Ludhiana Crime News: ਫਿਲਹਾਲ ਪੁਲਿਸ ਮੁਲਾਜ਼ਮਾਂ ਵੱਲੋਂ ਸੁਮਨ ਦੇ ਪਤੀ ਨੂੰ ਧਮਕੀਆਂ ਦੇ ਕੇ ਭਜਾ ਦਿੱਤਾ ਗਿਆ ਹੈ ਅਤੇ ਸੁਮਨ ਖੁਦ ਜੇਰੇ ਇਲਾਜ ਹੈ।
Trending Photos
Punjab's Ludhiana Crime news: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਇੱਕ ਔਰਤ ਨੂੰ ਅੱਗ ਲਗਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਘਰੇਲੂ ਕਲੇਸ਼ ਕਾਰਨ ਵਾਪਰੀ ਹੈ। ਇਸ ਇੱਕ ਬਹੁਤ ਮੰਦਭਾਗੀ ਘਟਨਾ ਹੈ ਕਿ ਇੱਕ ਵਿਆਹੁਤਾ ਔਰਤ ਨੂੰ ਸਾੜ ਦਿੱਤਾ ਗਿਆ।
ਮਿਲੀ ਜਾਣਕਾਰੀ ਦੇ ਮੁਤਾਬਕ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਲੜਕੇ ਦੇ ਪਰਿਵਾਰ 'ਤੇ ਗੰਭੀਰ ਦੋਸ਼ ਲਗਾਏ ਗਏ ਹਨ। ਇਹ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ਦਾ ਦੱਸਿਆ ਜਾ ਰਿਹਾ ਹੈ ਕਿਉਂਕਿ ਅੱਗ ਲੱਗਣ ਕਾਰਨ, ਇੱਕ ਔਰਤ ਬੁਰੀ ਤਰ੍ਹਾਂ ਝੁਲਸ ਗਈ।
ਜ਼ਖਮੀ ਔਰਤ ਦੀ ਪਛਾਣ ਸੁਮਨ ਵਜੋਂ ਹੋਈ ਹੈ। ਔਰਤ ਅਤੇ ਉਸ ਦੇ ਮਾਤਾ-ਪਿਤਾ ਦਾ ਦੋਸ਼ ਹੈ ਕਿ ਜੇਠ, ਜੀਜਾ, ਅਤੇ ਭਰਜਾਈ ਵੱਲੋਂ ਉਸ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਦਿੱਤੀ ਗਈ। ਔਰਤ ਦੇ ਭਰਾ ਸੰਦੀਪ ਦੇ ਮੁਤਾਬਕ ਉਸ ਦੀ ਭੈਣ ਦੇ ਵਿਆਹ ਨੂੰ 5 ਸਾਲ ਹੋ ਚੁੱਕੇ ਹਨ ਅਤੇ ਉਸ ਦੇ ਦੋ ਬੱਚੇ ਵੀ ਹਨ।
ਮਿ੍ਤਕ ਦੇ ਪਰਿਵਾਰ ਵਾਲਿਆਂ ਦੇ ਮੁਤਾਬਕ ਪਹਿਲਾਂ ਵੀ ਉਨ੍ਹਾਂ ਦੀ ਲੜਕੀ ਦੀ ਕੁੱਟਮਾਰ ਕੀਤੀ ਜਾਂਦੀ ਸੀ ਪਰ ਉਹ ਹਮੇਸ਼ਾ ਹੀ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੀ ਸੀ।
ਪਰ ਹੁਣ ਹਰ ਹੱਦ ਪਾਰ ਕਰਕੇ ਉਨ੍ਹਾਂ ਦੀ ਧੀ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਿਲਹਾਲ ਉਹ ਸਿਵਲ ਹਸਪਤਾਲ ਨਾਲ ਸਬੰਧਤ ਥਾਣੇ ਵਿੱਚ ਪਹੁੰਚ ਕੇ ਪੁਲਿਸ ਨੂੰ ਬਿਆਨ ਦਰਜ ਕਰਵਾਉਣਗੇ ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।
ਫਿਲਹਾਲ ਪੁਲਿਸ ਮੁਲਾਜ਼ਮਾਂ ਵੱਲੋਂ ਸੁਮਨ ਦੇ ਪਤੀ ਨੂੰ ਧਮਕੀਆਂ ਦੇ ਕੇ ਭਜਾ ਦਿੱਤਾ ਗਿਆ ਹੈ ਅਤੇ ਸੁਮਨ ਖੁਦ ਜੇਰੇ ਇਲਾਜ ਹੈ।
ਇਹ ਵੀ ਪੜ੍ਰੋ: Ludhiana News: ਪੰਜਾਬੀਆਂ ਲਈ ਵੱਡੀ ਖ਼ਬਰ! ਜਲਦ ਲੁਧਿਆਣਾ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਵੀ ਸ਼ੁਰੂ ਹੋਣਗੀਆਂ ਉਡਾਣਾਂ
ਇਹ ਵੀ ਪੜ੍ਰੋ: Punjab News: ਰੂਪਨਗਰ ਦੇ ਵਿਧਾਇਕ 'ਤੇ ਲੱਗੇ ਦੁਰਵਿਵਹਾਰ ਕਰਨ ਦੇ ਇਲਜ਼ਾਮ, ਤਹਿਸੀਲਦਾਰ ਦਫ਼ਤਰ 'ਚ ਕਲਮ ਛੋੜ ਹੜਤਾਲ
ਇਹ ਵੀ ਪੜ੍ਰੋ: Manipur Incident news: ਮਣੀਪੁਰ ਹਾਦਸੇ ਦੇ ਖਿਲਾਫ ਯੂਥ ਕਾਂਗਰਸ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ
(For more news apart from Punjab's Ludhiana Crime news, stay tuned to Zee PHH)