Punjab PSPCL JE Corruption News: ਸ਼ਿਕਾਇਤ ਵਿੱਚ ਕਿਹਾ ਗਿਆ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ ਜੇਈ ਨੇ ਉਸ ਤੋਂ 70,000 ਰੁਪਏ ਦੀ ਰਿਸ਼ਵਤ ਲਈ ਹੈ।
Trending Photos
Punjab PSPCL JE Corruption News: ਪੰਜਾਬ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਐਤਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਜੂਨੀਅਰ ਇੰਜੀਨੀਅਰ (ਜੇਈ) ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਲਈ ਕਾਬੂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਮੁਲਜ਼ਮ ਦੀ ਪਛਾਣ ਜਸਮੇਲ ਸਿੰਘ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਜੂਨੀਅਰ ਇੰਜੀਨੀਅਰ ਵਜੋਂ ਤਾਇਨਾਤ ਸੀ। ਦੱਸ ਦਈਏ ਕਿ ਜਸਮੇਲ ਨੂੰ ਜਗਰਾਉਂ ਤਹਿਸੀਲ ਦੇ ਪਿੰਡ ਖੁਰਸ਼ੈਦਪੁਰ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਦੀ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Punjab Vigilance Bureau) ਦੇ ਬੁਲਾਰੇ ਨੇ ਕਿਹਾ ਕਿ ਸੁਰਿੰਦਰ ਸਿੰਘ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਵਿੱਚ ਉਸਨੇ ਕਿਹਾ ਸੀ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ ਜੇਈ ਨੇ ਉਸ ਤੋਂ 70,000 ਰੁਪਏ ਦੀ ਰਿਸ਼ਵਤ ਲਈ ਹੈ। ਇਸ 'ਤੇ ਪੁਲਿਸ ਵੱਲੋਂ ਮੁਲਜ਼ਮ ਜੇਈ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਪਰਚਾ ਦਰਜ ਕਰ ਲਿਆ ਗਿਆ। (Punjab PSPCL JE Corruption News)
ਅੱਗੇ ਦੱਸਿਆ ਗਿਆ ਕਿ ਜਦੋਂ ਸ਼ਿਕਾਇਤ ਦੀ ਜਾਂਚ ਕੀਤੀ ਗਈ ਤਾਂ ਉਸ ਤੋਂ ਬਾਅਦ ਦੋਸ਼ੀ ਜੇਈ ਜਸਮੇਲ ਸਿੰਘ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਦੇ ਤਹਿਤ 30 ਜੁਲਾਈ ਨੂੰ ਲੁਧਿਆਣਾ ਦੇ ਥਾਣਾ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ (EoW) ਵਿਖੇ ਮਾਮਲਾ ਦਰਜ ਕੀਤਾ ਗਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਜੁਲਾਈ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਵੱਲੋਂ ਜ਼ਿਲ੍ਹੇ ਦੇ ਟਿੱਬਾ ਥਾਣੇ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਇੱਕ ਔਰਤ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਸੀ।
ਇੱਥੇ ਮੁਲਜ਼ਮ ਏਐਸਆਈ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਅਤੇ ਇਸ ਮਾਮਲੇ ਵਿੱਚ ਏਐਸਆਈ ਦੇ ਸਹਾਇਕ ਬਲਬੀਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਮੁਲਜ਼ਮ ਏਐਸਆਈ ਵੱਲੋਂ 1,40,000 ਰੁਪਏ ਦੀ ਮੰਗ ਕੀਤੀ ਗਈ ਸੀ ਅਤੇ 60,000 ਰੁਪਏ ਵਿੱਚ ਰਾਜ਼ੀਨਾਮਾ ਹੋ ਗਿਆ ਸੀ।
ਇਹ ਵੀ ਪੜ੍ਹੋ: Punjab Flood News: ਦੋ ਭਾਰਤੀ ਨੌਜਵਾਨ ਹੜ੍ਹ ਕਾਰਨ ਰੁੜ ਕੇ ਪਾਕਿਸਤਾਨ ਪੁੱਜੇ
(For more news apart from Punjab PSPCL JE Corruption News, stay tuned to Zee PHH)