Punjab Weather Forecast Update news: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਲੁਧਿਆਣਾ, ਰੋਪੜ, ਗੁਰਦਾਸਪੁਰ ਜ਼ਿਲ੍ਹੇ ਵਿੱਚ ਭਾਰੀ ਮੀਂਹ ਪਿਆ ਪਰ ਮੀਂਹ ਨੇ ਪੂਰੇ ਸ਼ਹਿਰ ਨੂੰ ਕਵਰ ਨਹੀਂ ਕੀਤਾ।
Trending Photos
Punjab Weather Forecast Update, Rainfall Today news: ਪੰਜਾਬ 'ਚ ਅੱਜ ਯਾਨੀ ਸ਼ਨੀਵਾਰ ਦੀ ਸਵੇਰ ਕਾਲੇ ਹਨੇਰੇ ਬੱਦਲਾਂ ਵਿੱਚ ਹੋਈ ਹੈ ਅਤੇ ਕਈ ਥਾਵਾਂ 'ਤੇ ਭਾਰੀ ਮੀਂਹ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਅੱਜ ਦੇ ਦਿਨ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ।
ਮੌਸਮ ਵਿਭਾਗ ਦੇ ਮੁਤਾਬਕ ਅਗਲੇ 4-5 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜਿੱਥੇ ਪੰਜਾਬ ਵਿੱਚ 8 ਜੁਲਾਈ ਯਾਨੀ ਅੱਜ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ ਉੱਥੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ 8 ਅਤੇ 9 ਜੁਲਾਈ ਨੂੰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਪਾਣੀ ਇਕੱਠਾ ਹੋਣ ਤੋਂ ਰੋਕਣ ਲਈ ਫ਼ਸਲਾਂ ਦੇ ਖੇਤਾਂ ਵਿੱਚੋਂ ਵਾਧੂ ਪਾਣੀ ਕੱਢਣ ਦੀ ਸਲਾਹ ਵੀ ਦਿੱਤੀ ਗਈ ਸੀ। ਸਵੇਰ ਤੋਂ ਹੀ ਪੈ ਰਹੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਪਾਣੀ ਵੀ ਖੜ੍ਹ ਗਿਆ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਸ਼ੁੱਕਰਵਾਰ ਨੂੰ ਲੁਧਿਆਣਾ, ਰੋਪੜ, ਗੁਰਦਾਸਪੁਰ ਜ਼ਿਲ੍ਹੇ ਵਿੱਚ ਭਾਰੀ ਮੀਂਹ ਪਿਆ ਪਰ ਮੀਂਹ ਨੇ ਪੂਰੇ ਸ਼ਹਿਰ ਨੂੰ ਕਵਰ ਨਹੀਂ ਕੀਤਾ। ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਈ ਤੇ ਕਈ ਥਾਵਾਂ 'ਤੇ ਤੇਜ਼ ਬਾਰਿਸ਼ ਹੋਈ। ਦੂਜੇ ਪਾਸੇ ਲੁਧਿਆਣਾ, ਚੰਡੀਗੜ੍ਹ ਰੋਡ, ਸਦਰ ਬਾਜ਼ਾਰ, ਚੌਂਦਾ ਬਾਜ਼ਾਰ, ਸਮਰਾਲਾ ਚੌਕ ਅਤੇ ਨੇੜਲੇ ਇਲਾਕਿਆਂ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ: SAD-BJP Alliance News: 'ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਨਕਾਰਿਆ ਨਹੀਂ ਜਾ ਸਕਦਾ'
ਮੌਸਮ ਵਿਭਾਗ ਦੇ ਅਨੁਸਾਰ ਮਾਝੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਅਤੇ ਦੋਆਬੇ ਵਿੱਚ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ ਵਿੱਚ ਭਾਰੀ ਮੀਂਹ ਪੈਣ ਦੀ ਉਮੀਦ ਹੈ। ਇਸ ਕਰਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। 9 ਜੁਲਾਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਅਸਾਰ ਹਨ ਅਤੇ ਇਸ ਤੋਂ ਬਾਅਦ 10 ਜੁਲਾਈ ਤੋਂ ਮੌਸਮ ਸਾਫ਼ ਰਹਿਣ ਦੀ ਉਮੀਦ ਜਤਾਈ ਗਈ ਹੈ।
ਇਹ ਵੀ ਪੜ੍ਹੋ: Punjab Fraud Agents news: ਪੰਜਾਬ ਵਿੱਚ ਫਰਜ਼ੀ IELTS ਅਤੇ ਇਮਗ੍ਰੇਸ਼ਨ ਸੈਂਟਰ ਚਲਾਉਣ ਵਾਲਿਆਂ ਦੀ ਨਹੀਂ ਹੁਣ ਖੈਰ
(For more news apart from Punjab Weather Forecast Update, Rainfall Today news, stay tuned to Zee PHH)