Punjab Tehsil Strike Latest news: ਇਹ ਰੈਲੀ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਕੀਤੀ ਜਾ ਰਹੀ ਹੈ ਅਤੇ ਵਿਧਾਇਕ ਤੋਂ ਉਨ੍ਹਾਂ ਦੇ ਵਿਵਹਾਰ ਲਈ ਜਨਤਕ ਮੁਆਫੀ ਦੀ ਮੰਗ ਕੀਤੀ ਜਾ ਰਹੀ ਹੈ।
Trending Photos
Punjab Tehsil Strike Latest news: ਰੂਪਨਗਰ ਦੇ ਤਹਿਸੀਲ ਦਫ਼ਤਰ ਵਿਖੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦਾ ਮਾਮਲਾ ਜ਼ੋਰ ਫੜਦਾ ਨਜ਼ਰ ਜਾ ਰਿਹਾ ਹੈ। ਵਿਧਾਇਕ ਦਿਨੇਸ਼ ਚੱਢਾ 'ਤੇ ਇਲਜ਼ਾਮ ਹਨ ਕਿ ਇਸ ਚੈਕਿੰਗ ਦੇ ਦੌਰਾਨ ਉਨ੍ਹਾਂ ਨੇ ਸਟਾਫ਼ ਦੇ ਨਾਲ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਜਿਸ ਦੇ ਵਿਰੋਧ 'ਚ ਤਹਿਸੀਲ ਦਫ਼ਤਰ ਰੂਪਨਗਰ 'ਚ ਕਲਮ ਛੋੜ ਹੜਤਾਲ ਚੱਲ ਰਹੀ ਹੈ |
ਇਸ ਕਲਮ ਛੋੜ ਹੜਤਾਲ ਨੂੰ ਲੈ ਕੇ ਅੱਜ ਯਾਨੀ ਬੁੱਧਵਾਰ ਨੂੰ ਰੂਪਨਗਰ ਦੇ ਰਣਜੀਤ ਸਿੰਘ ਬਾਗ ਵਿੱਚ ਤਹਿਸੀਲ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਕੀਤੀ ਜਾ ਰਹੀ ਹੈ ਅਤੇ ਵਿਧਾਇਕ ਤੋਂ ਉਨ੍ਹਾਂ ਦੇ ਵਿਵਹਾਰ ਲਈ ਜਨਤਕ ਮੁਆਫੀ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਤਹਿਸੀਲਾਂ ਦੇ ਇਸ ਕਲਮ ਛੋੜ ਹੜਤਾਲ ਦਾ ਸਮਰਥਨ ਕਾਰਨ ਲਈ ਕਈ ਲੋਕ ਸਾਹਮਣੇ ਆ ਰਹੇ ਹਨ, ਜਿਵੇਂ ਹੁਣ ਡੀਸੀ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਵਿੱਚ ਵੀ ਹੜਤਾਲ ਸ਼ੁਰੂ ਹੋ ਗਈ ਹੈ। ਬੀਤੇ ਦਿਨੀਂ ਮੰਗਲਵਾਰ ਨੂੰ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਰੋਕ ਦਿੱਤਾ ਗਿਆ ਅਤੇ ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ।
ਜ਼ਿਕਰਯੋਗ ਹੈ ਕਿ ਹੜਤਾਲ 'ਤੇ ਬੈਠੇ ਤਹਿਸੀਲਾਂ ਦੇ ਮੁਲਾਜ਼ਮ ਦੀ ਮੰਗ ਹੈ ਕਿ ਵਿਧਾਇਕ ਦਿਨੇਸ਼ ਚੱਢਾ ਉਨ੍ਹਾਂ ਤੋਂ ਮੁਆਫੀ ਮੰਗਣ ਕਿਉਂਕਿ ਉਨ੍ਹਾਂ ਦੇ ਮੁਤਾਬਕ ਵਿਧਾਇਕ ਨੇ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਦੇ ਨਾਲ ਬਦਸਲੂਕੀ ਕੀਤੀ ਗਈ ਹੈ। ਇਸ ਕਰਕੇ ਉਨ੍ਹਾਂ ਦਾ ਸਟੈਂਡ ਸਪਸ਼ਟ ਹੈ ਕਿ ਜਦੋਂ ਤੱਕ ਵਿਧਾਇਕ ਉਨ੍ਹਾਂ ਤੋਂ ਮੁਆਫੀ ਨਹੀਂ ਮੰਗਦਾ, ਉਦੋਂ ਤੱਕ ਉਹ ਕਲਮ ਛੋੜ ਹੜਤਾਲ ਨੂੰ ਜਾਰੀ ਰੱਖਣਗੇ।
ਦੂਜੇ ਪਾਸੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਦਾ ਵੀ ਸਟੈਂਡ ਸਪਸ਼ਟ ਹੈ ਕਿ ਉਹ ਅਚਨਚੇਤ ਚੈਕਿੰਗ ਕਰਦੇ ਰਹਿਣਗੇ। ਅਜਿਹੇ 'ਚ ਇੱਕ ਸਵਾਲ ਬਣ ਜਾਂਦਾ ਹੈ ਕਿ ਅੱਗੇ ਕੀ ਹੋਵੇਗਾ ਤੇ ਇਹ ਹੜਤਾਲ ਹੁਣ ਕੇਹੜਾ ਮੋੜ ਲਵੇਗੀ?
ਇਹ ਵੀ ਪੜ੍ਹੋ: Punjab News: ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਡੀਜੇ ਲਗਾ ਕੇ ਮਹਿਲਾ ਸਟਾਫ਼ ਨੇ ਪਾਏ ਭੰਗੜੇ
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਬਰਸੇ ਬੱਦਲ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ