Punjab News: ਲੁਧਿਆਣਾ 'ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼!
Advertisement
Article Detail0/zeephh/zeephh1758065

Punjab News: ਲੁਧਿਆਣਾ 'ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼!

 ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌੰਪ ਦਿੱਤੀ ਜਾਵੇਗੀ।

Punjab News: ਲੁਧਿਆਣਾ 'ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼!

Punjab News, Dead body found hanging on tree in Ludhiana: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਇੱਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕਦੀ ਹੋਈ ਮਿਲੀ ਹੈ। ਵਿਅਕਤੀ ਨੇ ਰੱਸੀ ਦੀ ਮਦਦ ਨਾਲ ਦਰੱਖਤ ਨਾਲ ਫਾਹਾ ਲੈ ਲਿਆ ਸੀ। ਫਿਲਹਾਲ ਪੁਲਿਸ ਨੇ ਅਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਪੰਜਾਬ ਵਿੱਚ ਆਏ ਦਿਨ ਕਤਲ, ਲੁੱਟਖੋਹ, ਚੋਰੀ ਦੀਆਂ ਵਾਰਦਾਤਾਂ ਹੋਣ ਦੀਆਂ ਖਬਰਾਂ ਆਮ ਹੀ ਦੇਖਣ ਨੂੰ ਮਿਲ ਰਹੀਆਂ ਹਨ। ਅੱਜ ਕੱਲ ਪੰਜਾਬ 'ਚ ਕਤਲ, ਸੁਸਾਈਡ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਸਾਮਣੇ ਆਇਆ ਹੈ ਲੁਧਿਆਣਾ 'ਚ ਜਿੱਥੇ ਇੱਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ। 

ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਵੱਲੋਂ ਰੱਸੀ ਦੀ ਮਦਦ ਨਾਲ ਦਰੱਖਤ ਨਾਲ ਫਾਹਾ ਲੈ ਲਿਆ ਗਿਆ ਸੀ। ਰਾਤ ਸਮੇਂ ਰੇਲਵੇ ਲਾਈਨ ਦੇ ਨੇੜਿਓਂ ਲੰਘ ਰਹੇ ਲੋਕਾਂ ਨੇ ਅਚਾਨਕ ਲਾਸ਼ ਨੂੰ ਦਰੱਖਤ ਨਾਲ ਲਟਕਦੀ ਦੇਖਿਆ ਤੇ ਰੌਲਾ ਮਚਾ ਦਿੱਤਾ। ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਲੁਧਿਆਣਾ GRP ਸਟੇਸ਼ਨ ਤੋਂ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ ਅਤੇ ਲੋਕਾਂ ਦੀ ਮਦਦ ਨਾਲ ਵਿਅਕਤੀ ਦੀ ਲਾਸ਼ ਨੂੰ ਦਰੱਖਤ ਤੋਂ ਉਤਾਰਿਆ ਗਿਆ।

ਇਹ ਵੀ ਪੜ੍ਹੋ: Punjab News: ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਛੇੜਛਾੜ ਦਾ ਮਾਮਲਾ ਦਰਜ!

ਦੱਸ ਦਈਏ ਕਿ ਮ੍ਰਿਤਕ ਵਿਅਕਤੀ ਦੀ ਜੇਬ 'ਚੋਂ ਇੱਕ ਬੱਸ ਦੀ ਟਿਕਟ ਮਿਲੀ ਹੈ, ਜੋ ਕਿ ਲੁਧਿਆਣਾ ਤੋਂ ਅੰਬਾਲਾ ਦੀ ਸੀ। ਹੁਣ ਤੱਕ ਪੁਲਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤਾ ਗਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਮੌਕੇ 'ਤੇ ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ 'ਚ ਪੁੱਛਗਿੱਛ ਕੀਤੀ ਗਈ ਪਰ ਉਕਤ ਵਿਅਕਤੀ ਦਾ ਕੋਈ ਪਤਾ ਨਹੀਂ ਲੱਗਾ।  ਪੁਲਿਸ ਨੇ ਅਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਪੁਲਿਸ ਦੇ ਅਨੁਸਾਰ ਲਾਸ਼ ਨੂੰ 72 ਘੰਟਿਆਂ ਤੱਕ ਪਛਾਣ ਲਈ ਰੱਖਿਆ ਜਾਵੇਗਾ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌੰਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Rahul Gandhi Latest News: ਅਚਾਨਕ ਮਕੈਨਿਕ ਦੀ ਦੁਕਾਨ 'ਤੇ ਬਾਈਕ ਰਿਪੇਅਰ ਕਰਦੇ ਨਜ਼ਰ ਆਏ ਰਾਹੁਲ ਗਾਂਧੀ, ਕਹੀ ਇਹ ਵੱਡੀ ਗੱਲ

(For more news apart from Dead body found hanging on tree in Punjabi's Ludhiana, stay tuned to Zee PHH)

Trending news