Punjab News: ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਪ੍ਰਾਪਰਟੀ ਰਜਿਸਟਰੇਸ਼ਨ ਦੌਰਾਨ ਲੋਕਾਂ ਨੂੰ ਮਿਲੇਗੀ ਇਹ ਸਹੂਲਤ
Advertisement
Article Detail0/zeephh/zeephh1909518

Punjab News: ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਪ੍ਰਾਪਰਟੀ ਰਜਿਸਟਰੇਸ਼ਨ ਦੌਰਾਨ ਲੋਕਾਂ ਨੂੰ ਮਿਲੇਗੀ ਇਹ ਸਹੂਲਤ

Punjab Update: ਇਸ ਸਬੰਧੀ ਪੱਤਰ ਵਿਸ਼ੇਸ਼ ਮੁੱਖ ਸਕੱਤਰ (ਮਾਲ-ਕਮ-ਵਿੱਤੀ ਕਮਿਸ਼ਨਰ ਮਾਲ), ਵੱਲੋਂ ਜਾਰੀ ਕੀਤਾ ਗਿਆ ਹੈ।

Punjab News: ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਪ੍ਰਾਪਰਟੀ ਰਜਿਸਟਰੇਸ਼ਨ ਦੌਰਾਨ ਲੋਕਾਂ ਨੂੰ ਮਿਲੇਗੀ ਇਹ ਸਹੂਲਤ

Punjab News Update: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਅਸ਼ਟਾਮ ਪੇਪਰ ਤੇ ਵਰਤੀ ਜਾਣ ਵਾਲੀ ਭਾਸ਼ਾ ਨੂੰ ਸੁਖਾਲਾ ਬਣਾਉਣ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 

ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿੱਚ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਸਰਲ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ। 

ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮਾਡਲ ਡੀਡ (Sale Deed} ਦੇ ਖਹੜੇ ਦੀ ਨਮੂਨਾ ਕਾਪੀ ਨਾਲ ਲੰਬੀ ਕਰਦੇ ਹੋਏ ਲਿਖਿਆ ਗਿਆ ਕਿ ਇਸ ਖਹੜੇ ਵਿੱਚ ਦਰਸਾਈ ਪੰਜਾਬੀ ਭਾਸ਼ਾ ਅਨੁਸਾਰ ਰਜਿਸਟਰੀਆਂ Sale Deed ਰਜਿਸਟਰ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਹੋਰ ਦਸਤਾਵੇਜਾਂ ਨੂੰ ਮਾਲ ਵਿਭਾਗ ਦੀ Official Web Portal e https://revenue.punjab.gov.in 'ਤੇ ਉਪਲੱਬਧ Templates ਅਨੁਸਾਰ ਰਜਿਸਟਰ ਕੀਤਾ ਜਾਵੇ।

ਦੱਸ ਦਈਏ ਕਿ ਇਹ ਪੱਤਰ ਵਿਸ਼ੇਸ਼ ਮੁੱਖ ਸਕੱਤਰ (ਮਾਲ-ਕਮ-ਵਿੱਤੀ ਕਮਿਸ਼ਨਰ ਮਾਲ), ਵੱਲੋਂ ਜਾਰੀ ਕੀਤਾ ਗਿਆ ਹੈ ਅਤੇ ਇਹ ਚਿੱਠੀ ਇੰਸਪੈਕਟਰ ਜਨਰਲ ਆਫ ਰਜਿਸਟੈਸ਼ਨ, ਪੰਜਾਬ, ਜਲੰਧਰ, ਪੰਜਾਬ ਰਾਜ ਦੇ ਸਮੂਹ ਮੰਡਲ ਕਮਿਸ਼ਨਰਜ਼, ਸਮੂਹ ਡਿਪਟੀ ਕਮਿਸ਼ਨਰਜ਼, ਸਮੂਹ ਉੱਪ ਮੰਡਲ ਮੈਜਿਸਟ੍ਰੇਟ ਅਤੇ ਸਮੂਹ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਨੂੰ ਲਿਖਿਆ ਗਿਆ ਹੈ।  

fallback

ਇਹ ਵੀ ਪੜ੍ਹੋ: Sukhpal Singh Khaira News: ਜਲਾਲਾਬਾਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Trending news