Mansa College Students Protest News: ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮਾਤਾ ਸੁੰਦਰੀ ਕਾਲਜ ਮਾਨਸਾ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਵਿਦਿਆਰਥਣਾਂ ਨੇ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।
Trending Photos
Mansa College Students Protest News: ਮਾਨਸਾ ਵਿਖੇ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣ ਵਲੋਂ ਕਾਲਜ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿੱਚ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਵਿਦਿਆਰਥਣਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਹੀ ਧਿਆਨ ਨਾ ਦਿੱਤਾ ਗਿਆ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮਾਤਾ ਸੁੰਦਰੀ ਕਾਲਜ ਮਾਨਸਾ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਵਿਦਿਆਰਥਣਾਂ ਨੇ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾ ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਨੇ ਕਿਹਾ ਕਿ ਕਾਲਜ ਦੇ ਵਿੱਚ ਉਹਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Punjab News: ਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ 'ਤੇ ਖੇਡ ਮੁਕਾਬਲੇ 'ਚੋਂ ਕੱਢਿਆ ਬਾਹਰ, SGPC ਨੇ ਕੀਤਾ ਵਿਰੋਧ
ਉਹਨਾਂ ਕਿਹਾ ਕਿ ਕਾਲਜ ਦੇ ਵਿਚ ਨਾ ਤਾਂ ਸਾਫ਼ ਪਾਣੀ ਦਾ ਪ੍ਰਬੰਧ ਹੈ ਅਤੇ ਨਾ ਹੀ ਵਾਸ਼ਰੂਮਾਂ ਦੀ ਸਫ਼ਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥਣਾਂ ਦੀ ਵੱਡੇ ਪੱਧਰ ਰਿਪੀਅਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੇਪਰ ਚੰਗੇ ਹੋਣ ਦੇ ਬਾਵਜੂਦ ਵੀ ਰੀਪੀਅਰ ਦਿੱਤੀ ਗਈ ਹੈ।
ਅੱਗੇ ਪੇਪਰਾਂ ਦੀ ਦੁਬਾਰਾ ਤੋੜੀ ਚੈਕਿੰਗ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਕਾਲਜ ਵੱਲੋਂ ਵਿਦਿਆਰਥਣਾਂ ਦੀ ਅਸੈਸਮੈਂਟ ਵੀ ਨਹੀਂ ਲਾਈ ਗਈ ਅਤੇ ਜੋ ਖਿਡਾਰੀ ਨਾਲ ਸਬੰਧਿਤ ਵਿਦਿਆਰਥਣਾਂ ਹਨ ਉਨ੍ਹਾਂ ਦੀ ਅਸੈਸਮੈਂਟ ਨਹੀਂ ਲਾਈ ਗਈ ਜਿਸ ਕਾਰਨ ਉਹਨਾਂ ਦੀ ਰਿਪੀਅਰ ਆਈ ਹੈ।
ਉਹਨਾਂ ਕਿਹਾ ਕਿ ਅੱਜ ਇਹਨਾਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਵਿਦਿਆਰਥਣਾਂ ਪੱਕੇ ਤੌਰ ਤੇ ਕਾਲਜ ਦੇ ਬਾਹਰ ਧਰਨਾ ਲਾਉਣ ਦੇ ਲਈ ਮਜਬੂਰ ਹੋਣੀਆਂ ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਤੁਰੰਤ ਕਾਲਜ ਵਿੱਚ ਵਿਦਿਆਰਥਣਾਂ ਨੂੰ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਮੰਗਾਂ ਨੂੰ ਹੱਲ ਕਰਵਾਇਆ ਜਾਵੇ।
(ਕੁਲਦੀਪ ਧਾਲੀਵਾਲ ਦੀ ਰਿਪੋਰਟ)