ ਪੂਸਾ 46 ਡਿਗਰੀ ਸੈਲਸੀਅਸ। ਰਾਜਸਥਾਨ ਵਿੱਚ ਚਾਰ ਥਾਵਾਂ 'ਤੇ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ: ਜੈਸਲਮੇਰ (46.2), ਬਾੜਮੇਰ (46.9), ਗੰਗਾਨਗਰ (46.3) ਅਤੇ ਪਿਲਾਨੀ (46.3)।

ਇਹ ਵੀ ਪੜ੍ਹੋ : Election Commission Recovered: ਚੋਣ ਕਮਿਸ਼ਨ ਵੱਲੋਂ 8889 ਕਰੋੜ ਦੀ ਨਕਦੀ ਤੇ ਹੋਰ ਸਮਾਨ ਜ਼ਬਤ; ਇਨ੍ਹਾਂ 'ਚੋਂ 45 ਫ਼ੀਸਦੀ ਨਸ਼ੀਲੇ ਪਦਾਰਥ

Trending news